37.8 C
Delhi
Friday, April 19, 2024
spot_img
spot_img

ਗੁਰਿੰਦਰਪਾਲ ਸਿੰਘ ਬਿੱਲਾ ਨੇ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

ਐਸ ਏ ਐਸ ਨਗਰ, ਫਰਵਰੀ 14, 2020 –

ਸ੍ਰੀ ਗੁਰਿੰਦਰਪਾਲ ਸਿੰਘ ਬਿੱਲਾ ਨੇ ਅੱਜ ਇੱਥੇ ਸੈਕਟਰ 68 ਦੇ ਵਣ ਭਵਨ ਵਿਖੇ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਸ੍ਰੀ ਆਨੰਦਪੁਰ ਸਹਿਬ ਤੋਂ ਸੰਸਦ ਮੈਂਬਰ ਸ੍ਰੀ ਮਨੀਸ਼ ਤਿਵਾੜੀ, ਪੰਜਾਬ ਦੇ ਵਣ ਤੇ ਜੰਗਲੀ ਜੀਵ ਸੁਰੱਖਿਆ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਭਲਾਈ ਮੰਤਰੀ ਸ੍ਰੀ ਸਾਧੂ ਸਿੰਘ ਧਰਮਸੋਤ ਅਤੇ ਸਾਬਕਾ ਮੰਤਰੀ ਸ੍ਰੀ ਜਗਮੋਹਨ ਸਿੰਘ ਕੰਗ ਵੀ ਮੌਜੂਦ ਸਨ।

ਇਸ ਮੌਕੇ ਸ੍ਰੀ ਗੁਰਿੰਦਰਪਾਲ ਸਿੰਘ ਬਿੱਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।

ਇਸ ਮੌਕੇ ਮੌਜੂਦ ਹੋਰਨਾਂ ਪਤਵੰਤਿਆਂ ਵਿੱਚ ਗਊ ਸੇਵਾ ਕਮਿਸ਼ਨ ਦੇ ਮੈਂਬਰ ਸ੍ਰੀ ਰਾਜਵੰਤ ਰਾਏ ਸ਼ਰਮਾ, ਖਾਦੀ ਅਤੇ ਵਿਲੇਜ ਇੰਡਸਟਰੀਜ਼ ਬੋਰਡ ਦੇ ਡਾਇਰੈਕਟਰ ਸ੍ਰੀ ਪੁਸ਼ਪਿੰਦਰ ਸ਼ਰਮਾ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਮਲਕੀਤ ਸਿੰਘ ਬਰਾੜ, ਮਟੌਰ ਗਊਸ਼ਾਲਾ ਦੇ ਚੇਅਰਮੈਨ ਸ੍ਰੀ ਸੁਰਿੰਦਰ ਲਖਨਪਾਲ ਅਤੇ ਜਨਰਲ ਸਕੱਤਰ ਐਡਵੋਕੇਟ ਧੀਰਜ ਕੌਸ਼ਲ ਵੀ ਸ਼ਾਮਿਲ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION