29 C
Delhi
Friday, April 19, 2024
spot_img
spot_img

ਗੋਬਿੰਦ ਸਿੰਘ ਲੌਂਗੋਵਾਲ ਲਗਾਤਾਰ ਤੀਜੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ

ਅੰਮ੍ਰਿਤਸਰ, 27 ਨਵੰਬਰ, 2019:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਸਾਲਾਨਾ ਜਨਰਲ ਇਜਲਾਸ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸ਼੍ਰੋਮਣੀ ਕਮੇਟੀ ਦੇ ਲਗਾਤਾਰ ਤੀਸਰੀ ਵਾਰ ਪ੍ਰਧਾਨ ਚੁਣ ਲਿਆ ਗਿਆ। ਉਨ੍ਹਾਂ ਦੀ ਇਹ ਚੋਣ ਸਰਬਸੰਮਤੀ ਨਾਲ ਹੋਈ।

ਭਾਈ ਲੌਂਗੋਵਾਲ ਦੀ ਚੋਣ ਨੂੰ ਸਮੁੱਚੇ ਹਾਊਸ ਵੱਲੋਂ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ ਗਈ। ਦੱਸਣਯੋਗ ਹੈ ਕਿ ਭਾਈ ਲੌਂਗੋਵਾਲ 29 ਨਵੰਬਰ 2017 ਨੂੰ ਪਹਿਲੀ ਵਾਰ ਅਤੇ ਫਿਰ 13 ਨਵੰਬਰ 2018 ਨੂੰ ਦੂਸਰੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਅੱਜ ਹੋਏ ਜਨਰਲ ਇਜਲਾਸ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਨਾਮ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੇਸ਼ ਕੀਤਾ, ਜਿਸ ਦੀ ਸ. ਅਲਵਿੰਦਰ ਸਿੰਘ ਪੱਖੋਕੇ ਨੇ ਤਾਈਦ ਅਤੇ ਸ. ਦਲਜੀਤ ਸਿੰਘ ਭਿੰਡਰ ਨੇ ਤਾਈਦ ਮਜੀਦ ਕੀਤੀ।

ਇਸ ਮੌਕੇ ਭਾਈ ਰਾਜਿੰਦਰ ਸਿੰਘ ਮਹਿਤਾ ਨੂੰ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ। ਉਨ੍ਹਾਂ ਦਾ ਨਾਮ ਭਾਈ ਅਮਰਜੀਤ ਸਿੰਘ ਚਾਵਲਾ ਨੇ ਪੇਸ਼ ਕੀਤਾ, ਜਿਸ ਦੀ ਤਾਈਦ ਸ. ਭਗਵੰਤ ਸਿੰਘ ਸਿਆਲਕਾ ਅਤੇ ਮਜੀਦ ਸ. ਗੁਰਪ੍ਰੀਤ ਸਿੰਘ ਝੱਬਰ ਨੇ ਕੀਤੀ। ਜੂਨੀਅਰ ਮੀਤ ਪ੍ਰਧਾਨ ਲਈ ਸ. ਗੁਰਬਖ਼ਸ਼ ਸਿੰਘ ਨਵਾਂ ਸ਼ਹਿਰ ਚੁਣੇ ਗਏ ਹਨ। ਉਨ੍ਹਾਂ ਦਾ ਨਾਮ ਬਾਬਾ ਚਰਨਜੀਤ ਸਿੰਘ ਜੱਸੋਵਾਲ ਨੇ ਪੇਸ਼ ਕੀਤਾ, ਤਾਈਦ ਸ. ਬਲਦੇਵ ਸਿੰਘ ਚੂੰਘਾ ਤੇ ਮਜੀਦ ਸ. ਰਵਿੰਦਰ ਸਿੰਘ ਖ਼ਾਲਸਾ ਨੇ ਕੀਤੀ।

ਇਸੇ ਤਰ੍ਹਾਂ ਸ. ਹਰਜਿੰਦਰ ਸਿੰਘ ਧਾਮੀ ਨੂੰ ਸਰਬਸੰਮਤੀ ਨਾਲ ਜਨਰਲ ਸਕੱਤਰ ਚੁਣ ਲਿਆ ਗਿਆ। ਸ. ਧਾਮੀ ਦਾ ਨਾਂ ਸ. ਸੁਰਜੀਤ ਸਿੰਘ ਭਿੱਟੇਵਡ ਨੇ ਪੇਸ਼ ਕੀਤਾ, ਤਾਈਦ ਸ. ਗੁਰਪ੍ਰੀਤ ਸਿੰਘ ਝੱਬਰ ਨੇ ਕੀਤੀ ਜਦਕਿ ਮਜੀਦ ਸ. ਸੁਖਹਰਪ੍ਰੀਤ ਸਿੰਘ ਰੋਡੇ ਵੱਲੋਂ ਕੀਤੀ ਗਈ।

ਜਨਰਲ ਇਜਲਾਸ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੰਤ੍ਰਿੰਗ ਕਮੇਟੀ ਦੇ 11 ਮੈਂਬਰਾਂ ਦਾ ਨਾਂ ਪੇਸ਼ ਕੀਤਾ, ਜਿਨ੍ਹਾਂ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨ ਕੀਤਾ।

ਅੰਤ੍ਰਿੰਗ ਕਮੇਟੀ ਦੇ ਚੁਣੇ ਗਏ ਮੈਂਬਰਾਂ ਵਿਚ ਸ. ਭੁਪਿੰਦਰ ਸਿੰਘ ਅਸੰਧ, ਸ. ਜਗਸੀਰ ਸਿੰਘ ਮਾਂਗੇਆਣਾ (ਡੱਬਵਾਲੀ), ਸ. ਗੁਰਪਾਲ ਸਿੰਘ ਗੋਰਾ, ਸ. ਸ਼ੇਰ ਸਿੰਘ ਮੰਡਵਾਲਾ, ਬੀਬੀ ਪਰਮਜੀਤ ਕੌਰ ਲਹਿਰਾ, ਸ. ਜਸਮੇਰ ਸਿੰਘ ਲਾਛੜੂ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਸੁਰਜੀਤ ਸਿੰਘ ਕੰਗ ਰਾਜਿਸਥਾਨ, ਸ. ਇੰਦਰਮੋਹਨ ਸਿੰਘ ਲਖਮੀਰਵਾਲਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਬੀਬੀ ਕੁਲਦੀਪ ਕੌਰ ਟੌਹੜਾ ਨੂੰ ਚੁਣਿਆ ਗਿਆ। ਅੰਤ੍ਰਿੰਗ ਮੈਂਬਰ ਦੇ ਨਾਂ ਦੀ ਤਾਈਦ ਬੀਬੀ ਜਗੀਰ ਕੌਰ ਅਤੇ ਤਾਈਦ ਮਜੀਦ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕੀਤੀ।

ਜਨਰਲ ਇਜਲਾਸ ਦੀ ਆਰੰਭਤਾ ਸਮੇਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਰਦਾਸ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਲਿਆ।

ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਵੀ ਮੌਜੂਦ ਸਨ। ਇਜਲਾਸ ਦੀ ਕਾਰਵਾਈ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਨਰਲ ਇਜਲਾਸ ਸਬੰਧੀ ਮੈਂਬਰ ਸਾਹਿਬਾਨ ਨੂੰ ਭੇਜਿਆ ਗਿਆ ਪੱਤਰ ਪੜ੍ਹ ਕੇ ਆਰੰਭ ਕੀਤੀ|

ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬੀਤੇ ਸਮੇਂ ਚਲਾਣਾ ਕਰ ਗਏ ਸਿੰਘ ਸਾਹਿਬ ਗਿਆਨੀ ਪੂਰਨ ਸਿੰਘ ਸਾਬਕਾ ਜਥੇਦਾਰ, ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਖਦੇਵ ਸਿੰਘ ਬਾਠ, ਸ. ਲਖਬੀਰ ਸਿੰਘ ਅਰਾਈਆਂਵਾਲਾ, ਕੈਪਟਨ ਅਵਤਾਰ ਸਿੰਘ, ਸ. ਸ਼ਿੰਗਾਰਾ ਸਿੰਘ ਲੋਹੀਆ, ਸ. ਸੁਰਿੰਦਰਪਾਲ ਸਿੰਘ ਬੱਦੋਵਾਲ ਅਤੇ ਸਾਬਕਾ ਮੈਂਬਰ ਸ. ਸੁਖਦੇਵ ਸਿੰਘ ਲਿੱਬੜਾਂ ਸਬੰਧੀ ਸ਼ੋਕ ਮਤੇ ਪੜ੍ਹ ਕੇ ਮੂਲ ਮੰਤਰ ਦੇ ਜਾਪ ਨਾਲ ਵਿਛੜੀਆਂ ਰੂਹਾਂ ਨੂੰ ਸ਼ਰਧਾਜਲੀ ਭੇਟ ਕੀਤੀ ਗਈ।

ਧਰਮ ਪ੍ਰਚਾਰ ਲਹਿਰ ਨੂੰ ਹੋਰ ਸਰਗਰਮ ਕਰਨਾ ਹੋਵੇਗੀ ਪਹਿਲ: ਲੌਂਗੋਵਾਲ
ਸ਼੍ਰੋਮਣੀ ਕਮੇਟੀ ਦਾ ਸ਼ਤਾਬਦੀ ਦਿਹਾੜਾ ਜਾਹੋ-ਜਲਾਲ ਮਨਾਇਆ ਜਾਵੇਗਾ
ਸ਼੍ਰੋਮਣੀ ਕਮੇਟੀ ਦੇ ਮੁੜ ਪ੍ਰਧਾਨ ਚੁਣੇ ਜਾਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਸੇਵਾ ਗੁਰੂ ਸਾਹਿਬ ਦੀ ਬਖਸ਼ਿਸ਼ ਸਦਕਾ ਪ੍ਰਾਪਤ ਹੋਈ ਹੈ, ਜਿਸਨੂੰ ਉਹ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।

ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ’ਤੇ ਭਰੋਸਾ ਪ੍ਰਗਟ ਕਰਨ ਲਈ ਧੰਨਵਾਦ ਕਰਦਿਆਂ ਆਖਿਆ ਕਿ ਮੈਂ ਪੰਥ ਦੀ ਚੜ੍ਹਦੀ ਕਲਾ ਅਤੇ ਏਕਤਾ ਦੇ ਲਈ ਹਮੇਸ਼ਾ ਕਾਰਜਸ਼ੀਲ ਰਹਾਂਗਾ।

ਭਾਈ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਦੇ ਸਮੁੱਚੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਨਵੇਂ ਚੁਣੇ ਗਏ ਅਹੁਦੇਦਾਰਾਂ ਦੇ ਸਹਿਯੋਗ ਨਾਲ ਪੰਥਕ ਕਾਰਜ ਕਰਨ ਦੀ ਵਚਨਬਧਤਾ ਵੀ ਪ੍ਰਗਟਾਈ। ਭਾਈ ਲੌਂਗੋਵਾਲ ਨੇ ਕਿਹਾ ਕਿ ਕੌਮ ਨੂੰ ਦਰਪੇਸ਼ ਚੁਣੌਤੀਆਂ ਨੂੰ ਰਲ਼-ਮਿਲ਼ ਕੇ ਨਜਿੱਠਿਆ ਜਾਵੇਗਾ ਅਤੇ ਧਰਮ ਪ੍ਰਚਾਰ ਦੀ ਲਹਿਰ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ। ਧਰਮ ਪ੍ਰਚਾਰ ਲਈ ਹਰ ਸਿੱਖ ਜਥੇਬੰਦੀ ਦਾ ਸਹਿਯੋਗ ਲਿਆ ਜਾਵੇਗਾ।

ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਅਗਲੇ ਸਾਲ ਆ ਰਿਹਾ 100 ਸਾਲਾ ਸਥਾਪਨਾ ਦਿਵਸ ਕੌਮੀ ਜਾਹੋ-ਜਲਾਲ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਖੁਸ਼ਕਿਸਮਤੀ ਹੈ ਜੋ ਸ਼ਤਾਬਦੀ ਦਿਹਾੜਾ ਉਨ੍ਹਾਂ ਦੇ ਕਾਰਜਕਾਲ ਵਿਚ ਆ ਰਿਹਾ ਹੈ।

ਭਾਈ ਲੌਂਗੋਵਾਲ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਮੌਕੇ ਸੰਸਥਾ ਦੇ ਇਤਿਹਾਸ ਅਤੇ ਪ੍ਰਾਪਤੀਆਂ ਨੂੰ ਉਭਾਰਨ ਲਈ ਖੋਜ ਕਾਰਜ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸੰਸਥਾ ਦਾ ਇਤਿਹਾਸ ਬੇਹੱਦ ਸ਼ਾਨਾਮੱਤਾ ਹੈ। ਇਸ ਦੀ ਸਥਾਪਨਾ ਪਿੱਛੇ ਕੌਮ ਦੇ ਸ਼ਹੀਦਾਂ ਦਾ ਵੱਡਾ ਯੋਗਦਾਨ ਹੈ। ਇਸ ਵਿਲੱਖਣ ਅਤੇ ਗੌਰਵਮਈ ਇਤਿਹਾਸ ਨੂੰ ਵੱਧ ਤੋਂ ਵੱਧ ਸੰਗਤਾਂ ਤੱਕ ਪਹੁੰਚਾਉਣ ਲਈ ਯਤਨ ਕੀਤੇ ਜਾਣਗੇ ਅਤੇ ਖ਼ਾਸ ਸਮਾਗਮ ਵੀ ਉਲੀਕੇ ਜਾਣਗੇ।

ਉਨ੍ਹਾਂ ਅਗਲੇ ਸਾਲ ਆ ਰਹੇ ਭਗਤ ਨਾਮਦੇਵ ਜੀ ਅਤੇ ਬੰਦੀ ਛੋੜ ਦਿਵਸ ਦੇ ਸ਼ਤਾਬਦੀ ਦਿਹਾੜਿਆਂ ਨੂੰ ਵੀ ਯਾਦਗਾਰੀ ਢੰਗ ਨਾਲ ਮਨਾਉਣ ਦੀ ਗੱਲ ਆਖੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵਿਦਿਅਕ ਪਸਾਰ ਵੱਲ ਵੀ ਉਚੇਚਾ ਧਿਆਨ ਦੇਣ ਦੀ ਵਚਨਬਧਤਾ ਦੁਹਰਾਈ। ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਵਿਦਿਅਕ ਸੰਸਥਾਵਾਂ ਅਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਨੂੰ ਚੁਸਤ ਦਰੁਸਤ ਬਣਾਉਣ ਲਈ ਵੀ ਉਚੇਚੇ ਕਾਰਜ ਕੀਤੇ ਜਾਣਗੇ।

ਭਾਈ ਲੌਂਗੋਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਕੀਤਾ ਸ਼ੁਕਰਾਨਾ
ਇਸ ਤੋਂ ਬਾਅਦ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਚੁਣੇ ਗਏ ਹੋਰ ਅਹੁਦੇਦਾਰਾਂ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਜਿਥੇ ਉਨ੍ਹਾਂ ਨੂੰ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ। ਉਹ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵੀ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਗਏ।

ਸਿੰਘ ਸਾਹਿਬਾਨ ਵੱਲੋਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ
ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਹੋਰ ਸਾਰੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਹੈ।

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੇ ਕਿਹਾ ਕਿ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਤੀਸਰੀ ਵਾਰ ਪ੍ਰਧਾਨ ਬਣਨ ਨਾਲ ਸਿੱਖੀ ਪ੍ਰਚਾਰ ਵਿਚ ਨਿਰੰਤਰਤਾ ਬਣੀ ਰਹੇਗੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਕੌਮਾਂਤਰੀ ਪੱਧਰ ’ਤੇ ਮਨਾਉਣ ਤੋਂ ਬਾਅਦ ਸਿੱਖ ਕੌਮ ਅੰਦਰ ਅਗਲੇ ਸਾਲ ਆ ਰਹੀਆਂ ਸ਼ਤਾਬਦੀਆਂ ਵੀ ਖ਼ਾਸ ਮੌਕਾ ਹਨ, ਜਿਨ੍ਹਾਂ ਨੂੰ ਸੇਧਿਤ ਹੁੰਦਿਆਂ ਭਾਈ ਲੌਂਗੋਵਾਲ ਦੀ ਅਗਵਾਈ ਵਿਚ ਨਵੇਂ ਅਹੁਦੇਦਾਰ ਅੱਗੇ ਵੱਧਣਗੇ।

ਜਨਰਲ ਹਾਊਸ ਦੌਰਾਨ ਹਾਜ਼ਰ ਰਹੇ ਮੈਂਬਰ ਸਾਹਿਬਾਨ
ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਸਮੇਂ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ 154 ਮੈਂਬਰ ਹਾਜ਼ਰ ਸਨ।

ਇਨ੍ਹਾਂ ਵਿਚ ਜਥੇਦਾਰ ਤੋਤਾ ਸਿੰਘ, ਬੀਬੀ ਜਗੀਰ ਕੌਰ, ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ. ਰਘੂਜੀਤ ਸਿੰਘ ਵਿਰਕ, ਸ. ਬਲਦੇਵ ਸਿੰਘ ਘੁੰਨਸ, ਸ. ਗੁਰਬਚਨ ਸਿੰਘ ਕਰਮੂੰਵਾਲਾ, ਭਾਈ ਰਾਜਿੰਦਰ ਸਿੰਘ ਮਹਿਤਾ, ਸ. ਬਿੱਕਰ ਸਿੰਘ ਚੰਨੂ, ਭਾਈ ਮਨਜੀਤ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਦਿਆਲ ਸਿੰਘ ਕੋਲਿਆਂਵਾਲੀ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਸ. ਸੁਰਜੀਤ ਸਿੰਘ ਭਿੱਟੇਵੱਡ, ਭਾਈ ਰਾਮ ਸਿੰਘ, ਭਾਈ ਗੁਰਬਚਨ ਸਿੰਘ ਗਰੇਵਾਲ, ਸ. ਬਲਜੀਤ ਸਿੰਘ ਜਲਾਲਉਸਮਾ, ਸ. ਬਲਵਿੰਦਰ ਸਿੰਘ ਵਈਂਪੂਈਂ, ਸ. ਖੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ, ਸ. ਨਿਰਮਲ ਸਿੰਘ ਨੌਸ਼ਹਿਰਾ ਢਾਲਾ, ਸ. ਗੁਰਿੰਦਰਪਾਲ ਸਿੰਘ ਰਣੀਕੇ, ਸ. ਭਗਵੰਤ ਸਿੰਘ ਸਿਆਲਕਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਬਾਵਾ ਸਿੰਘ ਗੁਮਾਨਪੁਰਾ, ਬੀਬੀ ਕਿਰਨਜੋਤ ਕੌਰ, ਬੀਬੀ ਬਲਵਿੰਦਰ ਕੌਰ ਲੋਪੋਕੇ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਜੋਧ ਸਿੰਘ ਸਮਰਾ, ਬੀਬੀ ਸਰਵਨ ਕੌਰ ਤੇੜਾ, ਸ. ਅਮਰਜੀਤ ਸਿੰਘ ਬੰਡਾਲਾ, ਸ. ਬਿਕਰਮਜੀਤ ਸਿੰਘ ਕੋਟਲਾ, ਸ. ਦਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਸ. ਅਮਰੀਕ ਸਿੰਘ ਜਨੈਤਪੁਰ, ਸ. ਹਰਪਾਲ ਸਿੰਘ ਪਾਲੀ, ਸ. ਬਲਦੇਵ ਸਿੰਘ ਕਾਇਮਪੁਰ, ਬੀਬੀ ਮਨਜੀਤ ਕੌਰ ਕੰਧੋਲਾ, ਸ. ਹਰਭਜਨ ਸਿੰਘ ਮਸਾਣਾਂ, ਸ. ਅਮੀਰ ਸਿੰਘ ਵਿਰਕ, ਬੀਬੀ ਅਮਰਜੀਤ ਕੌਰ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਬੀਬੀ ਕਿਰਨਵੀਰ ਕੌਰ, ਸ. ਨਵਤੇਜ ਸਿੰਘ ਕਾਉਣੀ, ਸ. ਕੌਰ ਸਿੰਘ, ਬੀਬੀ ਪ੍ਰਮਿੰਦਰ ਕੌਰ, ਸ. ਸੂਬਾ ਸਿੰਘ ਡੱਬਵਾਲਾ, ਸ. ਦਰਸ਼ਨ ਸਿੰਘ ਬਰਾੜ, ਸ. ਪ੍ਰੀਤਮ ਸਿੰਘ ਮਨਸੀਹਾਂ, ਸ. ਦਰਸ਼ਨ ਸਿੰਘ ਸ਼ੇਰਖਾ, ਸ. ਬਲਵਿੰਦਰ ਸਿੰਘ ਭੰਮਾਂ ਲੰਡਾ, ਸ. ਸਤਪਾਲ ਸਿੰਘ ਤਲਵੰਡੀ ਭਾਈ, ਬੀਬੀ ਜਸਵਿੰਦਰ ਕੌਰ ਜੀਰਾ, ਸ. ਗੁਰਮੀਤ ਸਿੰਘ ਬੂਹ, ਸ. ਜੁਗਰਾਜ ਸਿੰਘ ਦੋਧਰ, ਬੀਬੀ ਨਰਿੰਦਰ ਕੌਰ, ਸ. ਗੁਰਮੇਲ ਸਿੰਘ ਸੰਗਤਪੁਰਾ, ਸ. ਸੁਖਹਰਪ੍ਰੀਤ ਸਿੰਘ ਰੋਡੇ, ਸ. ਤਰਸੇਮ ਸਿੰਘ ਰੱਤੀਆ, ਬੀਬੀ ਗੁਰਿੰਦਰ ਕੌਰ, ਸ. ਮੇਜਰ ਸਿੰਘ ਮਹਿਰਾਜ, ਬੀਬੀ ਜਸਪਾਲ ਕੌਰ, ਸ. ਅਮਰੀਕ ਸਿੰਘ ਕੋਟਸ਼ਮੀਰ, ਬੀਬੀ ਜੋਗਿੰਦਰ ਕੌਰ, ਸ. ਮੋਹਨ ਸਿੰਘ ਬੰਗੀ, ਸ. ਸੁਰਜੀਤ ਸਿੰਘ, ਮਾਸਟਰ ਮਿੱਠੂ ਸਿੰਘ, ਬਾਬਾ ਬੂਟਾ ਸਿੰਘ, ਸ. ਗੁਰਪ੍ਰੀਤ ਸਿੰਘ ਝੱਬਰ, ਬੀਬੀ ਜਸਵੀਰ ਕੌਰ, ਬੀਬੀ ਜਸਪਾਲ ਕੌਰ, ਸ. ਮਲਕੀਤ ਸਿੰਘ ਚੰਗਾਲ, ਸ. ਬਲਦੇਵ ਸਿੰਘ ਚੂੰਘਾ, ਸ. ਇੰਦਰਮੋਹਨ ਸਿੰਘ, ਸ. ਦਲਵਾਰ ਸਿੰਘ ਛੀਨੀਵਾਲ, ਬੀਬੀ ਸ਼ਰਨਜੀਤ ਕੌਰ, ਸ. ਜੈਪਾਲ ਸਿੰਘ ਮੰਡੀਆ, ਸ. ਭੁਪਿੰਦਰ ਸਿੰਘ ਭਲਵਾਨ, ਸ. ਹਰਦੇਵ ਸਿੰਘ ਰੋਗਲਾ, ਬੀਬੀ ਮਲਕੀਤ ਕੌਰ ਕਮਾਲਪੁਰ, ਸ. ਨਿਰਮਲ ਸਿੰਘ ਹਰਿਆਓ, ਸ. ਕੁਲਦੀਪ ਸਿੰਘ ਨੱਸੂਪੁਰ, ਸ. ਸਤਵਿੰਦਰ ਸਿੰਘ ਟੌਹੜਾ, ਸ. ਜਰਨੈਲ ਸਿੰਘ, ਸ. ਸਵਿੰਦਰ ਸਿੰਘ ਸਭਰਵਾਲ, ਸ. ਨਿਰਮੈਲ ਸਿੰਘ ਜੌਲਾਂ ਸ. ਜਸਮੇਲ ਸਿੰਘ ਲਾਛੜੂ, ਬੀਬੀ ਕੁਲਦੀਪ ਕੌਰ ਟੌਹੜਾ, ਸ. ਸੁਰਜੀਤ ਸਿੰਘ ਗੜ੍ਹੀ, ਸ. ਗੁਰਪ੍ਰੀਤ ਸਿੰਘ, ਸ. ਰਣਧੀਰ ਸਿੰਘ, ਸ. ਰਣਧੀਰ ਸਿੰਘ ਚੀਮਾਂ, ਸ. ਅਵਤਾਰ ਸਿੰਘ ਰਿਆ, ਸ. ਰਵਿੰਦਰ ਸਿੰਘ ਖ਼ਾਲਸਾ, ਸ. ਦਵਿੰਦਰ ਸਿੰਘ ਖੱਟੜਾ, ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਚਰਨ ਸਿੰਘ ਆਲਮਗੀਰ, ਸ. ਹਰਪਾਲ ਸਿੰਘ ਜੱਲਾ, ਸ. ਹਰਪ੍ਰੀਤ ਸਿੰਘ ਗਰਚਾ, ਸ. ਜਗਜੀਤ ਸਿੰਘ ਤਲਵੰਡੀ, ਸ. ਜਸਵੰਤ ਸਿੰਘ ਪੁੜੈਣ, ਸ. ਬਲਵਿੰਦਰ ਸਿੰਘ ਬੈਂਸ, ਬੀਬੀ ਰਜਿੰਦਰ ਕੌਰ, ਸ. ਕੰਵਲਇੰਦਰ ਸਿੰਘ ਠੇਕੇਦਾਰ, ਸ. ਰਣਜੀਤ ਸਿੰਘ ਮੰਗਲੀ, ਸ. ਸਰਬੰਸ ਸਿੰਘ ਮਾਣਕੀ, ਬੀਬੀ ਹਰਜਿੰਦਰ ਕੌਰ, ਸ. ਮਹਿੰਦਰ ਸਿੰਘ, ਸ. ਗੁਰਬਖ਼ਸ ਸਿੰਘ ਖ਼ਾਲਸਾ, ਸ. ਭੁਪਿੰਦਰ ਸਿੰਘ ਅਸੰਧ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਗੁਰਪਾਲ ਸਿੰਘ ਗੋਰਾ, ਸ. ਸ਼ੇਰ ਸਿੰਘ ਮੰਡਵਾਲਾ, ਬੀਬੀ ਪਰਮਜੀਤ ਕੌਰ ਲਹਿਰਾ, ਸ. ਜਸਮੇਰ ਸਿੰਘ, ਸ. ਸੁਖਦੇਵ ਸਿੰਘ ਭੌਰ, ਸ. ਬਲਦੇਵ ਸਿੰਘ ਕਲਿਆਣ, ਬੀਬੀ ਦਵਿੰਦਰ ਕੌਰ ਕਾਲੜਾ, ਸ. ਕੁਲਵੰਤ ਸਿੰਘ ਮੰਨਣ, ਸ. ਰਣਜੀਤ ਸਿੰਘ ਕਾਹਲੋਂ, ਬੀਬੀ ਗੁਰਮੀਤ ਕੌਰ ਭੂੰਗਾ ਲੰਬਾਣਾ, ਸ. ਸਰਵਣ ਸਿੰਘ ਕੁਲਾਰ, ਬੀਬੀ ਗੁਰਪ੍ਰੀਤ ਕੌਰ, ਸ. ਜਰਨੈਲ ਸਿੰਘ ਡੋਗਰਾਂਵਾਲ, ਸ. ਸੁਰਜੀਤ ਸਿੰਘ ਤੁਗਲਵਾਲਾ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਗੁਰਨਾਮ ਸਿੰਘ, ਸ. ਸਜਣ ਸਿੰਘ ਬੱਜੂਮਾਨ, ਸ. ਅਮਰੀਕ ਸਿੰਘ ਸ਼ਾਹਪੁਰ, ਬੀਬੀ ਜੋਗਿੰਦਰ ਕੌਰ, ਬੀਬੀ ਜਸਵੀਰ ਕੌਰ ਜੱਫਰਵਾਲ, ਸ. ਰਵਿੰਦਰ ਸਿੰਘ ਚੱਕ, ਸ. ਤਾਰਾ ਸਿੰਘ ਤਲਵੰਡੀ, ਸ. ਹਰਜਿੰਦਰ ਸਿੰਘ ਧਾਮੀ, ਸ. ਸੁਰਿੰਦਰ ਸਿੰਘ ਠੇਕੇਦਾਰ, ਬੀਬੀ ਰਣਜੀਤ ਕੌਰ, ਪ੍ਰਿੰਸੀਪਲ ਸੁਰਿੰਦਰ ਸਿੰਘ, ਸ. ਪਰਮਜੀਤ ਸਿੰਘ ਲੱਖੇਵਾਲ, ਸ. ਅਜਮੇਰ ਸਿੰਘ ਖੇੜਾ, ਸ. ਚਰਨਜੀਤ ਸਿੰਘ ਕਾਲੇਵਾਲ, ਬੀਬੀ ਪਰਮਜੀਤ ਕੌਰ ਲਾਂਡਰਾਂ, ਸ. ਕਰਨੈਲ ਸਿੰਘ ਪੰਜੋਲੀ, ਸ. ਜਗਤਾਰ ਸਿੰਘ, ਸ. ਸੁਰਜੀਤ ਸਿੰਘ ਕੰਗ, ਸ. ਹਰਭਜਨ ਸਿੰਘ ਚੀਮਾ, ਸ. ਚਰਨਜੀਤ ਸਿੰਘ ਜੱਸੋਵਾਲ, ਸ. ਸੁਖਮੀਤ ਸਿੰਘ, ਸ. ਭੁਪਿੰਦਰ ਸਿੰਘ ਅਨੰਦ, ਸ. ਗੁਰਮਿੰਦਰ ਸਿੰਘ ਮਠਾਰੂ, ਸ. ਗੁਰਿੰਦਰ ਸਿੰਘ ਬਾਵਾ, ਬੀਬੀ ਸੁਖਮਿੰਦਰ ਕੌਰ ਮੌਜੂਦ ਸਨ। ਇਸ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਅਵਤਾਰ ਸਿੰਘ ਵਣਵਾਲਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਪ੍ਰਿਤਪਾਲ ਸਿੰਘ ਲੁਧਿਆਣਾ ਅਤੇ ਸ. ਸੁਖਵਰਸ਼ ਸਿੰਘ ਪੰਨੂ ਵੀ ਇਜਲਾਸ ਦੌਰਾਨ ਹਾਜ਼ਰ ਰਹੇ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION