34 C
Delhi
Thursday, April 18, 2024
spot_img
spot_img

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 01 ਜਨਵਰੀ, 2020-
ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਈ ਜਾਹੋ-ਜਲਾਲ ਨਾਲ ਨਗਰ ਕੀਰਤਨ ਸਜਾਇਆ ਗਿਆ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਏ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਕੀਤੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕਰਨ ਦੀ ਸੇਵਾ ਵੀ ਨਿਭਾਈ।

ਨਗਰ ਕੀਰਤਨ ਦੀ ਆਰੰਭਤਾ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਤੇ ਸ. ਪ੍ਰਤਾਪ ਸਿੰਘ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਸਕੱਤਰ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ. ਹਰਜਿੰਦਰ ਸਿੰਘ ਕੈਰੋਂਵਾਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਵੱਲੋਂ ਸਤਿਨਾਮ ਵਾਹਿਗੁਰੂ ਦੇ ਜਾਪ ਨਾਲ ਨਗਰ ਕੀਰਤਨ ਦੌਰਾਨ ਸ਼ਮੂਲੀਅਤ ਕੀਤੀ ਗਈ।

ਨਗਰ ਕੀਰਤਨ ਦੌਰਾਨ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਭਰਵੀਂ ਹਾਜ਼ਰੀ ਭਰੀ ਅਤੇ ਬੈਂਡ ਦੀਆਂ ਮਨੋਹਰ ਧੁੰਨਾਂ ਨਾਲ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।

ਗਤਕਾ ਅਖਾੜਿਆਂ ਨੇ ਵੀ ਸਿੱਖ ਜੰਗਜੂ ਕਲਾ ਗੱਤਕੇ ਦੇ ਜ਼ੌਹਰ ਵਿਖਾ ਕੇ ਖ਼ਾਲਸਈ ਰੰਗ ਬੰਨ੍ਹਿਆ। ਨਗਰ ਕੀਰਤਨ ਦੇ ਰਸਤੇ ਨੂੰ ਖੂਬਸੂਰਤ ਲੜੀਆਂ ਨਾਲ ਸਜਾਇਆ ਗਿਆ ਸੀ ਅਤੇ ਸੰਗਤਾਂ ਨੇ ਚਾਹ-ਪਾਣੀ ਅਤੇ ਫਲ ਫਰੂਟ ਨਾਲ ਸੇਵਾ ਕਰਕੇ ਵੀ ਅਥਾਹ ਸ਼ਰਧਾ ਪ੍ਰਗਟਾਈ।

ਨਗਰ ਕੀਰਤਨ ਦੌਰਾਨ ਹੋਰਨਾਂ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਸ. ਸੁਖਬੀਰ ਸਿੰਘ, ਸ. ਬਘੇਲ ਸਿੰਘ, ਸ. ਇਕਬਾਲ ਸਿੰਘ ਮੁਖੀ, ਸਹਾਇਕ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਪਰਮਦੀਪ ਸਿੰਘ, ਸ. ਪਲਵਿੰਦਰ ਸਿੰਘ ਚਿੱਟਾ, ਸ. ਮਨਜੀਤ ਸਿੰਘ ਤਲਵੰਡੀ, ਸ. ਕਰਨਜੀਤ ਸਿੰਘ, ਪ੍ਰੋ. ਸੁਖਦੇਵ ਸਿੰਘ ਸਮੇਤ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਸ੍ਰੀ ਦਰਬਾਰ ਸਾਹਿਬ ਦਾ ਸਮੂਹ ਸਟਾਫ਼ ਹਾਜ਼ਰ ਸੀ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਭਲਕੇ 2 ਜਨਵਰੀ ਨੂੰ ਸਵੇਰੇ 8:30 ਤੋਂ 12:00 ਵਜੇ ਤੱਕ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਸਜਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਧਾਰਮਿਕ ਦੀਵਾਨ ਸੱਜਣਗੇ। ਰਾਤ 7:00 ਤੋਂ 9:00 ਵਜੇ ਤੀਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੀ ਕੀਰਤਨ ਸਮਾਗਮ ਹੋਵੇਗਾ ਅਤੇ ਰਾਤ 9:00 ਵਜੇ ਕਵੀ ਦਰਬਾਰ ਕਰਵਾਇਆ ਜਾਵੇਗਾ।

ਲੌਂਗੋਵਾਲ ਨੇ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਦਿੱਤੀ ਵਧਾਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਮੂਹ ਸੰਗਤ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਗੁਰੂ ਸਾਹਿਬ ਨੇ ਮਨੁੱਖਤਾ ਖਾਤਰ ਆਪਣਾ ਸਰਬੰਸ ਕੁਰਬਾਨ ਕਰਕੇ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਵਿਲੱਖਣ ਪੈੜਾਂ ਪਾਈਆਂ, ਜਿਸ ਦੀ ਹੋਰ ਕੋਈ ਮਿਸਾਲ ਨਹੀਂ ਮਿਲਦੀ।

ਉਨ੍ਹਾਂ ਆਖਿਆ ਕਿ ਸਾਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਢਾਲਣਾ ਚਾਹੀਦਾ ਹੈ ਅਤੇ ਮਨੁੱਖਤਾ ਦੀ ਭਲਾਈ ਲਈ ਹਮੇਸ਼ਾ ਤੱਤਪਰ ਰਹਿਣਾ ਚਾਹੀਦਾ ਹੈ।

ਭਾਈ ਲੌਂਗੋਵਾਲ ਨੇ ਕਿਹਾ ਕਿ ਗੁਰੂ ਸਾਹਿਬ ਇੱਕ ਕ੍ਰਾਂਤੀਕਾਰੀ ਰਹਿਬਰ ਸਨ, ਜਿਨ੍ਹਾਂ ਨੇ ਮਨੁੱਖਤਾ ਅੰਦਰ ਜਬਰ-ਜ਼ੁਲਮ ਵਿਰੁੱਧ ਡਟਣ ਦਾ ਜਜ਼ਬਾ ਤੇ ਸਾਹਸ ਪੈਦਾ ਕੀਤਾ। ਉਨ੍ਹਾਂ ਵਰਤਮਾਨ ਸਮੇਂ ਅੰਦਰ ਫੈਲੀਆਂ ਬੁਰਾਈਆਂ ਦੇ ਖ਼ਾਤਮੇ ਲਈ ਸੰਗਤ ਨੂੰ ਸੱਦਾ ਦਿੰਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕੀਤੀ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION