26.7 C
Delhi
Saturday, April 27, 2024
spot_img
spot_img

ਗੁਰਦੁਆਰਾ ਸੁਧਾਰ ਲਹਿਰ ਦੌਰਾਨ ਵਾਪਰੇ ਸਾਕਿਆਂ ਦੇ ਸ਼ਤਾਬਦੀ ਸਮਾਗਮ ਵੱਡੇ ਪੱਧਰ ’ਤੇ ਮਨਾਏ ਜਾਣਗੇ: ਬੀਬੀ ਜਗੀਰ ਕੌਰ

ਯੈੱਸ ਪੰਜਾਬ
ਅੰਮ੍ਰਿਤਸਰ, 28 ਜਨਵਰੀ, 2021 –
ਗੁਰਦੁਆਰਾ ਸੁਧਾਰ ਲਹਿਰ ਦੌਰਾਨ ਵਾਪਰੇ ਸਾਕਿਆਂ ਨਾਲ ਸਬੰਧਤ ਆ ਰਹੇ ਸ਼ਤਾਬਦੀ ਦਿਹਾੜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਈ ਜਾਹੋ ਜਲਾਲ ਨਾਲ ਮਨਾਏ ਜਾਣਗੇ ਅਤੇ ਇਸ ਲਹਿਰ ਵਿਚ ਸ਼ਹੀਦ ਹੋਏ ਸਿੱਖਾਂ ਦੇ ਨਗਰਾਂ ਵਿਚ ਵੀ ਸਮਾਗਮ ਕੀਤੇ ਜਾਣਗੇ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਾਕਾ ਸ੍ਰੀ ਤਰਨ ਤਾਰਨ ਸਾਹਿਬ ਦੇ ਸ਼ਹੀਦਾਂ ਭਾਈ ਹਜ਼ਾਰਾ ਸਿੰਘ ਤੇ ਭਾਈ ਹੁਕਮ ਸਿੰਘ ਦੀ ਯਾਦ ਵਿਚ ਤਰਨ ਤਾਰਨ ਦੇ ਨਗਰ ਅਲਾਦੀਨਪੁਰ ਵਿਖੇ ਸ਼ਤਾਬਦੀ ਸਮਾਗਮ ਮੌਕੇ ਸੰਬੋਧਨ ਕਰਦਿਆਂ ਕੀਤਾ।

ਦੋ ਦਿਨਾਂ ਸਮਾਗਮ ਦੀ ਸਮਾਪਤੀ ਮੌਕੇ ਪੁੱਜੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰਦੁਆਰਿਆਂ ਨੂੰ ਕੁਕਰਮੀ ਮਹੰਤਾਂ ਤੋਂ ਅਜ਼ਾਦ ਕਰਵਾਉਣ ਲਈ ਸਿੱਖਾਂ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਜਿਨ੍ਹਾਂ ਨੂੰ ਭੁਲਾਇਆ ਨਹੀਂ ਜਾ ਸਕਦਾ। ਸ਼੍ਰੋਮਣੀ ਕਮੇਟੀ ਸਾਕਿਆਂ ਨਾਲ ਸਬੰਧਤ ਆ ਰਹੇ ਸੌ ਸਾਲਾ ਦਿਹਾੜੇ ਵੱਡੇ ਪੱਧਰ ’ਤੇ ਮਨਾਏਗੀ, ਤਾਂ ਜੋ ਵਰਤਮਾਨ ਪੀੜ੍ਹੀ ਨੂੰ ਆਪਣੇ ਇਤਿਹਾਸ ਦੀ ਜਾਣਕਾਰੀ ਮਿਲ ਸਕੇ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਅਗਲੇ ਮਹੀਨੇ ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਦੀ ਸ਼ਤਾਬਦੀ ਮੌਕੇ 21 ਫ਼ਰਵਰੀ 2021 ਨੂੰ ਸ੍ਰੀ ਅੰਮ੍ਰਿਤਸਰ ਤੋਂ ਇਲਾਵਾ ਸ਼ਹੀਦ ਭਾਈ ਲਛਮਣ ਸਿੰਘ ਨਾਲ ਸਬੰਧਤ ਨਗਰ ਵਿਖੇ ਵਿਸ਼ਾਲ ਸਮਾਗਮ ਕਰਨ ਦੇ ਨਾਲ-ਨਾਲ ਸ੍ਰੀ ਨਨਕਾਣਾ ਸਾਹਿਬ ਵਿਖੇ ਵੀ ਸ਼੍ਰੋਮਣੀ ਕਮੇਟੀ ਵੱਲੋਂ ਵੱਡਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਜਥੇ ਵਿਚ ਉਹ ਖੁਦ ਵੀ ਜਾਣਗੇ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਗੁਰਧਾਮ ਸਮੁੱਚੀ ਮਨੁੱਖਤਾ ਨੂੰ ਅਗਵਾਈ ਦਿੰਦੇ ਹਨ ਅਤੇ ਸਿੱਖ ਆਪਣੇ ਗੁਰਧਾਮਾਂ ਦੀ ਬੇਅਦਬੀ ਕਦੇ ਵੀ ਬਰਦਾਸ਼ਤ ਨਹੀਂ ਕਰਦੇ। ਇਸੇ ਤਹਿਤ ਹੀ ਗੁਰਦੁਆਰਾ ਸੁਧਾਰ ਲਹਿਰ ਨੇ ਕਈ ਮੋਰਚੇ ਜਿੱਤੇ ਅਤੇ ਸਾਕਿਆਂ ਦੌਰਾਨ ਸ਼ਹਾਦਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਜ਼ਾਦੀ ਦੀ ਲੜਾਈ ਦਾ ਮੁੱਢ ਵੀ ਗੁਰਦੁਆਰਾ ਸੁਧਾਰ ਲਹਿਰ ਨੇ ਹੀ ਬੰਨ੍ਹਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤ ਨੂੰ ਆਪਣੇ ਮਹਾਨ ਵਿਰਸੇ ਨਾਲ ਜੁੜਨ ਅਤੇ ਨੌਜੁਆਨੀ ਨੂੰ ਸਿੱਖ ਸਿਧਾਂਤਾਂ ਅਤੇ ਰਹਿਤ ਮਰਯਾਦਾ ਨਾਲ ਜੋੜਨ ਦੀ ਅਪੀਲ ਵੀ ਕੀਤੀ।

ਸਮਾਗਮ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਵੀ ਸੰਗਤ ਨਾਲ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਸੱਭਿਆਚਾਰ ਨੂੰ ਬਚਾਉਣ ਲਈ ਵੀ ਸਿੱਖ ਕੌਮ ਨੇ ਵੱਡਾ ਯੋਗਦਾਨ ਪਾਇਆ ਹੈ।

ਸਿੱਖਾਂ ਨੇ ਹਮੇਸ਼ਾ ਹੀ ਹੱਕ ਸੱਚ ਦੀ ਖਾਤਰ ਆਪਣੀਆਂ ਸ਼ਹਾਦਤਾਂ ਦੇਣ ਲਈ ਮੋਹਰੀ ਭੂਮਿਕਾ ਨਿਭਾਈ ਅਤੇ ਗੁਰੂ ਘਰਾਂ ਦੀ ਅਜ਼ਾਦੀ ਲਈ ਸਿੱਖਾਂ ਦੀਆਂ ਕੁਰਬਾਨੀਆਂ ਨੇ ਕੌਮ ਨੂੰ ਚੇਤੰਨ ਕੀਤਾ। ਇਸ ਤੋਂ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵਡ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਸੰਗਤ ਨਾਲ ਵਿਚਾਰ ਸਾਂਝੇ ਕੀਤੇ ਅਤੇ ਬਾਬਾ ਹਜ਼ਾਰਾ ਸਿੰਘ ਤੇ ਬਾਬਾ ਹੁਕਮ ਸਿੰਘ ਦੇ ਜੀਵਨ ਦੀ ਸੇਧ ਵਿਚ ਚੱਲਣ ਦੀ ਪ੍ਰੇਰਣਾ ਕੀਤੀ।

ਇਸ ਤੋਂ ਪਹਿਲਾਂ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਢਾਡੀ ਕਵੀਸ਼ਰ ਜਥਿਆਂ ਨੇ ਸਿੱਖੀ ਦੇ ਸ਼ਾਨਾਮੱਤੇ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ। ਇਸ ਦੌਰਾਨ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਸਮਾਗਮ ਸਮੇਂ ਹੋਰਨਾਂ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਭਾਈ ਰਾਮ ਸਿੰਘ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਸੁਖਵਰਸ਼ ਸਿੰਘ ਪੰਨੂ, ਸ. ਦਰਸ਼ਨ ਸਿੰਘ ਸ਼ੇਰਖਾਂ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਬਲਵਿੰਦਰ ਸਿੰਘ ਵਈਂਪੂਈਂ, ਸ. ਕੁਲਦੀਪ ਸਿੰਘ ਤੇੜਾ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਸਤਪਾਲ ਸਿੰਘ ਤਲਵੰਡੀ ਭਾਈ, ਬਾਬਾ ਨਿਰਮਲ ਸਿੰਘ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਬਾਬਾ ਲੱਖ ਸਿੰਘ ਕੋਟੇ ਵਾਲੇ, ਬਾਬਾ ਸੁਖਦੇਵ ਸਿੰਘ ਦਮਦਮੀ ਟਕਸਾਲ, ਬਾਬਾ ਨਿਹਾਲ ਸਿੰਘ, ਸ. ਗੁਰਦੇਵ ਸਿੰਘ ਭੈਣੀ ਮਟੂਆਂ, ਬਾਬਾ ਦਿਲਬਾਗ ਸਿੰਘ ਮਾਲੂਵਾਲ, ਬਾਬਾ ਜਗਤਾਰ ਸਿੰਘ ਕਾਰਸੇਵਾ ਤਰਨ ਤਾਰਨ ਵਾਲੇ, ਬਾਬਾ ਸੁਖਦੇਵ ਸਿੰਘ ਹੰਸਾਲੀ, ਬਾਬਾ ਪ੍ਰਿਤਪਾਲ ਸਿੰਘ, ਬਾਬਾ ਸ਼ਿੰਦਾ ਸਿੰਘ, ਬਾਬਾ ਵੀਰ ਸਿੰਘ ਜੀਓਬਾਲਾ, ਸ. ਗੁਰਿੰਦਰ ਸਿੰਘ ਟੋਨੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਸਿਮਰਜੀਤ ਸਿੰਘ ਕੰਗ, ਭਾਈ ਜਗਦੇਵ ਸਿੰਘ ਹੈੱਡ ਪ੍ਰਚਾਰਕ, ਭਾਈ ਸਰਬਜੀਤ ਸਿੰਘ ਢੋਟੀਆਂ, ਭਾਈ ਗੁਰਬਚਨ ਸਿੰਘ ਕਲਸੀਆਂ, ਭਾਈ ਲਖਮੀਰ ਸਿੰਘ, ਭਾਈ ਜਸਵਿੰਦਰ ਸਿੰਘ ਸ਼ਹੂਰ, ਭਾਈ ਬਲਵਿੰਦਰ ਸਿੰਘ ਝਬਾਲ, ਬੀਬੀ ਰੁਪਿੰਦਰ ਕੌਰ ਬ੍ਰਹਮਪੁਰਾ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION