ਯੈੱਸ ਪੰਜਾਬ
ਬਟਾਲਾ, 14 ਜੁਲਾਈ, 2021:
ਬਟਾਲਾ ਵਿੱਚ ਬੀਤੀ ਰਾਤ ਵਾਪਰੇ ਇਕ ਘਟਨਾਕ੍ਰਮ ਦੌਰਾਨ ਇਕ ਸਾਬਕਾ ਫ਼ੌਜੀ ਨੂੂੰ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ।
ਘਟਨਾ ਨੂੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਫ਼ਰਾਰ ਹੋਣ ਵਿੱਚ ਸਫ਼ਲ ਹੋ ਗਏ। ਗੋਲੀਆਂ ਲੱਗਣ ਮਗਰੋਂ ਸਾਬਕਾ ਫ਼ੌਜੀ ਨੂੰ ਗੰਭੀਰ ਹਾਲਤ ਵਿੱਚ ਅੰਮ੍ਰਿਤਸਰ ਵਿਖ਼ੇ ਰੈਫ਼ਰ ਕੀਤਾ ਗਿਆ ਜਿੱਥੇ ਉਸਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਸਾਬਕਾ ਫ਼ੌਜੀ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਸੀ।
ਸਮਝਿਆ ਜਾ ਰਿਹਾ ਹੈ ਕਿ ਇਹ ਕਿਸੇ ਪੁਰਾਣੀ ਰੰਜਿਸ਼ ਦਾ ਮਾਮਲਾ ਹੈ ਪਰ ਅਜੇ ਸਥਿਤੀ ਕੁਝ ਵੀ ਸਪਸ਼ਟ ਨਹੀਂ ਹੈ।
ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਹੈ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ