27.1 C
Delhi
Friday, May 3, 2024
spot_img
spot_img

ਗੁਰੂ ਨਾਨਕ ਯੂਨੀਵਰਸਿਟੀ ਵਿਖੇ ਗੁਰੂ  ਗ੍ਰੰਥ ਸਾਹਿਬ ਜੀ ਦੇ 330 ਸਾਲ ਪੁਰਾਤਨ ਖਰੜਿਆਂ `ਚ ਚਿਤਰਕਲਾ ਪ੍ਰਦਰਸ਼ਨੀ ਬਣੀ ਖਿੱਚ ਦਾ ਕੇਂਦਰ

ਯੈੱਸ ਪੰਜਾਬ
ਅੰਮ੍ਰਿਤਸਰ, 2 ਸਤੰਬਰ, 2022 –
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 418ਵੇਂ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਵਿਸ਼ੇਸ਼ ਪ੍ਰਦਰਸ਼ਨੀ ਜਿਸ ਦਾ ਗੁਰੂ ਗ੍ਰੰਥ ਸਾਹਿਬ ਭਵਨ `ਚ ਪਦਮ ਸ਼੍ਰੀ ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ ਵਾਲਿਆਂ ਨੇ ਕੱਲ ਉਦਘਾਟਨ ਕੀਤਾ ਸੀ ਉਹ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਬਣੀ ਹੋਈ ਹੈ।

ਪਹਿਲੇ ਦਿਨ ਭਾਰੀ ਗਿਣਤੀ ਵਿਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਫੈਕਲਟੀ ਮੈਂਬਰਜ਼, ਵਿਦਿਆਰਥੀਆਂ ਤੇ ਹੋਰ ਪਤਵੰਤਿਆਂ ਨੇ ਪ੍ਰਦਰਸ਼ਨੀ ਵਿਖੇ ਆ ਕੇ 17ਵੀਂ ਸਦੀ ਤੋਂ ਲੈ ਕੇ 19ਵੀਂ ਸਦੀ ਦੇ ਪ੍ਰਾਚੀਨ ਦੁਰਲਭ ਹੱਥਲਿਖਤ ਖਰੜਿਆਂ ਵਿਚ ਬੇਲ-ਬੂਟੀਆਂ ਦੇ ਰੂਪ ਵਿਚ ਹੋਏ ਚਿਤਰਕਾਰੀ ਦੇ ਅਦਭੁੱਤ ਕਲਾ ਦੇ ਸ਼ਾਨਦਾਰ ਤੇ ਸੁੰਦਰ ਕਾਰਜ ਨੂੰ ਡੂੰਘੀ ਨੀਝ ਨਾਲ ਵੇਖਿਆ।

ਕੇਂਦਰ ਦੇ ਡਾਇਰੈਕਟਰ ਪ੍ਰੋ. (ਡਾ.) ਅਮਰਜੀਤ ਸਿੰਘ ਨੇ ਦੱਸਿਆ ਕਿ ਅੱਜ ਸੈਨੇਟ ਮੈਂਬਰ ਸਤਪਾਲ ਸਿੰਘ ਸੋਖੀ, ਡਾ ਸੁਰਿੰਦਰ ਕੌਰ ਸੰਧੂ, ਵੱਖ-ਵੱਖ ਵਿਭਾਗਾਂ ਦੇ ਫੈਕਲਟੀ ਮੈਂਬਰਜ਼, ਵਿਦਿਆਰਥੀਆਂ ਨੇ ਪ੍ਰਦਰਸ਼ਨੀ ਨੂੰ ਵੇਖਿਆ। ਅੰਮ੍ਰਿਤਸਰ ਸ਼ਹਿਰ ਤੋਂ ਹੀ ਨਹੀਂ ਸਗੋਂ ਗੁਰਦਾਸਪੁਰ ਤੇ ਮੁਕਤਸਰ ਜਿਲ੍ਹਿਆਂ ਵਿਚੋਂ ਵੀ ਕੁਝ ਗਰੁੱਪ ਪ੍ਰਦਰਸ਼ਨੀ ਦੇਖਣ ਲਈ ਪਹੁੰਚੇ। ਸਾਰਿਆਂ ਨੇ ਇਸ ਪ੍ਰਦਰਸ਼ਨੀ ਦੀ ਭਰਪੂਰ ਸ਼ਾਲਾਘਾ ਕੀਤੀ।

ਦਰਸ਼ਕਾਂ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਦੱਸਿਆ ਕਿ ਉਹਨਾਂ ਨੇ ਆਪਣੀ ਜਿੰਦਗੀ ਵਿਚ ਪਹਿਲਾਂ ਕਦੇ ਅਜਿਹੀ ਪ੍ਰਦਰਸ਼ਨੀ ਨਹੀਂ ਦੇਖੀ ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੁਰਲਭ ਖਰੜਿਆਂ ਵਿਚ ਹੋਈ ਸੁਸੱਜਿਤ ਕਲਾ ਬਾਰੇ ਇਤਨੀ ਜਾਣਕਾਰੀ ਮਿਲਦੀ ਹੋਵੇ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION