ਯੈੱਸ ਪੰਜਾਬ
ਚੰਡੀਗੜ੍ਹ, 20 ਜੂਨ, 2020:
ਸਿੱਖਸ ਫਾਰ ਜਸਟਿਸ (ਐਸ.ਐਫ.ਜੇ.) ਦੇ ਵਕੀਲ ਗੁਰਪਤਵੰਤ ਸਿੰਘ ਪੰਨੂੰ ਦੇ ਚੀਨ ਨੂੰ ਸਮਰਥਨ ਦੇਣ ਦੇ ਮੁੱਦੇ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਨਾ ਸਿਰਫ ਭਾਰਤ ਵਿਚ ਵੱਖਵਾਦ ਅਤੇ ਅਤਿਵਾਦ ਦਾ ਪ੍ਰਚਾਰ ਕਰ ਰਹੇ ਹਨ ਬਲਕਿ ਇਸ ਨੂੰ ਉਤਸ਼ਾਹਤ ਕਰਨ ਵਿਚ ਸਰਗਰਮੀ ਨਾਲ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਉਹ ਪੰਨੂੰ ਨੂੰ ਉਸ ਦੇ ਵੰਡਪਾਊ ਏਜੰਡੇ ਵਿਚ ਕਾਮਯਾਬ ਨਹੀਂ ਹੋਣ ਦੇਣਗੇ ਅਤੇ ਕਿਸੇ ਵੀ ਕੀਮਤ ’ਤੇ ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦੇਣਗੇ।
ਕੈਪਟਨ ਅਮਰਿੰਦਰ ਸਿੰਘ ਨੇ ਖਾਲਿਸਤਾਨੀ ਪੱਖੀ ਪ੍ਰਚਾਰ ਕਰਨ ਵਾਲੇ ਨੂੰ ਇਸ ਨਾਪਾਕ ਮੁਹਿੰਮ ਨੂੰ ਫੈਲਾਉਣ ਲਈ ਦੂਸਰੇ ਦੇਸ਼ਾਂ ਵਿਚ ਛੁਪਣ ਦੀ ਬਜਾਏ ਪੰਜਾਬ ਆਉਣ ਦੀ ਚੁਣੌਤੀ ਦਿੱਤੀ।
ਹਰ ਕੀਮਤ ’ਤੇ ਪੰਜਾਬ ਦੀ ਸ਼ਾਂਤੀ ਕਾਇਮ ਰੱਖਣ ਲਈ ਆਪਣੀ ਵਚਨਬੱਧਤਾ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਾਂਤੀ ਨਾ ਹੋਣ ’ਤੇ ਸੂਬੇ ਵਿੱਚ ਕੋਈ ਉਦਯੋਗ ਨਹੀਂ ਆਵੇਗਾ ਅਤੇ ਸਾਡੇ ਬੱਚਿਆਂ ਨੂੰ ਕੋਈ ਨੌਕਰੀ ਨਹੀਂ ਮਿਲੇਗੀ। ਉਨ੍ਹਾਂ ਅੱਗੇ ਕਿਹਾ ਕਿ ਜੇ ਸ਼ਾਂਤੀ ਨੂੰ ਭੰਗ ਕਰਨ ਵਾਲੀਆਂ ਗ਼ੈਰ-ਕਾਨੂੰਨੀ ਤਾਕਤਾਂ ਨੂੰ ਪੈਰ ਪਸਾਰਨ ਦੀ ਆਗਿਆ ਦਿੱਤੀ ਜਾਂਦੀ ਹੈ ਤਾਂ ਸੂਬੇ ਦੇ ਅਰਥਚਾਰੇ ਦੀ ਬਰਬਾਦੀ ਹੋਵੇਗੀ।
ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/