25.6 C
Delhi
Saturday, April 20, 2024
spot_img
spot_img

ਗੁਰੂ ਗ੍ਰੰਥ ਸਾਹਿਬ ਦਾ ਸਰੂਪ ਲੱਭਣ ’ਚ ਪੁਲਿਸ ਦੀ ਨਾਕਾਮੀ ਖਿਲਾਫ਼ ਸੁਖ਼ਬੀਰ ਬਾਦਲ ਦੀ ਅਗਵਾਈ ’ਚ ਅਕਾਲੀ ਦਲ ਨੇ ਦਿੱਤਾ ਧਰਨਾ

ਪਟਿਆਲਾ, 7 ਅਗਸਤ, 2020 –

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ਿਲੇ ਦੇ ਪਿੰਡ ਕਲਿਆਣ ਦੇ ਗੁਰਦੁਆਰਾ ਅਰਦਾਸਪੁਰ ਸਾਹਿਬ ਵਿਚ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦਾ ਚੋਰੀ ਹੋਇਆ ਸਰੂਪ ਲੱਭਣ ਵਿਚ ਪੁਲਸ ਦੀ ਨਾਕਾਮੀ ਖਿਲਾਫ ਇਥੇ ਜ਼ਿਲਾ ਪੁਲਸ ਮੁਖੀ ਦੇ ਦਫ਼ਤਰ ਅੱਗੇ ਧਰਨੇ ਦੀ ਅਗਵਾਈ ਕੀਤੀ ਅਤੇ ਉਨ•ਾਂ ਇਸ ਮਾਮਲੇ ‘ਤੇ ਚੁੱਪੀ ਧਾਰਨ ਲਈ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਤੇ ਪਟਿਆਲਾ ਦੇ ਐਮ. ਪੀ. ਪ੍ਰਨੀਤ ਕੌਰ ਦੀ ਨਿਖੇਧੀ ਕੀਤੀ।

ਇਥੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਕਰਨ ਉਪਰੰਤ ਧਰਨੇ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਉਨ•ਾਂ ਨੂੰ ਲੰਬੇ ਹੱਥੀਂ ਲਿਆ, ਜਿਨ•ਾਂ ਨੇ ਬੇਅਦਬੀ ਮਾਮਲੇ ‘ਤੇ ਰਾਜਨੀਤੀ ਕੀਤੀ ਅਤੇ ਪੁੱਛਿਆ ਕਿ ਇਹ ਜਥੇਬੰਦੀਆਂ ਹੁਣ ਚੁੱਪ ਕਿਉਂ ਹਨ।

ਉਨ•ਾਂ ਕਿਹਾ ਕਿ ਜਿਹੜੀਆਂ ਜਥੇਬੰਦੀਆਂ ਕਾਂਗਰਸ ਨੇ ਖੜ•ੀਆਂ ਕੀਤੀਆਂ ਸਨ, ਉਹ ਲਾਕਡਾਊਨ ਦੌਰਾਨ ਭੱਜ ਗਈਆਂ ਅਤੇ ਮੁਸੀਬਤ ਵਿਚ ਫਸੇ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੀ ਅੱਗੇ ਆਈ। ਉਨ•ਾਂ ਕਿਹਾ ਕਿ ਪਹਿਲੇ ਵਿਸ਼ਵ ਯੁੱਧ ਸਮੇਂ ਲਿਆਂਦੇ ਗਏ ਗੁਰੂ ਗੰ੍ਰਥ ਸਾਹਿਬ ਜੀ ਦੇ ਸਰੂਪ ਦੇ ਲਾਪਤਾ ਹੋਣ ਤੋਂ ਬਾਅਦ 15 ਦਿਨ ਲੰਘਣ ‘ਤੇ ਵੀ ਇਹ ਜਥੇਬੰਦੀਆਂ ਅਜੇ ਵੀ ਚੁੱਪ ਹਨ।

ਬਾਦਲ ਨੇ ਸਪਸ਼ਟ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਮਾਮਲੇ ‘ਤੇ ਕਦੇ ਵੀ ਰਾਜਨੀਤੀ ਨਹੀਂ ਕਰੇਗਾ ਅਤੇ ਉਨ•ਾਂ ਨੇ ਕਿਸੇ ਹੋਰ ਮਾਮਲੇ ‘ਤੇ ਬੋਲਣ ਤੋਂ ਵੀ ਨਾਹ ਕਰ ਦਿੱਤੀ।

ਸੁਖਬੀਰ ਬਾਦਲ ਨੇ ਕਿਹਾ ਕਿ ਅਸੀਂ ਇਥੇ ਸਿਰਫ ਇਸ ਕਰਕੇ ਆਏ ਹਾਂ ਕਿਉਂਕਿ ਜ਼ਿਲਾ ਪੁਲਸ ਆਪਣੀ ਡਿਊਟੀ ਕਰਨ ਵਿਚ ਫੇਲ ਹੋ ਗਈ ਹੈ। ਉਨ•ਾਂ ਐਲਾਨ ਕੀਤਾ ਕਿ ਪਾਰਟੀ ਵਲੋਂ 18 ਅਗਸਤ ਤੱਕ ਐਸ. ਐਸ. ਪੀ. ਦਫ਼ਤਰ ਅੱਗੇ ਧਰਨਾ ਲਗਾਤਾਰ ਜਾਰੀ ਰੱਖਿਆ ਜਾਵੇਗਾ, ਜਿਸ ਵਿਚ ਇਹ ਸਰੂਪ ਬਰਾਮਦ ਕਰਨ ਅਤੇ ਇਸ ਘਿਨਾਉਣੇ ਅਪਰਾਧ ਵਿਚ ਸ਼ਾਮਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਜਾਵੇਗੀ।

ਉਨ•ਾਂ ਦੱਸਿਆ ਕਿ ਸ਼ਾਂਤਮਈ ਧਰਨੇ ਵਿਚ ਸਿਰਫ 51 ਵਿਅਕਤੀ ਹੀ ਭਾਗ ਲਿਆ ਕਰਨਗੇ। ਉਨ•ਾਂ ਕਿਹਾ ਕਿ 18 ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ ਅਤੇ ਜੇਕਰ ਉਦੋਂ ਤੱਕ ਪੁਲਸ ਸਰੂਪ ਬਰਾਮਦ ਨਾ ਕਰ ਸਕੀ ਤੇ ਦੋਸ਼ੀਆਂ ਨੂੰ ਨਾ ਫੜ ਸਕੀ ਤਾਂ ਫਿਰ ਕੋਰ ਕਮੇਟੀ ਦੀ ਮੀਟਿੰਗ ਵਿਚ ਅਗਲੇ ਸੰਘਰਸ਼ ਦੀ ਰੂਪ ਰੇਖਾ ਤੈਅ ਕੀਤੀ ਜਾਵੇਗੀ।

ਬਾਦਲ ਨੇ ਇਸ ਮੌਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲਈ ਸਿੱਖ ਪੰਥ ਦੀ ਸੇਵਾ ਅਤੇ ਗੁਰੂ ਘਰਾਂ ਦੀ ਸੇਵਾ ਸਭ ਤੋਂ ਵੱਡੀ ਤਰਜੀਹ ਹੈ। ਉਨ•ਾਂ ਕਿਹਾ ਕਿ ਪੰਥ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਹਮੇਸ਼ਾ ਪੂਰਾ ਵਿਸ਼ਵਾਸ਼ ਪ੍ਰਗਟ ਕੀਤਾ ਹੈ ਅਤੇ ਉਨ•ਾਂ ਭਰੋਸਾ ਦਵਾਇਆ ਕਿ ਦੋਵੇਂ ਜਥੇਬੰਦੀਆਂ ਹਮੇਸ਼ਾ ਪੰਥਕ ਸਿਧਾਂਤਾਂ ‘ਤੇ ਡਟ ਕੇ ਪਹਿਰਾ ਦੇਣਗੀਆਂ।

ਉਨ•ਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੇਵਾ ਵਿਚ ਵਿਸ਼ਵਾਸ਼ ਰੱਖਦਾ ਹੈ ਅਤੇ ਇਸ ਨੇ ਹਮੇਸ਼ਾ ਆਪਣੇ ਵਾਅਦੇ ਪੂਰੇ ਕੀਤੇ ਹਨ। ਉਨ•ਾਂ ਕਿਹਾ ਕਿ ਅਸੀਂ ਕਦੇ ਵੀ ਕੈ. ਅਮਰਿੰਦਰ ਸਿੰਘ ਵਾਂਗ ਝੂਠੀ ਸਹੁੰ ਨਹੀਂ ਖਾਧੀ ਜਦੋਂ ਕਿ ਕੈਪਟਨ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਲੋਕਾਂ ਨੂੰ ਕਾਂਗਰਸ ਪਾਰਟੀ ਦੇ ਹੱਕ ਵਿਚ ਵੋਟਾਂ ਪਾਉਣ ਲਈ ਭਰਮਾਉਣ ਵਾਸਤੇ ਸਿੱਖ ਕੌਮ ਨੂੰ ਗੁੰਮਰਾਹ ਕੀਤਾ ਅਤੇ ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕੀ।

ਧਰਨੇ ਨੂੰ ਪਾਰਟੀ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਚਰਨਜੀਤ ਸਿੰਘ ਅਟਵਾਲ, ਸੁਰਜੀਤ ਸਿੰਘ ਰੱਖੜਾ, ਡਾ. ਦਲਜੀਤ ਸਿੰਘ ਚੀਮਾ, ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਹਰਪਾਲ ਜੁਨੇਜਾ ਨੇ ਵੀ ਸੰਬੋਧਨ ਕੀਤਾ।

ਪ੍ਰੋ. ਚੰਦੂਮਾਜਰਾ ਨੇ ਦੱਸਿਆ ਕਿ ਕਿਵੇਂ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਦਾ ਮੋਬਾਈਲ ਗੁੰਮ ਹੋ ਜਾਣ ‘ਤੇ ਪਟਿਆਲਾ ਪੁਲਸ ਤੁਰੰਤ ਹਰਕਤ ਵਿਚ ਆ ਗਈ ਸੀ ਤੇ 24 ਘੰਟਿਆਂ ਵਿਚ ਹੀ ਮੋਬਾਈਲ ਫੋਨ ਲੱਭ ਲਿਆ ਸੀ ਪਰ ਕਈ ਦਿਨ ਬੀਤਣ ਦੇ ਬਾਵਜੂਦ ਵੀ ਗੁਆਚੇ ਸਰੂਪ ਲੱਭਣ ਲਈ ਕੋਈ ਕਾਰਵਾਈ ਨਹੀਂ ਕੀਤੀ।

ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਗੁਰੂ ਪੰਥ ਅਤੇ ਗੁਰੂ ਗੰ੍ਰਥ ਦੇ ਸਨਮਾਨ ਲਈ ਸੰਘਰਸ਼ ਕਰੇਗਾ ਅਤੇ ਉਨ•ਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਇਹ ਘਟਨਾ ਮੁੱਖ ਮੰਤਰੀ ਦੇ ਜੱਦੀ ਜ਼ਿਲੇ ਵਿਚ ਵਾਪਰੀ ਹੈ ਅਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ।

ਇਸ ਉਪਰੰਤ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੇ ਵਫਦ ਨੇ ਐਸ. ਐਸ. ਪੀ. ਨਾਲ ਮੁਲਾਕਾਤ ਕੀਤੀ ਅਤੇ ਉਨ•ਾਂ ਨੂੰ ਸਿੱਖ ਸੰਗਤ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਇਆ ਅਤੇ ਉਨ•ਾਂ ਨੂੰ ਪਵਿੱਤਰ ਸਰੂਪ ਬਰਾਮਦ ਕਰਨ ਅਤੇ ਮਨੁੱਖਤਾ ਖਿਲਾਫ ਇਸ ਅਪਰਾਧ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਲਈ ਤੁਰੰਤ ਕਾਰਵਾਈ ਕਰਨ ਲਈ ਕਿਹਾ।


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION