30.1 C
Delhi
Saturday, April 27, 2024
spot_img
spot_img

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫ਼ਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਨੂੰ ਜਲੰਧਰ ’ਚ ਭਰਵਾਂ ਹੁੰਗਾਰਾ

ਫਿਲੌਰ (ਜਲੰਧਰ), 30 ਅਕਤੂਬਰ 2019:

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਤਲੁਜ ਦਰਿਆ ਦੇ ਕੰਢੇ ’ਤੇ ਸਥਿਤ ਪਿੰਡ ਢਗਾਰਾ ਵਿਖੇ ਫ਼ਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਸ਼ੁਰੂ ਕੀਤਾ ਗਿਆ ਜਿਸ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ।

ਚੇਅਰਮੈਨ ਮਾਰਕਫ਼ੈਡ ਪੰਜਾਬ ਸ੍ਰ.ਅਮਰਜੀਤ ਸਿੰਘ ਸਮਰਾ ਅਤੇ ਵਧੀਕ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਜਸਬੀਰ ਸਿੰਘ ਵਲੋਂ ਅਤਿ ਆਧੁਨਿਕ ਤਕਨੀਕ ਨਾਲ 45-45 ਮਿੰਟ ਦੇ ਸ਼ੋਆਂ ਦੌਰਾਨ ਦਰਸ਼ਕਾਂ ਨਾਲ ਅਦਭੁਤ ਅਨੁਭਵ ਦਾ ਅਹਿਸਾਸ ਕੀਤਾ।

ਇਹ ਯਾਦਗਾਰ ਰੌਸ਼ਨੀ ਅਤੇ ਅਵਾਜ਼ ’ਤੇ ਅਧਾਰਿਤ ਸ਼ੋਅ ਕ੍ਰਿਏਟਿਵ ਸਾਊਂਡ ਟਰੈਕ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ’ਤੇ ਅਧਾਰਿਤ ਵਿਆਪੀ ਸੰਦੇਸ਼ ਨੂੰ ਸ਼ਾਨਦਾਰ ਢੰਗ ਨਾਲ ਵਿਜੂਅਲ ਪ੍ਰੋਜੈਕਸ਼ਨ ਅਤੇ ਐਡਵਾਂਸ ਲੇਜਰ ਰਾਹੀਂ ਪ੍ਰਦਰਸ਼ਿਤ ਕੀਤਾ ਗਿਆ।

ਇਹ ਲਾਈਟ ਐਂਡ ਸਾਊਂਡ ਸ਼ੋਅ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਵਿਸ਼ਵ ਵਿਆਪੀ ਸੰਦੇਸ਼ ਅਤੇ ਉਨਾਂ ਦੇ ਜੀਵਨ ਫਲਸਫ਼ੇ ’ਤੇ ਅਧਾਰਿਤ ਸੀ। ਸ਼ੋਅ ਦੌਰਾਨ ਅਹਿੰਸਾ, ਸ਼ਾਂਤੀ, ਭਾਈਚਾਰਕ ਸਾਂਝ, ਮਹਿਲਾ ਸਸ਼ਕਤੀਕਰਨ ਅਤੇ ਕੁਦਰਤੀ ਸਰੋਤਾਂ ਦੀ ਸੁਰੱਖਿਆ ਨੂੰ ਰੂਪਮਾਨ ਕੀਤਾ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਸਮਾਜਿਕ ਬਰਾਬਰਤਾ ਲਈ ਕੀਤੇ ਗਏ ਯਤਨਾਂ ਨੂੰ ਦਰਸ਼ਕਾਂ ਵਿੱਚ ਸਹੀ ਅਰਥਾਂ ਵਿੱਚ ਪ੍ਰਚਾਰਿਆ ਗਿਆ।

ਸ੍ਰ. ਸਮਰਾ ਨੇ ਕਿਹਾ ਕਿ ਕੈਪਟਨ ਅਮਰਿਦਰ ਸਿਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਯਾਦ ਕਰਵਾਏ ਜਾ ਰਹੇ ਸਮਾਗਮ ਬਹੁਤ ਹੀ ਸ਼ਲਾਘਾ ਯੋਗ ਉਪਰਾਲੇ ਹਨ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਵੱਡੀ ਗਿਣਤੀ ਵਿੱਚ ਇਨਾਂ ਪ੍ਰੋਗਰਾਮਾਂ ਵਿੱਚ ਸ਼ਿਰਕਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ 31 ਅਕਤੂਬਰ ਨੂੰ ਵੀ ਸ਼ਾਮ 7 ਤੋਂ 7.45 ਵਜੇ ਅਤੇ ਸ਼ਾਮ 8.15 ਤੋਂ ਰਾਤ 9 ਵਜੇ ਤੱਕ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਜਦਾ ਕਰਨ ਲਈ ਫ਼ਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾਣਗੇ।

ਉਨ੍ਹਾਂ ਦੱਸਿਆ ਕਿ ਇਨਾਂ ਸਮਾਗਮਾਂ ਵਿੱਚ ਦਰਸ਼ਕਾਂ ਲਈ ਦਾਖਲਾ ਬਿਲਕੁਲ ਮੁਫ਼ਤ ਹੈ ਤਾਂ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਫ਼ਲਸਫੇ ਦੇ ਦਿੱਤੇ ਗਏ ਸੰਦੇਸ਼ ਦਾ ਵੱਧ ਤੋਂ ਵੱਧ ਲੋਕਾਂ ਵਿੱਚ ਪ੍ਰਚਾਰ ਤੇ ਪ੍ਰਸਾਰ ਕੀਤਾ ਜਾ ਸਕੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਮੰਡਲ ਮੈਜਿਸਟਰੇਟ ਸ੍ਰੀ ਵਿਨੀਤ ਕੁਮਾਰ, ਤਹਿਸੀਲਦਾਰ ਤਪਨ ਭਨੋਟ ਅਤੇ ਹੋਰ ਵੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION