29.1 C
Delhi
Sunday, April 28, 2024
spot_img
spot_img

ਗੁਰੂ ਹਰਿਕ੍ਰਿਸ਼ਨ ਪੋਲੀਕਲੀਨਿਕ ਗੁਰਦੁਆਰਾ ਬੰਗਲਾ ਸਾਹਿਬ ਵਿਚ ਮੈਮੋਗ੍ਰਾਫੀ ਮਸ਼ੀਨ ਦਾ ਉਦਘਾਟਨ, ਸਸਤੇ ਟੈਸਟ ਦੀ ਸਹੂਲਤ ਮਿਲੇਗੀ

ਯੈੱਸ ਪੰਜਾਬ
ਨਵੀਂ ਦਿੱਲੀ, 21 ਜੁਲਾਈ, 2022 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਚ ਚਲਾ ਰਹੇ ਗੁਰੂ ਹਰਿਕ੍ਰਿਸ਼ਨ ਪੋਲੀਕਲੀਨਿਕ ਵਿਚ ਮੈਮੋਗ੍ਰਾਫੀ ਮਸ਼ੀਨ ਦਾ ਉਦਘਾਟਨ ਕਾਰ ਸੇਵਾ ਵਾਲੇ ਬਾਬਾ ਬਚਨ ਸਿੰਘ ਜੀ ਨੇ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਤੇ ਹੋਰ ਪਤਵੰਤਿਆਂ ਦੀ ਹਾਜ਼ਰੀ ਵਿਚ ਕੀਤਾ।

ਇਸ ਮੌਕੇ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਸ. ਭੁਪਿੰਦਰ ਸਿੰਘ ਭੁੱਲਰ ਚੇਅਰਮੈਨ ਗੁਰੂ ਹਰਿਕ੍ਰਿਸ਼ਨ ਪੌਲੀਕਲੀਨਿਕ ਗੁਰਦੁਆਰਾ ਬੰਗਲਾ ਸਾਹਿਬ ਨੇ ਦੱਸਿਆ ਕਿ ਇਹ ਮੈਮੋਗ੍ਰਾਫੀ ਮਸ਼ੀਨ ਬਰੈਸਟ ਕੈਂਸਰ ਦੀ ਜਾਂਚ ਲਈ ਟੈਸਟ ਕਰਦੀ ਹੈ। ਉਹਨਾਂ ਕਿਹਾ ਕਿ ਇਸ ਮਸ਼ੀਨ ਦੇ ਲੱਗਣ ਨਾਲ ਦਿੱਲੀ ਵਿਚ ਮਾਵਾਂ ਤੇ ਭੈਣਾਂ ਨੁੰ ਵੱਡੀ ਸਹੂਲਤ ਮਿਲ ਗਈ ਹੈ। ਉਹਨਾਂ ਇਹ ਵੀ ਦੱਸਿਆ ਕਿ ਇਸ ਮੈਮੋਗ੍ਰਾਫੀ ਟੈਸਟ ਦੀ ਫੀਸ ਬਜ਼ਾਰ ਨਾਲੋਂ ਕਿਤੇ ਘੱਟ ਹੋਵੇਗੀ ਤੇ ਜਲਦੀ ਹੀ ਫੀਸ ਤੈਅ ਕਰ ਲਈ ਜਾਵੇਗੀ।

ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਇਸ ਸੈਂਟਰ ਵਿਚ ਡੇਢ ਸਾਲ ਪਹਿਲਾਂ ਐਮ ਆਰ ਆਈ ਤੇ ਸੀ ਟੀ ਸਕੈਨ ਦੀ ਸਹੂਲਤ ਸ਼ੁਰੂ ਕੀਤੀ ਗਈ ਸੀ ਜਿਥੇ ਟੈਸਟ 50 ਰੁਪਏ ਦਾ ਕੀਤਾ ਜਾ ਰਿਹਾ ਹੈ ਤੇ ਹੁਣ ਤੱਕ 22 ਹਜ਼ਾਰ ਲੋਕ ਇਸਦਾ ਲਾਭ ਲੈ ਚੁੱਕੇ ਹਨ।

ਉਹਨਾਂ ਇਹ ਵੀ ਦੱਸਿਆ ਕਿ ਇਹ ਪੋਲੀਕਲੀਨਿਕ ਚਲਾਉਣ ਵਿਚ ਬਾਬਾ ਬਚਨ ਸਿੰਘ ਜੀ ਕਾਰ ਸੇਵਾ ਵਾਲਿਆਂ ਦਾ ਵੱਡਾ ਹੱਥ ਹੈ।

ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਤੇ ਸਰਦਾਰ ਭੁੱਲਰ ਨੇ ਦਿੱਲੀ ਦੀਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ ਜਿਹਨਾਂ ਦੇ ਸਹਿਯੋਗ ਨਾਲ ਇਹ ਮਸ਼ੀਨਾਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ ਤੇ ਇਹ ਪੋਲੀਕਲੀਨਿਕ ਚਲ ਰਿਹਾ ਹੈ। ਉਹਨਾਂ ਦੱਸਿਆ ਕਿ ਇਹ ਸਿਰਫ ਦੇਸ਼ ਹੀ ਨਹੀਂ ਬਲਕਿ ਦੁਨੀਆਂ ਦਾ ਸਭ ਤੋਂ ਸਸਤਾ ਪੋਲੀਕਲੀਨਿਕ ਹੈ।

ਉਹਨਾਂ ਇਹ ਵੀ ਦੱਸਿਆ ਕਿ ਜਲਦੀ ਹੀ ਇਥੇ ਅਤਿ ਆਧੁਨਿਕ ਲੈਬ ਵੀ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਵਿਚ ਅਤਿ ਆਧੁਨਿਕ ਮਸ਼ੀਨਾਂ ਲਗਾ ਕੇ ਲੋਕਾਂ ਨੂੰ ਹੋਰ ਟੈਸਟਾਂ ਦੀ ਸਹੂਲਤ ਦਿੱਤੀ ਜਾਵੇਗੀ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION