26.7 C
Delhi
Friday, April 19, 2024
spot_img
spot_img

ਗੈਰ-ਕਾਨੂੰਨੀ ਪੀਜੀਜ਼ – ਨਿਯਮਾਂ ਦੀ ਉਲੰਘਣਾ ਕਰਨ ਵਾਲੇ ਮਾਲਕਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ: ਡੀ.ਸੀ. ਆਸ਼ਿਕਾ ਜੈਨ

ਐਸ.ਏ.ਐਸ ਨਗਰ, 26 ਫਰਵਰੀ, 2020 –

“ਜ਼ਿਲ੍ਹਾ ਪ੍ਰਸ਼ਾਸਨ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਪੇਇੰਗ ਗੈਸਟ (ਪੀਜੀਜ਼) ਮਾਲਕਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰੇਗਾ ਤਾਂ ਜੋ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।” ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਕੀਤਾ ਜੋ ਇਸ ਸਮੇਂ ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਦਾ ਅਹੁਦਾ ਸੰਭਾਲ ਰਹੇ ਹਨ। ਉਹਨਾਂ ਇਹ ਪ੍ਰਗਟਾਵਾ ਨਾਜਾਇਜ਼ ਤੌਰ ‘ਤੇ ਚੱਲ ਰਹੇ ਪੀਜੀਜ਼ ਨੂੰ ਰੋਕਣ ਲਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।

ਡਿਪਟੀ ਕਮਿਸ਼ਨਰ ਨੇ ਗਮਾਡਾ ਅਤੇ ਨਗਰ ਨਿਗਮਾਂ ਨੂੰ ਪੀਜੀਜ਼ ਦੀ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ ਅਤੇ ਉਹਨਾਂ ਗਮਾਡਾ ਅਤੇ ਨਗਰ ਨਿਗਮਾਂ ਦੋਵਾਂ ਨੂੰ ਆਪਣੀਆਂ ਨੀਤੀਆਂ ਅਨੁਸਾਰ ਪੀਜੀ ਮਾਲਕਾਂ ਨੂੰ ਰਜਿਸਟਰ ਕਰਵਾਉਣ ਲਈ 15 ਦਿਨਾਂ ਦਾ ਸਮਾਂ ਦੇਣ ਦੇ ਨਿਰਦੇਸ਼ ਵੀ ਦਿੱਤੇ। ਉਹਨਾਂ ਅੱਗੇ ਕਿਹਾ ਕਿ ਰਜਿਸਟਰ ਕਰਵਾਉਣ ਵਿੱਚ ਅਸਫਲ ਰਹਿਣ ਵਾਲੇ ਪੀਜੀ ਮਾਲਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਕਿਸੇ ਵੀ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੇ ਪੀਜੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਗਮਾਡਾ ਨੂੰ ਇੱਕ ਹਫਤੇ ਦੇ ਅੰਦਰ-ਅੰਦਰ ਐਕਸ਼ਨ ਟੇਕਨ ਰਿਪੋਰਟ (ਏ.ਟੀ.ਆਰ.) ਜਮ੍ਹਾਂ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਹਨਾਂ ਨਗਰ ਨਿਗਮਾਂ ਨੂੰ ਵੀ ਹਦਾਇਤ ਕੀਤੀ ਕਿ ਉਨ੍ਹਾਂ ਦੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ਚਲ ਰਹੇ ਪੀਜੀਜ਼ ‘ਰੈਂਟਲ ਹਾਊਂਸਿੰਗ ਅਕੋਮੋਡੇਸ਼ਨ ਪਾਲਿਸੀ’ ਦੇ ਨਿਯਮਾਂ ਦੀ ਪਾਲਣਾ ਕਰਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੇ ਪੀਜੀਜ਼ ਅੰਦਰ ਅੱਗ ਬੁਝਾਊ ਉਪਕਰਣਾਂ ਦੀ ਉਪਲਬਧਤਾ ਲਾਜ਼ਮੀ ਹੈ। ਉਹਨਾਂ ਅੱਗੇ ਕਿਹਾ ਕਿ ਈ.ਓ ਨੂੰ ਲਾਜ਼ਮੀ ਤੌਰ ‘ਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਰੈਂਟਲ ਹਾਊਂਸਿੰਗ ਅਕੋਮੋਡੇਸ਼ਨ ਪਾਲਿਸੀ ਦੇ ਅਨੁਸਾਰ ਮਾਲਕ ਲਾਜ਼ਮੀ ਤੌਰ ‘ਤੇ ਮਕਾਨਾਂ ਵਿੱਚ ਰਹਿਣ।

ਐਸ.ਡੀ.ਐਮਜ਼ ਦਿਹਾਤੀ ਖੇਤਰਾਂ ਵਿੱਚ ਪੀ.ਜੀਜ਼ ਦੀ ਚੈਕਿੰਗ ਦੀ ਨਿਗਰਾਨੀ ਕਰਨ ਲਈ ਡੀ.ਡੀ.ਪੀ.ਓਜ਼ ਅਤੇ ਬੀ.ਡੀ.ਪੀ.ਓਜ਼ ਨੂੰ ਵੀ ਨਿਰਦੇਸ਼ ਦੇਣਗੇ। ਇਸ ਤੋਂ ਇਲਾਵਾ ਪੁਲਿਸ ਨੂੰ ਲੋੜੀਂਦੀ ਮਦਦ ਮੁਹੱਈਆ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ ਗਏ।

ਇਸ ਤੋਂ ਇਲਾਵਾ ਆਮ ਲੋਕ ਕੰਟਰੋਲ ਰੂਮ ਨੰਬਰ 0172-2219505 ‘ਤੇ ਗੈਰ ਕਾਨੂੰਨੀ ਢੰਗ ਨਾਲ ਚੱਲ ਰਹੇ ਪੀਜੀਜ਼ ਦੀ ਰਿਪੋਰਟ ਵੀ ਕਰ ਸਕਦੇ ਹਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION