31.1 C
Delhi
Saturday, April 20, 2024
spot_img
spot_img

ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਲਈ ਬਜਟ ’ਚ ਵੱਖਰੀ ਵਿਵਸਥਾ ਕੀਤੀ ਜਾਵੇ: ਸਿਰਸਾ ਦੀ ਸੀਤਾਰਮਨ ਨੂੰ ਅਪੀਲ

ਨਵੀਂ ਦਿੱਲੀ, 30 ਜਨਵਰੀ, 2020 –

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਮਨਜਿੰਦਰ ਸਿੰਘ ਸਿਰਸਾ ਨੇ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਨੀਵਾਰ 1 ਫਰਵਰੀ ਨੂੰ ਪੇਸ਼ ਕੀਤੇ ਜਾਣ ਵਾਲੇ ਕੇਂਦਰੀ ਬਜਟ ਵਿਚ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਵਿਸ਼ੇਸ਼ ਬਜਟ ਵਿਵਸਥਾ ਦਾ ਐਲਾਨ ਕਰਨ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀ ਸਿਰਸਾ ਨੇ ਕਿਹਾ ਕਿ ਵਿੱਤ ਮੰਤਰੀ ਨੇ 1 ਫਰਵਰੀ ਨੂੰ ਬਜਟ ਪੇਸ਼ ਕਰਨਾ ਹੈ, ਇਸ ਵਿਚ ਗੁਰੂ ਸਾਹਿਬ ਦਾ 400 ਸਾਲਾ ਪ੍ਰਕਾਸ਼ ਪੁਰਬ ਜੋ ਕਿ ਅਪ੍ਰੈਲ 2021 ਵਿਚ ਆਉਣਾ ਹੈ, ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਬਜਟ ਰਾਸ਼ੀ ਦੀ ਵਿਵਸਥਾ ਕੀਤੀ ਜਾਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਇਹ ਗੱਲ ਮੰਨੇ ਚੁੱਕੇ ਹਨ ਕਿ ਜੇਕਰ ਗੁਰੂ ਤੇਗ ਬਹਾਦਰ ਸਾਹਿਬ ਆਪਣਾ ਸਰਵਉਚ ਸ਼ਹਾਦਤ ਦਿੱਤਾ ਸੀ ਤਾਂ ਹੀ ਭਾਰਤ ਦੀ ਮੌਜੂਦਾ ਹੋਂਦ ਸੰਭਵ ਬਣੀ।

ਉਹਨਾਂ ਕਿਹਾ ਕਿ ਗੁਰੂ ਸਾਹਿਬ ਨੇ ਕਸ਼ਮੀਰੀ ਪੰਡਤਾਂ ਤੇ ਗੈਰ ਮੁਸਲਿਮਾਂ ਨੂੰ ਇਸਲਾਮ ਧਾਰਨ ਕਰਵਾਉਣ ਦਾ ਜ਼ੋਰਦਾਰ ਵਿਰੋਧ ਕੀਤਾ ਸੀ ਤੇ ਦਿੱਲੀ ਦੇ ਚਾਂਦਨੀ ਚੌਂਕ ਵਿਚ ਆਪਣਾ ਸ਼ਹਾਦਤ ਦਿੱਤੀ ਸੀ ਜਿਥੇ ਅੱਜ ਗੁਰਦੁਆਰਾ ਸੀਸਗੰਜ ਸਾਹਿਬ ਸਥਿਤ ਹੈ ਅਤੇ ਜਿਥੇ ਉਹਨਾਂ ਦੀ ਦੇਹ ਦਾ ਅੰਤਿਮ ਸਸਕਾਰ ਹੋਇਆ, ਉਥੇ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ਸਥਿਤ ਹੈ।

ਸ੍ਰੀ ਸਿਰਸਾ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਸਿਰਫ ਸਿੱਖ ਕੌਮ ਹੀ ਨਹੀਂ ਬਲਕਿ ਦੁਨੀਆਂ ਭਰ ਵਿਚ ਸਾਰੇ ਅਮਨ ਪਸੰਦ ਲੋਕ ਮਨਾਉਣਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਇਹ ਸਮਾਗਮ ਸਾਰਾ ਸਾਲ ਚੱਲਣ ਦੀ ਸੰਭਾਵਨਾ ਹੈ। ਉਹਨਾਂ ਕਿਹਾ ਕਿ ਇਸ ਸਾਲ ਦੇ ਬਜਟ ਵਿਚ ਇਸਦੇ ਲਈ ਫੰਡਾਂ ਦੀ ਵਿਵਸਥਾ ਹੋਣ ਨਾਲ ਸਿੱਖ ਅਪ੍ਰੈਲ 2021 ਤੱਕ ਸਾਰਾ ਸਾਲ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਜੁੜੇ ਪ੍ਰੋਗਰਾਮ ਆਯੋਜਿਤ ਕਰਨ ਵਿਚ ਸਫਲ ਹੋ ਸਕਣਗੇ।

ਉਹਨਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਸਿੱਖ ਸੰਸਥਾਵਾਂ ਇਹਨਾਂ ਸਮਾਗਮਾਂ ਦੇ ਆਯੋਜਨ ਵਿਚ ਸਰਗਰਮ ਰੋਲ ਅਦਾ ਕਰ ਸਕਦੀਆਂ ਹਨ ਕਿਉਂÎਕ ਇਹ ਸੰਸਦ ਦੇ ਐਕਟਾਂ ਤਹਿਤ ਚੁਣੀਆਂ ਹੋਈਆਂ ਸਿੱਖ ਸੰਸਥਾਵਾਂ ਹਨ। ਉਹਨਾਂ ਕਿਹਾ ਕਿ ਉਹਨਾਂ ਨੂੰ ਆਸ ਹੈ ਕਿ ਸਰਕਾਰ ਇਹਨਾਂ ਸਮਾਗਮਾਂ ਵਾਸਤੇ ਢੁਕਵੇਂ ਫੰਡਾਂ ਦੀ ਵਿਵਸਥਾ ਦਾ ਐਲਾਨ ਕਰੇਗੀ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION