35.6 C
Delhi
Sunday, April 28, 2024
spot_img
spot_img

ਗੁਰਦੁਆਰਾ ਸਾਹਿਬਾਨ ਇਬਾਦਤ ਦਾ ਅਸਥਾਨ, ਪਵਿੱਤਰਤਾ ਦਾ ਧਿਆਨ ਰੱਖਿਆ ਜਾਵੇ: ਜਸਪ੍ਰੀਤ ਸਿੰਘ ਕਰਮਸਰ

ਯੈੱਸ ਪੰਜਾਬ
ਨਵੀਂ ਦਿੱਲੀ, 11 ਅਪ੍ਰੈਲ, 2022:
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਗੁਰਦੁਆਰਾ ਸਾਹਿਬਾਨਾਂ ਵਿਖੇ ਵੀਡੀਓ ਰੀਲ, ਮਿਊਜ਼ਿਕ ਵੀਡੀਓ ਬਣਾਉਣਾ ਮਰਿਆਦਾ ਦੀ ਉਲੰਘਣਾ ਹੈ ਕਿਉਂਕਿ ਗੁਰਦੁਆਰੇ ਪਵਿੱਤਰ ਇਬਾਦਤ ਦੀ ਥਾਂ ਹਨ, ਇਸ ਲਈ ਅਜਿਹਾ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਇਕ ਪੋਸਟ ਉਨ੍ਹਾਂ ਦੇ ਧਿਆਨ ਵਿਚ ਆਈ ਹੈ ਜਿਸ ਵਿਚ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਬਣੇ ਸਰੋਵਰ ਕੰਢੇ ਕੁਝ ਲੜਕੀਆਂ ਵੀਡੀਓ ਰੀਲ ਬਣਾ ਰਹੀਆਂ ਹਨ ਅਤੇ ਪਿੱਛੋਂ ਮਨੋਰੰਜਕ ਗੀਤ ਦੀ ਵਰਤੋਂ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਗੁਰਦੁਆਰਾ ਬੰਗਲਾ ਸਾਹਿਬ ਇੱਕ ਪਵਿੱਤਰ ਧਾਰਮਕ ਅਸਥਾਨ ਹੈ ਜਿੱਥੇ ਸੰਗਤਾਂ ਆ ਕੇ ਮੱਥਾ ਟੇਕਦੀਆਂ ਹਨ ਅਤੇ ਗੁਰਬਾਣੀ ਕੀਰਤਨ ਸਰਵਣ ਕਰਦੀਆਂ ਹਨ, ਪਰ ਕੁਝ ਨਾਸਮਝ ਨੌਜਵਾਨ ਮੁੰਡੇ-ਕੁੜੀਆਂ ਗੁਰੂ ਮਰਿਆਦਾ ਦੇ ਉਲਟ ਵੀਡੀਓ ਰੀਲ ਬਣਾਉਂਦੇ ਹਨ ਅਤੇ ਪੋਸਟਾਂ ਬਣਾ ਕੇ ਸੋਸ਼ਲ ਮੀਡੀਆ ’ਤੇ ਵਾਇਰਲ ਕਰਦੇ ਹਨ ਜੋ ਕਿ ਸਖ਼ਤ ਇਤਰਾਜ਼ਯੋਗ ਹੈ।

ਸ. ਕਰਮਸਰ ਨੇ ਕਿਹਾ ਅਜਿਹੀਆਂ ਪੋਸਟਾਂ ਬਣਾਉਣ ਦਾ ਪ੍ਰਚਲਨ ਲਗਾਤਾਰ ਵੱਧਦਾ ਜਾ ਰਿਹਾ ਹੈ, ਜਦੋਂਕਿ ਗੁਰਦੁਆਰਾ ਸਾਹਿਬ ਕੋਈ ਮਨੋਰਜੰਨ ਦਾ ਅਸਥਾਨ ਨਹੀਂ ਸਗੋਂ ਇੱਕ ਪਵਿੱਤਰ ਇਬਾਦਤ ਦੀ ਥਾਂ ਹੈ। ਉਹਨਾਂ ਕਿਹਾ ਕਿ ਕੁਝ ਲੋਕਾਂ ਦੇ ਅਜਿਹਾ ਕਰਨ ਨਾਲ ਉਨ੍ਹਾਂ ਸੰਗਤਾਂ ਨੂੰ ਵੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਜੋ ਸਰੋਵਰ ਵਿਖੇ ਇਸ਼ਨਾਨ ਕਰਦੀਆਂ ਹਨ ਹਨ ਜਾਂ ਪਰਿਕਰਮਾ ਵਿਚ ਬੈਠ ਕੇ ਪਾਠ ਕਰਦੇ ਹਨ ਤੇ ਗੁਰਬਾਣੀ ਕੀਰਤਨ ਸਰਵਣ ਕਰਦੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਹਾਲਾਂਕਿ ਕਮੇਟੀ ਵੱਲੋਂ ਮੁਲਾਜ਼ਮਾਂ ਦੀ ਤਾਇਨਾਤੀ ਵਧਾਈ ਗਈ ਹੈ ਤਾਂ ਜੋ ਲੋਕਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਜਾ ਸਕੇ ਪਰ ਉਹ ਸਾਰੀ ਸੰਗਤ ਨੂੰ ਨਿਮਰਤਾ ਸਹਿਤ ਅਪੀਲ ਕਰਦੇ ਹਨ ਕਿ ਅਜਿਹੀਆਂ ਪੋਸਟਾਂ ਬਣਾਉਣ ਤੇ ਪੋਸਟ ਕਰਨ ਤੋਂ ਗੁਰੇਜ਼ ਕੀਤਾ ਜਾਵੇ ਅਤੇ ਗੁਰਦੁਆਰਾ ਸਾਹਿਬ ਦੀ ਮਾਣ ਮਰਿਆਦਾ ਦਾ ਖਿਆਲ ਕਰਦੇ ਹੋਏ ਉਲੰਘਣਾ ਨਾ ਕੀਤੀ ਜਾਵੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION