37.8 C
Delhi
Sunday, May 5, 2024
spot_img
spot_img

ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸੱਤਵਾਂ ਕੋਰੋਨਾ ਕੇਅਰ ਕੇਂਦਰ ਸਥਾਪਿਤ

ਯੈੱਸ ਪੰਜਾਬ
ਅੰਮ੍ਰਿਤਸਰ, 23 ਮਈ, 2031:
ਕੋਰੋਨਾ ਮਹਾਂਮਾਰੀ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਤਹਿਤ ਅੱਜ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਵਿਖੇ ਸੱਤਵਾਂ ਕੋਰੋਨਾ ਕੇਅਰ ਕੇਂਦਰ ਸਥਾਪਿਤ ਕੀਤਾ ਗਿਆ। ਜਿਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਤੇ ਡਾ. ਦਲਜੀਤ ਸਿੰਘ ਚੀਮਾਂ ਨੇ ਸਾਂਝੇ ਤੌਰ ’ਤੇ ਕੀਤਾ।

ਇਸ ਕੋਰੋਨਾ ਕੇਅਰ ਕੇਂਦਰ ਵਿਚ 25 ਬੈਡ ਲਗਾਏ ਗਏ ਹਨ ਅਤੇ ਕੋਰੋਨਾ ਮਰੀਜਾਂ ਲਈ ਕੰਨਸਨਟਰੇਟਰਾਂ ਰਾਹੀਂ ਆਕਸੀਜਨ ਦਾ ਪ੍ਰਬੰਧ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸਥਾਪਿਤ ਇਸ ਕੋਰੋਨਾ ਕੇਅਰ ਕੇਂਦਰ ਵਿਚ ਆਈ ਐਮ ਏ ਰੋਪੜ ਵੱਲੋਂ ਵੀ ਪੂਰਾ ਸਹਿਯੋਗ ਕੀਤਾ ਜਾਵੇਗਾ। ਇਸ ਕੇਂਦਰ ਵਿਚ ਕੋਰੋਨਾ ਮਰੀਜਾਂ ਦੇ ਇਲਾਜ ਲਈ ਮੈਡੀਕਲ ਸਟਾਫ 24 ਘੰਟੇ ਹਾਜ਼ਰ ਰਹੇਗਾ।

ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਵਿਖੇ ਕੋਰੋਨਾ ਕੇਅਰ ਕੇਂਦਰ ਦੀ ਸ਼ੁਰੂਆਤ ਕਰਨ ਪਹੁੰਚੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰੂ ਸਾਹਿਬਾਨ ਦੇ ਸਿਧਾਂਤਾਂ ਅਨੁਸਾਰ ਹਰ ਔਖੀ ਘੜੀ ਮਨੁੱਖਤਾ ਦੇ ਨਾਲ ਖੜ੍ਹਦੀ ਹੈ ਅਤੇ ਅੱਜ ਕੋਰੋਨਾ ਦੇ ਦੌਰ ਅੰਦਰ ਵੀ ਆਪਣਾ ਫਰਜ਼ ਸਮਝਦਿਆਂ ਸੇਵਾਵਾਂ ਦੇ ਰਹੀ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਹੁਣ ਤੱਕ ਸੱਤ ਕੋਰੋਨਾਂ ਕੇਅਰ ਕੇਂਦਰ ਵੱਖ-ਵੱਖ ਜਿਲ੍ਹਿਆ ਵਿਚ ਸਥਾਪਤ ਕੀਤੇ ਹਨ ਜਿਥੋਂ ਹੁਣ ਤੱਕ ਸੈਂਕੜੇ ਮਰੀਜ ਤੰਦਰੁਸਤ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਰੋਪੜ ਵਿਖੇ ਆਈ ਐਮ ਏ ਦੇ ਸਹਿਯੋਗ ਨਾਲ ਕੋਰੋਨਾ ਕੇਅਰ ਕੇਂਦਰ ਖੋਲਿਆ ਗਿਆ ਹੈ ਅਤੇ ਏਥੇ ਮਰੀਜਾਂ ਨੂੰ ਲੈਵਲ 1 ਤੇ ਲੈਵਲ 2 ਦੀਆਂ ਸੇਹਤ ਸੇਵਾਵਾਂ ਦਿੱਤੀਆਂ ਜਾਣਗੀਆਂ।

ਜਿਹੜੇ ਮਰੀਜ ਸੀਰੀਅਸ ਹੋਣਗੇ ਉਨ੍ਹਾਂ ਨੂੰ ਐਂਬੂਲੈਂਸ ਰਾਹੀਂ ਨੇੜਲੇ ਹਸਪਤਾਲਾਂ ਤੱਕ ਲੈਜਾਇਆ ਜਾਵੇਗਾ। ਬੀਬੀ ਜਗੀਰ ਕੌਰ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਲੋੜ ਪੈਣ ’ਤੇ ਸ਼੍ਰੋਮਣੀ ਕਮੇਟੀ ਦੇ ਕੋਰੋਨਾ ਕੇਅਰ ਕੇਂਦਰਾਂ ਵਿਚ ਪਹੁੰਚਣ ਜਿਥੇ ਉਨ੍ਹਾਂ ਨੂੰ ਬੇਹਤਰ ਇਲਾਜ਼ ਦੇ ਨਾਲ-ਨਾਲ ਦਵਾਈਆਂ ਅਤੇ ਲੰਗਰ ਦੀ ਸਹੂਲਤ ਵੀ ਦਿੱਤੀ ਜਾਵੇਗੀ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਕਾਰਨ ਸੂਬੇ ਅੰਦਰ ਬਣੇ ਹਲਾਤਾਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ, ਜਦਕਿ ਸਿੱਖ ਸੰਸਥਾ ਸ੍ਰੋਮਣੀ ਕਮੇਟੀ ਨੇ ਕੋਰੋਨਾ ਮਰੀਜਾਂ ਦੀ ਸੇਵਾ ਕਰਕੇ ਮਿਸਾਲ ਕਾਇਮ ਕੀਤੀ ਹੈ।

ਪੰਜਾਬ ਦੇ ਹਲਾਤਾਂ ਨੂੰ ਸਮਝਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਥਾਵਾਂ ’ਤੇ ਬਣਾਏ ਗਏ ਮੈਡੀਕਲ ਵਾਰਡ ਲੋਕਾਂ ਲਈ ਸਹਾਰਾ ਬਣ ਰਹੇ ਹਨ। ਸ. ਬਾਦਲ ਨੇ ਆਖਿਆ ਕਿ ਸਰਕਾਰ ਦਾ ਫਰਜ ਬਣਦਾ ਸੀ ਕਿ ਉਹ ਪੰਜਾਬ ਦੇ ਲੋਕਾਂ ਲਈ ਇਸ ਔਖੇ ਸਮੇਂ ਬੇਹਤਰ ਸਿਹਤ ਸਹੂਲਤਾਂ ਦਾ ਪ੍ਰਬੰਧ ਕਰਦੀ, ਪਰ ਦੁੱਖ ਦੀ ਗੱਲ ਹੈ ਕਿ ਅਜਿਹਾ ਨਹੀਂ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸਮੇਂ ਸਿਰ ਸਹੀ ਪ੍ਰਬੰਧ ਕਰ ਲੈਂਦੀ ਤਾਂ ਸੈਂਕੜੇ ਜਾਨਾਂ ਬਚਾਈਆਂ ਜਾ ਸਕਦੀਆਂ ਸਨ। ਉਨ੍ਹਾਂ ਰੋਪੜ ਵਿਖੇ ਖੋਲੇ ਗਏ ਕੋਰੋਨਾ ਵਾਰਡ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਾਲ ਨਾਲ ਸਹਿਯੋਗ ਲਈ ਡਾ. ਦਲਜੀਤ ਸਿੰਘ ਚੀਮਾਂ ਅਤੇ ਆਈ ਐਮ ਏ ਰੋਪੜ ਦੇ ਨੁਮਾਇੰਦਿਆ ਦਾ ਧੰਨਵਾਦ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਅੰਤ੍ਰਿੰਗ ਮੈਂਬਰ ਸ. ਅਜਮੇਰ ਸਿੰਘ ਖੇੜਾ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਸ.ਚਰਨਜੀਤ ਸਿੰਘ ਕਾਲੇਵਾਲ, ਸ. ਪਰਮਜੀਤ ਸਿੰਘ ਲੱਖੇਵਾਲ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਸੁਰਿੰਦਰ ਸਿੰਘ ਗੋਗੀ ਜ਼ਿਲ੍ਹਾ ਪ੍ਰਧਾਨ ਰੋਪੜ, ਵਧੀਕ ਸਕੱਤਰ ਇੰਜ: ਸੁਖਮਿੰਦਰ ਸਿੰਘ, ਓ ਐਸ ਡੀ ਡਾ. ਅਮਰੀਕ ਸਿੰਘ ਤੇ ਡਾ. ਸੁਖਬੀਰ ਸਿੰਘ, ਸ. ਇੰਦਰਪਾਲ ਸਿੰਘ ਚੱਢਾ, ਸ. ਪਰਮਜੀਤ ਸਿੰਘ ਮੱਕੜ, ਸ. ਹਰਮੋਹਣ ਸਿੰਘ, ਗੁਰਦੁਆਰਾ ਸ੍ਰੀ ਭੱਠਾ ਸਾਹਿਬ ਦੇ ਮੈਨੇਜਰ ਸ. ਅਮਰਜੀਤ ਸਿੰਘ ਜਿੰਦਵੜ੍ਹੀ, ਸ. ਨੱਥਾ ਸਿੰਘ ਮੈਨੇਜਰ ਸਮੇਤ ਹੋਰ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION