44 C
Delhi
Monday, May 20, 2024
spot_img
spot_img

ਗੁਰਦੁਆਰਾ ਸਾਹਿਬ ਰਾਜੌਰੀ ਗਾਰਡਨ ਵਿੱਖੇ ਟੈਂਗ ਸੂ ਡੂ ਮੁਕਾਬਲਾ ਕਰਵਾਇਆ ਗਿਆ

ਯੈੱਸ ਪੰਜਾਬ
ਨਵੀਂ ਦਿੱਲੀ, 12 ਮਈ, 2022:
ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਦਿੱਲੀ ਵਿੱਖੇ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਟੈਂਗ ਸੂ ਡੂ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ 200 ਦੇ ਕਰੀਬ ਬੱਚਿਆਂ ਨੇ ਭਾਗ ਲਿਆ ਅਤੇ ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਦੇ 8 ਬੱਚਿਆਂ ਨੇ ਮੁਕਾਬਲੇ ਦੌਰਾਨ ਮੈਡਲ ਜਿੱਤੇ ਜਿਸ ਵਿਚ ਇਕ ਛੋਟੇ ਜਿਹੇ ਬੱਚੇ ਦੀ ਉਮਰ ਸਿਰਫ਼ 3.5 ਸਾਲ ਦੀ ਸੀ।

ਦਿੱਲੀ ਪੱਧਰ ’ਤੇ ਮੁਕਾਬਲੇ 17 ਜੁਲਾਈ ਨੂੰ ਹੋਣਗੇ। ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਦੇ ਪ੍ਰਧਾਨ ਸ. ਹਰਮਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਅਤੇ ਗੁਰੂ ਨਾਨਕ ਪਬਲਿਕ ਸਕੂਲ ਦੇ ਚੇਅਰਮੈਨ ਸ. ਤਰਲੋਚਨ ਸਿੰਘ ਨੇ ਸਾਂਝੇ ਤੌਰ ’ਤੇ ਫੈਸਲਾ ਕੀਤਾ ਹੈ ਕਿ ਸ. ਓਸ਼ੀਮਨ ਸਿੰਘ ਦੇ ਸਹਿਯੋਗ ਨਾਲ ਸਕੂਲ ਵਿੱਚ ਟੈਂਗ ਸੂ ਡੂ ਲਈ ਇੱਕ ਪੀਰੀਅਡ ਰੱਖਿਆ ਜਾਵੇਗਾ ਤਾਂ ਜੋ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਨੂੰ ਆਪਣੇ ਗੌਰਵਮਈ ਵਿਰਸੇ ਦੀ ਸਿੱਖਿਆ ਵੀ ਦਿੱਤੀ ਜਾਵੇ ਇਸ ਲਈ ਓਸ਼ੀਮਨ ਸਿੰਘ ਨੂੰ ਸਿਖਲਾਈ ਦੀ ਜਿੰਮੇਵਾਰੀ ਸੌਂਪੀ ਗਈ ਹੈ।

ਸ. ਹਰਮਨਜੀਤ ਸਿੰਘ ਨੇ ਦੱਸਿਆ ਕਿ ਬੱਚਿਆਂ ਨੂੰ ਪਿਛਲੇ 6 ਮਹੀਨਿਆਂ ਤੋਂ ਮੁਕਾਬਲੇ ਲਈ ਸਿੱਖਲਾਈ ਦਿੱਤੀ ਜਾ ਰਹੀ ਸੀ। ਟੈਂਗ ਸੂ ਡੂ ਇੱਕ ਅਜਿਹੀ ਖੇਡ ਹੈ ਜਿਸ ਨਾਲ ਬੱਚਿਆਂ ਦੀ ਸਿਹਤ ਵੀ ਤੰਦਰੁਸਤ ਰਹਿੰਦੀ ਹੈ ਅਤੇ ਲੋੜ ਪੈਣ ’ਤੇ ਉਹ ਆਪਣੀ ਰੱਖਿਆ ਵੀ ਕਰ ਸਕਦੇ ਹਨ।

ਸ. ਹਰਮਨਜੀਤ ਸਿੰਘ ਨੇ ਕਿਹਾ ਕਿ ਸਾਨੂੰ ਇਸ ਗੱਲ ਦੀ ਵੀ ਖੁਸ਼ੀ ਹੈ ਕਿ ਰਾਜੌਰੀ ਗਾਰਡਨ ਦੇ ਲੋਕਾਂ ਨੇ ਆਪਣੇ ਬੱਚਿਆਂ ਨੂੰ ਇਸ ਖੇਡ ਦੀ ਸਿੱਖਿਆ ਲਈ ਭੇਜਿਆ ਹੈ ਅਤੇ ਸਾਡੀ ਕਮੇਟੀ ਅਧੀਨ ਚੱਲ ਰਹੇ ਸਕੂਲ ਦੇ 8 ਬੱਚਿਆਂ ਨੇ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਦੇ ਹੋਏ ਮੈਡਲ ਜਿੱਤੇ ਹਨ। ਉਨ੍ਹਾਂ ਕਿਹਾ ਕਿ ਕੋਚ ਓਸ਼ੀਮਨ ਨੂੰ ਬੱਚਿਆਂ ਲਈ ਜਿਸ ਚੀਜ਼ ਦੀ ਵੀ ਲੋੜ ਹੋਵੇਗੀ, ਉਹ ਮੁਹੱਈਆ ਕਰਵਾਈ ਜਾਵੇਗੀ।

ਇਸ ਦੌਰਾਨ ਜੇਤੂ ਬੱਚਿਆਂ ਨੂੰ ਬਾਬਾ ਜੀ ਮਸਾਲਾ ਵੱਲੋਂ ਗਿਫਟ ਹੈਂਪਰ ਵੀ ਦਿੱਤੇ ਗਏ। ਇਸ ਮੌਕੇ ਰਾਜੌਰੀ ਗਾਰਡਨ ਸਿੰਘ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਐਸ.ਐਸ ਭਾਟੀਆ, ਜਨਰਲ ਸਕੱਤਰ ਹਰਿੰਦਰ ਸਿੰਘ, ਪ੍ਰੀਤ ਪ੍ਰਤਾਪ ਸਿੰਘ, ਐਚ.ਐਸ ਭਾਟੀਆ ਆਦਿ ਮੌਜੂਦ ਰਹੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION