32.8 C
Delhi
Friday, May 3, 2024
spot_img
spot_img

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ‘ਤੇ ਸੰਗਤਾਂ ਨੂੰ ਗੁਰਦੁਆਰਾ ਬੰਗਲਾ ਸਾਹਿਬ ਦੇ ਦਰਸ਼ਨਾਂ ਦੀ ਖੁੱਲ੍ਹ ਦੇਵੇ ਦਿੱਲੀ ਸਰਕਾਰ: ਕੁਲਵੰਤ ਸਿੰਘ ਬਾਠ

ਯੈੱਸ ਪੰਜਾਬ
ਨਵੀਂ ਦਿੱਲੀ, 7 ਜਨਵਰੀ, 2022 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਕੁਲਵੰਤ ਸਿੰਘ ਬਾਠ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਕ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਸਿੱਖਾਂ ਦੇ 10ਵੇਂ ਗੁਰੂ ਸਾਹਿਬ ਏ ਕਮਾਲ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ 9 ਜਨਵਰੀ ਨੁੰ ਪ੍ਰਕਾਸ਼ ਪੁਰਬ ‘ਤੇ ਸੰਗਤਾਂ ਨੂੰ ਗੁਰਦੁਆਰਾ ਬੰਗਲਾ ਸਾਹਿਬ ਦੇ ਦਰਸ਼ਨਾ ਦੀ ਖੁੱਲ੍ਹ ਦਿੱਤੀ ਜਾਵੇ।

ਆਪਣੀ ਚਿੱਠੀ ਵਿਚ ਕੁਲਵੰਤ ਸਿੰਘ ਬਾਠ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਪਹਿਲਾਂ ਤੋਂ ਵਿਉਂਤੇ ਸਨ ਜਿਸ ਤਹਿਤ 9 ਜਨਵਰੀ ਨੂੰ ਸਵੇਰ ਤੋਂ ਰਾਤ ਤੱਕ ਗੁਰਦੁਆਰਾ ਬੰਗਲਾ ਸਾਹਿਬ ਵਿਚ ਰੂਹਾਨੀ ਕੀਰਤਨ ਦਰਬਾਰ ਸਜਾਏ ਜਾ ਰਹੇ ਹਨ।

ਉਹਨਾਂ ਕਿਹਾ ਕਿ ਦਿੱਲੀ ਸਰਕਾਰ ਨੇ 8 ਅਤੇ 9 ਜਨਵਰੀ ਨੁੰ ਕਰਫਿਊ ਲਗਾਇਆ ਹੋਇਆ ਹੈ ਜਿਸ ਕਾਰਨ ਸੰਗਤਾਂ ਨੂੰ ਗੁਰੂ ਘਰਾਂ ਦੇ ਦਰਸ਼ਨਾਂ ਵਿਚ ਮੁਸ਼ਕਿਲ ਆਵੇਗੀ। ਉਹਨਾਂ ਕਿਹਾ ਕਿ ਦਿੱਲੀ ਸਰਕਾਰ ਸ਼ਰਧਾਲੂਆਂ ਨੁੰ ਗੁਰਦੁਆਰਾ ਬੰਗਲਾ ਸਾਹਿਬ ਦੇ ਦਰਸ਼ਨਾਂ ਦੀ 9 ਜਨਵਰੀ ਨੁੰ ਖੁੱਲ੍ਹ ਦੇਵੇ ਤਾਂ ਜੋ ਸੰਗਤਾਂ ਗੁਰਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾ ਸਕਣ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION