29.1 C
Delhi
Sunday, May 5, 2024
spot_img
spot_img

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਸਾਹਿਤ ਤੇ ਚਿੱਤਰ ਪ੍ਰਦਰਸ਼ਨੀ ਸ਼ੁਰੂ, ਗੁਰਦੁਆਰਾ ਬੰਗਲਾ ਸਾਹਿਬ ਵਿਖ਼ੇ 23 ਨਵੰਬਰ ਤਕ ਜਾਰੀ ਰਹੇਗੀ

ਯੈੱਸ ਪੰਜਾਬ
ਨਵੀਂ ਦਿੱਲੀ, 11 ਨਵੰਬਰ, 2021 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਸਾਹਿਤ ਤੇ ਚਿੱਤਰ ਪ੍ਰਦਰਸ਼ਨੀ ਗੁਰਦੁਆਰਾ ਬੰਗਲਾ ਸਾਹਿਬ ਦੇ ਸਰੋਵਰ ਕੰਢੇ ਸ਼ੁਰੂ ਹੋਈ।

ਗੁਰਦੁਆਰਾ ਬੰਗਲਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਵੱਲੋਂ ਪ੍ਰਦਰਸ਼ਨੀ ਸ਼ੁਰੂ ਕਰਨ ਤੋਂ ਪਹਿਲਾਂ ਅਰਦਾਸ ਕੀਤੀ। ਇਸ ਮੌਕੇ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਸਰਦਾਰ ਹਰਮੀਤ ਸਿੰਘ ਕਾਲਕਾ, ਕਮੇਟੀ ਮੈਂਬਰਾਂ ਤੇ ਸਟਾਫ ਵੀ ਹਾਜ਼ਰ ਸੀ।

ਇਸ ਮੌਕੇ ਸ੍ਰੀ ਸਿਰਸਾ ਤੇ ਸ੍ਰੀ ਕਾਲਕਾ ਨੇ ਕਿਹਾ ਕਿ ਧੰਨ ਧੰਨ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਪ੍ਰਦਰਸ਼ਨੀ 23 ਨਵੰਬਰ ਤੱਕ ਜਾਰੀ ਰਹੇਗੀ। ਉਹਨਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੁੰ ਪ੍ਰਦਰਸ਼ਨੀ ਵਿਚ ਲਿਆ ਕੇ ਆਪਣੇ ਵਿਰਸੇ ਨਾਲ ਜੋੜਨ ਦਾ ਉਪਰਾਲਾ ਕਰਨ। ਉਹਨਾਂ ਕਿਹਾ ਕਿ ਕਮੇਟੀ ਵੱਲੋਂ ਹਰ ਸਾਲ ਇਹ ਪ੍ਰਦਰਸ਼ਨੀ ਲਗਾਈ ਜਾਂਦੀ ਹੈ ਜਿਸਦਾ ਮੁੱਖ ਮਕਸਦ ਸੰਗਤਾਂ ਨੁੰ ਆਪਣੇ ਅਮੀਰ ਵਿਰਸੇ ਤੇ ਗੌਰਵਮਈ ਇਤਿਹਾਸ ਨਾਲ ਜੋੜਨਾ ਹੈ।

ਸ੍ਰੀ ਸਿਰਸਾ ਨੇ ਦੱਸਿਆ ਕਿ ਇਸ ਪ੍ਰਦਰਸ਼ਨੀ ਵਿਚ ਪੰਜਾਬ ਅਤੇ ਦਿੱਲੀ ਦੇ ਉੱਘੇ ਪਬਲੀਸ਼ਰਜ਼, ਪੰਜਾਬੀ ਯੂਨੀਵਰਸਿਟੀ ਪਟਿਆਲਾ, ਭਾਸ਼ਾ ਵਿਭਾਗ, ਨੈਸ਼ਨਲ ਬੁੱਕ ਟਰੱਸਟ ਆਫ ਇੰਡੀਆ, ਦਿੱਲੀ ਕਮੇਟੀ, ਸ਼੍ਰੋਮਣੀ ਕਮੇਟੀ ਅਤੇ ਮਿਸ਼ਨਰੀ ਸੁਸਾਇਟੀਆਂ ਵੱਲੋਂ ਆਪਣੀਆਂ ਪ੍ਰਕਾਸ਼ਨਾਵਾਂ ਦੇ ਸਟਾਲ ਲਗਾਏ ਗਏ ਹਨ। ਇਹਨਾਂ ਵੱਲੋਂ ਪ੍ਰਕਾਸ਼ਤ ਪੁਸਤਕਾਂ ਵਿਚ ਸਿੱਖ ਧਰਮ ਅਤੇ ਗੁਰਮਤਿ ਨਾਲ ਸਬੰਧਤਸਾਰੇ ਵਿਸ਼ਿਆਂ ਗੁਰੂ ਸਾਹਿਬਾਨ, ਭਗਤਾਂ ਦੀਆਂ ਜੀਵਨੀਆਂ, ਸਿੱਖ ਫਲਸਫੇ ਅਤੇ ਸਿੱਖ ਇਤਿਹਾਸ ਸਬੰਧੀ ਪੁਸਤਕਾਂ ਉਪਲਬਧ ਕਰਵਾਈਆਂ ਗਈਆਂ ਹਨ।

ਉਹਨਾਂ ਦੱਸਿਆ ਕਿ ਪ੍ਰਦਰਸ਼ਨੀ ਸਵੇਰੇ 9 ਵਜੇ ਤੋਂ ਰਾਤ 9 ਵਜੇ ਤੱਕ ਖੁੱਲ੍ਹੀ ਰਹੇਗੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION