36.7 C
Delhi
Friday, April 26, 2024
spot_img
spot_img

ਗੁਰੂ ਗ੍ਰੰਥ ਸਹਿਬ ਦੇ ਸਰੂਪ ਚੋਰੀ ਹੋਣ ਦੇ ਮਾਮਲੇ ’ਚ 7 ਡੇਰਾ ਪ੍ਰੇਮੀ ਗ੍ਰਿਫ਼ਤਾਰ

ਯੈੱਸ ਪੰਜਾਬ
ਜਲੰਧਰ, 4 ਜੁਲਾਈ, 2020:
ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡਾਂ ਦੀ ਜਾਂਚ ਲਈ ਬਣਾਈ ਗਈ ਐਸ.ਆਈ.ਟੀ. ਵੱਲੋਂ ਮਾਮਲਿਆਂ ਦੀ ਜਾਂਚ ਵਿਚ ਲਿਆਂਦੀ ਤੇਜ਼ੀ ਅਤੇ ਉੱਤੋੜਿੱਤੀ ਕੀਤੀਆਂ ਚਾਰ ਗ੍ਰਿਫ਼ਤਾਰੀਆਂ ਤੋਂ ਬਾਅਦ ਪੰਜਾਬ ਪੁਲਿਸ ਨੇ ਹੁਣ ਇਕ ਹੋਰ ਅਹਿਮ ਕਾਰਵਾਈ ਨੂੰ ਅੰਜਾਮ ਦਿੰਦਿਆਂ 2015 ਵਿਚ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋਣ ਦੇ ਮਾਮਲੇ ਵਿਚ 7 ਡੇਰਾ ਪ੍ਰੇਮੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਗ੍ਰਿਫ਼ਤਾਰੀਆਂ ਡੀ.ਆਈ.ਜੀ. ਸ:ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਿਚ ਬਣੀ ਐਸ.ਆਈ.ਟੀ. ਵੱਲੋਂ ਕੀਤੀਆਂ ਗਈਆਂ ਹਨ।Ranbir Singh Khatra

ਇਹ ਮਾਮਲਾ ਫ਼ਰੀਦਕੋਟ ਦੇ ਪਿੰਡ ਜਵਾਹਰ ਸਿੰਘ ਵਾਲਾ ਤੋਂ ਪਹਿਲੀ ਜੂਨ, 2015 ਨੂੰ ਚੋਰੀ ਹੋਏ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨਾਲ ਸੰਬੰਧਤ ਹੈ। ਇਸ ਕੇਸ ਮਗਰੋਂ ਵੱਡੇ ਪੱਧਰ ’ਤੇ ਰੋਹ ਫ਼ੈਲ ਗਿਆ ਸੀ ਜਿਸ ਤੋਂ ਬਾਅਦ ਸ਼ੁਰੂ ਹੋਏ ਬੇਅਦਬੀਆਂ ਦੇ ਸਿਲਸਿਲੇ ਨੇ ਸਿੱਖ ਹਿਰਦਿਆਂ ਨੂੰ ਭਾਰੀ ਠੇਸ ਪੁਚਾਈ ਸੀ ਅਤੇ ਸੂਬੇ ਵਿਚ ਮਾਹੌਲ ਤਨਾਅ ਭਰਪੂਰ ਬਣ ਗਿਆ ਸੀ।

ਗ੍ਰਿਫ਼ਤਾਰੀਆਂ ਉਕਤ ਸਰੂਪ ਚੋਰੀ ਮਾਮਲੇ ਵਿਚ ਫ਼ਰੀਦਕੋਟ ਦੇ ਬਾਜਾਖ਼ਾਨਾ ਥਾਣੇ ਵਿਚ ਦਰਜ ਕੇਸ ਦੇ ਆਧਾਰ ’ਤੇ ਕੀਤੀਆਂ ਗਈਆਂ ਹਨ।

ਗ੍ਰਿਫ਼ਤਾਰ ਕੀਤੇ ਗਏ ਵਿਗਅਕਤੀਆਂ ਵਿਚ ਸੁਖਜਿੰਦਰ ਸਿੰਘ, ਬਲਜੀਤ ਸਿੰਘ, ਨਰਿੰਦਰ ਸ਼ਰਮਾ, ਨੀਲਾ, ਭੋਲਾ, ਰਣਜੀਤ ਅਤੇ ਨਿਸ਼ਾਨ ਸ਼ਾਮਿਲ ਹਨ। ਇਹ ਸਾਰੇ ਹੀ ਫ਼ਰੀਦਕੋਟ ਜ਼ਿਲ੍ਹੇ ਨਾਲ ਸੰਬੰਧਤ ਹਨ ਅਤੇ ਸਾਰੇ ਹੀ ਡੇਰਾ ਪ੍ਰੇਮੀ ਦੱਸੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਪਹਿਲਾਂ ਹੀ ਇਸ ਮਾਮਲੇ ਦੀ ਸੂਈ ਡੇਰੇ ਵੱਲ ਘੁੰਮਦੀ ਰਹੀ ਹੈ ਅਤੇ ਸ:ਰਣਬੀਰ ਸਿੰਘ ਖਟੜਾ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਨੇ ਹੀ 2018 ਵਿਚ ਕਾਰਵਾਈ ਕਰਦਿਆਂ 20 ਡੇਰਾ ਪ੍ਰੇਮੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ।

ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ 7 ਡੇਰਾ ਪ੍ਰੋਮੀਆਂ ਨੂੰ ਅੱਜ ਫ਼ਰੀਦਕੋਟ ਦੀ ਅਦਾਲਤ ਵਿਚ ਪੇਸ਼ ਕਰਕੇ ਇਨ੍ਹਾਂ ਤੋਂ ਪੁੱਛਗਿੱਛ ਲਈ ਰਿਮਾਂਡ ਮੰਗਿਆ ਜਾਵੇਗਾ।

ਜ਼ਿਕਰਯੋਗ ਹੈ ਕਿ ਇਸ ਮਾਮਲੇ ’ਤੇ ਸਿਆਸਤ ਵੀ ਭਾਰੂ ਰਹੀ ਹੈ ਅਤੇ ਪਹਿਲਾਂ ਤਤਕਾਲੀ ਅਕਾਲੀ ਸਰਕਾਰ ਵੱਲੋਂ ਇਹ ਕੇਸ ਸੀ.ਬੀ.ਆਈ. ਨੂੰ ਸੌਂਪਿਆ ਗਿਆ ਸੀ ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਇਹ ਮਾਮਲਾ ਸੀ.ਬੀ.ਆਈ. ਤੋਂ ਵਾਪਸ ਲੈ ਕੇ ਸ:ਖੱਟੜਾ ਦੀ ਅਗਵਾਈ ਵਾਲੀ ਐਸ.ਆਈ.ਟੀ. ਨੂੰ ਸੌਂਪ ਦਿੱਤਾ ਸੀ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION