35.8 C
Delhi
Friday, March 29, 2024
spot_img
spot_img

ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਬਣਾਉਣ ਲਈ ਕਮੇਟੀ ਬਣਾਈ ਜਾਵੇ: ਅਕਾਲੀ ਵਫ਼ਦ ਵੱਲੋਂ ਅਮਿਤ ਸ਼ਾਹ ਨੂੰ ਅਪੀਲ

ਚੰਡੀਗੜ੍ਹ, 12 ਜਨਵਰੀ, 2020:

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਇੱਕ ਉੱਚ-ਪੱਧਰੀ ਅਕਾਲੀ ਵਫ਼ਦ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪਰਕਾਸ਼ ਪੁਰਬ ਦੇਸ਼ ਭਰ ਵਿਚ ਸ਼ਾਨੋ-ਸ਼ੌਕਤ ਨਾਲ ਮਨਾਉਣ ਲਈ ਇੱਕ ਕੌਮੀ ਪੱਧਰ ਦੀ ਸਮਾਗਮੀ ਕਮੇਟੀ ਬਣਾਈ ਜਾਵੇ।

ਅਕਾਲੀ ਵਫ਼ਦ, ਜਿਸ ਵਿਚ ਸੀਨੀਅਰ ਅਕਾਲੀ ਲੀਡਰਸ਼ਿਪ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਦੇ ਪ੍ਰਧਾਨ ਅਤੇ ਤਖ਼ਤ ਸ੍ਰੀ ਹਜ਼ਰ ਸਾਹਿਬ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਸਾਹਿਬਾਨ ਵੀ ਸ਼ਾਮਿਲ ਸਨ, ਨੇ ਗ੍ਰਹਿ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਨਿੱਜੀ ਤੌਰ ਤੇ ਦਖ਼ਲ ਦੇ ਕੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਮੁਆਫ ਕਰਵਾਉਣ ਅਤੇ ਉਹਨਾਂ ਦੀ ਜਲਦੀ ਰਿਹਾਈ ਕਰਵਾਉਣ।

ਅਕਾਲੀ ਵਫ਼ਦ ਨੇ ਕੇਂਦਰੀ ਮੰਤਰੀ ਨੂੰ 12 ਅਪ੍ਰੈਲ 2020 ਨੂੰ ਆ ਰਹੇ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਦੇ 399ਵੇਂ ਪਰਕਾਸ਼ ਪੁਰਬ ਬਾਰੇ ਜਾਣੂ ਕਰਵਾਇਆ। ਵਫ਼ਦ ਨੇ ਦੱਸਿਆ ਕਿ ਇਹ ਪਵਿੱਤਰ ਦਿਹਾੜਾ ਜਬਰ ਅਤੇ ਜ਼ੁਲਮ ਖ਼ਿਲਾਫ ਨਿਤਾਣਿਆਂ ਦੀ ਰਾਖੀ ਕਰਨ ਦੀ ਭਾਵਨਾ ਦੀ ਸ਼ਾਹਦੀ ਭਰਦਾ ਹੈ।

ਉਹਨਾਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਧਾਰਮਿਕ ਕੱਟੜਤਾ ਅਤੇ ਫਿਰਕੂ ਨਫ਼ਰਤ ਖ਼ਿਲਾਫ ਲੜਦਿਆਂ ਆਪਣੀ ਜਾਨ ਕੁਰਬਾਨ ਕੀਤੀ ਸੀ। ਗੁਰੂ ਸਾਹਿਬ ਉਹਨਾਂ ਨਿਤਾਣੇ ਕਸ਼ਮੀਰੀ ਪੰਡਿਤਾਂ ਦੀ ਰਾਖੀ ਲਈ ਅੱਗੇ ਆਏ ਸਨ, ਜਿਹਨਾਂ ਦੀ ਜਬਰਦਸਤੀ ਧਰਮ ਤਬਦੀਲੀ ਕੀਤੀ ਜਾ ਰਹੀ ਸੀ।

ਗ੍ਰਹਿ ਮੰਤਰੀ ਨੂੰ ਇਹ ਜਾਣਕਾਰੀ ਦਿੰਦਿਆਂ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪਵਿੱਤਰ ਪਰਕਾਸ਼ ਪੁਰਬ ਪੂਰੀ ਦੁਨੀਆ ਵਿਚ ਸਿੱਖਾਂ ਵੱਲੋਂ ਇੱਕ ਸਾਲ ਚੱਲਣ ਵਾਲੇ ਸਮਾਗਮਾਂ ਦੇ ਰੂਪ ਵਿਚ ਮਨਾਇਆ ਜਾ ਰਿਹਾ ਹੈ, ਅਕਾਲੀ ਦਲ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਬੇਨਤੀ ਕੀਤੀ ਕਿ ਕੇਂਦਰ ਸਰਕਾਰ ਗੁਰੂ ਸਾਹਿਬ ਨੂੰ ਸੱਚੀ ਸ਼ਰਧਾਂਜ਼ਲੀ ਵਜੋਂ ਇਹਨਾਂ ਸ਼ਤਾਬਦੀ ਜਸ਼ਨਾਂ ਨੂੰ ਸ਼ਾਨੋ-ਸ਼ੌਕਤ ਨਾਲ ਮਨਾਉਣ ਲਈ ਇੱਕ ਰਾਸ਼ਟਰੀ ਪੱਧਰ ਦੀ ਸਮਾਗਮੀ ਕਮੇਟੀ ਦਾ ਗਠਨ ਕਰੇ, ਜਿਸ ਤਰ੍ਹਾਂ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪਰਕਾਸ਼ ਪੁਰਬ ਸਮਾਗਮਾਂ ਲਈ ਬਣਾਈ ਸੀ।

ਅਕਾਲੀ ਵਫਦ ਨੇ ਗ੍ਰਹਿ ਮੰਤਰੀ ਨੂੰ ਇਹ ਵੀ ਅਪੀਲ ਕੀਤੀ ਕਿ ਗੁਰੂ ਸਾਹਿਬ ਦੀ ਯਾਦ ਵਿਚ ਦਿੱਲੀ ਵਿਖੇ ਇੱਕ ਰਾਸ਼ਟਰੀ ਏਕਤਾ ਯਾਦਗਾਰ ਬਣਾਈ ਜਾਵੇ ਅਤੇ ਇਸ ਪਵਿੱਤਰ ਦਿਹਾੜੇ ਉੱਤੇ ਰਾਸ਼ਟਰੀ ਛੁੱਟੀ ਦਾ ਐਲਾਨ ਕੀਤਾ ਜਾਵੇ।

ਕੇਂਦਰੀ ਮੰਤਰੀ ਕੋਲ ਭਾਈ ਰਾਜੋਆਣਾ ਦਾ ਮਾਮਲਾ ਉਠਾਉਂਦਿਆਂ ਅਕਾਲੀ ਵਫ਼ਦ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਬਿਨਾਂ ਕਿਸੇ ਪੈਰੋਲ ਤੋਂ 24 ਸਾਲ ਦੀ ਕੈਦ ਭੁਗਤ ਚੁੱਕਿਆ ਹੈ। ਵਫ਼ਦ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਆਰਟੀਕਲ 72 ਤਹਿਤ ਐਸਜੀਪੀਸੀ ਵੱਲੋਂ 25 ਅਪ੍ਰੈਲ 2012 ਨੂੰ ਰਾਸ਼ਟਰਪਤੀ ਰਹਿਮ ਦੀ ਅਪੀਲ ਪਾਈ ਸੀ, ਜਿਸ ਦੀ ਅਜੇ ਸੁਣਵਾਈ ਹੋਣੀ ਬਾਕੀ ਹੈ।

ਵਫ਼ਦ ਨੇ ਇਹ ਵੀ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪਰਕਾਸ਼ ਪੁਰਬ ਦੇ ਮੌਕੇ ਉੱਤੇ ਮਨੁੱਖੀ ਹਮਦਰਦੀ ਵਜੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ ਕਰਨ ਦਾ ਐਲਾਨ ਕਰ ਦਿੱਤਾ ਗਿਆ ਸੀ।

ਅਕਾਲੀ ਦਲ ਪ੍ਰਧਾਨ ਨੇ ਐਸਜੀਪੀਸੀ ਦੇ ਵਫ਼ਦ ਨੂੰ ਨਨਕਾਣਾ ਸਾਹਿਬ ਜਾਣ ਦੀ ਆਗਿਆ ਨਾ ਦਿੱਤੇ ਜਾਣ ਦਾ ਮਾਮਲਾ ਵੀ ਉਠਾਇਆ, ਜੋ ਕਿ ਗੁਰਦੁਆਰਾ ਜਨਮ ਅਸਥਾਨ ਉੱਤੇ ਹੋਏ ਹਮਲੇ ਅਤੇ ਸਿੱਖਾਂ ਉੱਤੇ ਹੋ ਰਹੇ ਅੱਤਿਅਚਾਰਾਂ ਦੇ ਮਾਮਲਿਆਂ ਦੀ ਪੜਤਾਲ ਲਈ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਾ ਚਾਹੁੰਦਾ ਹੈ।

ਅਕਾਲੀ ਦਲ ਪ੍ਰਧਾਨ ਨੇ ਗ੍ਰਹਿ ਮੰਤਰੀ ਨੂੰ ਇਹ ਮਾਮਲਾ ਪਾਕਿਸਤਾਨੀ ਅਧਿਕਾਰੀਆਂ ਕੋਲ ਉਠਾਉਣ ਅਤੇ ਪਾਕਿਸਤਾਨ ਸਰਕਾਰ ਨੂੰ ਸਿੱਖਾਂ ਅਤੇ ਬਾਕੀ ਘੱਟ ਗਿਣਤੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਠੋਸ ਕਦਮ ਉਠਾਉਣ ਵਾਸਤੇ ਕਹਿਣ ਦੀ ਅਪੀਲ ਕੀਤੀ।

ਵਫ਼ਦ ਦੇ ਬਾਕੀ ਮੈਂਬਰਾਂ ਵਿਚ ਜਥੇਦਾਰ ਗੋਬਿੰਦ ਸਿੰਘ ਲੌਂਗੋਵਾਲ, ਸਰਦਾਰ ਬਲਵਿੰਦਰ ਸਿੰਘ ਭੂੰਦੜ, ਸ੍ਰੀ ਨਰੇਸ਼ ਗੁਜਰਾਲ,ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਚਰਨਜੀਤ ਸਿੰਘ ਅਟਵਾਲ, ਮਹੇਸ਼ਇੰਦਰ ਸਿੰਘ ਗਰੇਵਾਲ, ਗੁਲਜ਼ਾਰ ਸਿੰਘ ਰਣੀਕੇ, ਡਾਕਟਰ ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਮਨਜਿੰਦਰ ਸਿੰਘ ਸਿਰਸਾ, ਅਵਤਾਰ ਸਿੰਘ ਹਿੱਤ ਅਤੇ ਹਰਮੀਤ ਸਿੰਘ ਕਾਲਕਾ ਸ਼ਾਮਿਲ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION