ਯੈੱਸ ਪੰਜਾਬ
ਟਿਕਰੀ ਬਾਰਡਰ, 21 ਜਨਵਰੀ, 2021:
ਭਾਰਤੀ ਕਿਸਾਨ ਯੂਨੀਅਨ ਚਢੂਨੀ ਦੇ ਪ੍ਰਧਾਨ ਸ: ਗੁਰਨਾਮ ਸਿੰਘ ਚਢੂਨੀ ਨੂੰ ਹਰਿਆਣਾ ਸੰਯੁਕਤ ਕਿਸਾਨ ਮੋਰਚਾ ਦਾ ਪ੍ਰਧਾਨ ਚੁਣਿਆ ਗਿਆ ਹੈ।
ਇਸ ਸੰਬੰਧੀ ਫ਼ੈਸਲਾ ਹਰਿਆਣਾ ਦੀਆਂ ਲਗਪਗ ਇਕ ਦਰਜਨ ਕਿਸਾਨ ਜੱਥੇਬੰਦੀਆਂ ਵੱਲੋਂ ਅੱਜ ਟਿਕਰੀ ਬਾਰਡਰ ’ਤੇ ਕੀਤੀ ਗਈ ਮੀਟਿੰਗ ਦੌਰਾਨ ਲਿਆ ਗਿਆ।
ਸ:ਚਢੂਨੀ ਨੇ ਦੱਸਿਆ ਕਿ ਉਕਤ ਤੋਂ ਇਲਾਵਾ ਕੁਝ ਹੋਰ ਜ਼ਿਲਿ੍ਹਆਂ ਪਲਵਲ, ਫ਼ਰੀਦਾਬਾਦ ਅਤੇ ਮੇਵਾਤ ਦੀਆਂ ਜੱਥੇਬੰਦੀਆਂ ਨੂੰ ਸੰਯੁਕਤ ਮੋਰਚੇ ਦਾ ਹਿੱਸਾ ਬਣਾਇਆ ਜਾਵੇਗਾ।
ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਆਖ਼ਿਆ ਕਿ ਬੀਤੇ ਕਲ੍ਹ ਕੇਂਦਰੀ ਮੰਤਰੀਆਂ ਨਾਲ ਵਿਗਿਆਨ ਭਵਨ ਵਿਖ਼ੇ ਹੋਈ ਗੱਲਬਾਤ ਦੌਰਾਨ ਸਰਕਾਰ ਵੱਲੋਂ ਰੱਖੀ ਗਈ ਕਾਨੂੂੰਨਾਂ ਨੂੰ ਲੰਬੇ ਸਮੇਂ ਲਈ ਮੁਅੱਤਲ ਕਰਨ ਦੀ ਤਜ਼ਵੀਜ਼ ਮਹਿਜ਼ ਵਿਖ਼ਾਵੇ ਤੋਂ ਵੱਧ ਕੁਝ ਨਹੀਂ ਹੈ। ਉਨ੍ਹਾਂ ਆਖ਼ਿਆ ਕਿ ਇਹ ਤਜ਼ਵੀਜ਼ ਕੇਵਲ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕੱਢੇ ਜਾਣ ਵਾਲੇ ਟਰੈਕਟਰ ਮਾਰਚ ਨੂੰ ਟਾਲਣ ਲਈ ਲਿਆਂਦੀ ਗਈ ਹੈ ਪਰ ਕਿਸਾਨ ਆਪਣੇ ਫ਼ੈਸਲੇ ’ਤੇ ਅਟੱਲ ਹਨ ਅਤੇ 26 ਜਨਵਰੀ ਲਈ ਤਿਆਰੀਆਂ ਜ਼ੋਰਾਂ ’ਤੇ ਹਨ।