35.6 C
Delhi
Wednesday, April 24, 2024
spot_img
spot_img

ਗੱਲਬਾਤ ਟੁੱਟਣ ਤੋਂ ਬਾਅਦ ਭੜਕਿਆ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਗੁੱਸਾ, ਰੋਸ ਮਾਰਚ ਕਰਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ

ਦਲਜੀਤ ਕੌਰ ਭਵਾਨੀਗੜ੍ਹ
ਭਵਾਨੀਗੜ੍ਹ, 13 ਅਗਸਤ 2021:
ਕੈਪਟਨ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਮੁਤਾਬਿਕ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਖਿਲਾਫ਼ ਅੱਜ ‘ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ’ ਦੀ ਅਗਵਾਈ ਵਿੱਚ ਭਵਾਨੀਗੜ੍ਹ ਤਹਿਸੀਲ ਦੇ ਸੈਂਕੜੇ ਮੁਲਾਜ਼ਮਾਂ ਵੱਲੋਂ ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਸਟੇਡੀਅਮ ਭਵਾਨੀਗੜ੍ਹ ਵਿਖੇ ਰੈਲੀ ਕਰਨ ਤੋਂ ਬਾਅਦ ਸ਼ਹਿਰ ਦੇ ਬਜ਼ਾਰ ਵਿੱਚ ਵਿੱਚ ਰੋਸ ਮੁਜਾਹਰਾ ਕਰਕੇ ਬੀਪੀਈਓ ਦਫ਼ਤਰ ਭਵਾਨੀਗੜ੍ਹ ਦੇ ਗੇਟ ਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ।

ਇਸ ਮੌਕੇ ਤੇ ਸੰਬੋਧਨ ਕਰਦਿਆਂ ਆਗੂਆਂ ਰਘਵੀਰ ਸਿੰਘ ਭਵਾਨੀਗੜ੍ਹ, ਗੁਰਲਾਭ ਸਿੰਘ ਆਲੋਅਰਖ, ਕੰਵਲਜੀਤ ਸਿੰਘ, ਗੁਰਜੰਟ ਸਿੰਘ ਗਹਿਲਾਂ, ਬਲਦੇਵ ਸਿੰਘ, ਬਲਵਿੰਦਰ ਸਿੰਘ, ਦਵਿੰਦਰ ਸਿੰਘ ਪੰਜਾਬ ਦੇ ਮੁਲਾਜ਼ਮ ਲੰਮੇ ਸਮੇਂ ਤੋਂ ਛੇਵੇਂ ਤਨਖਾਹ ਕਮਿਸ਼ਨ ਵਿੱਚ ਤਰਕਸੰਗਤ ਸੋਧਾਂ ਕਰਵਾਉਣ, ਸਮੂਹ ਕੱਚੇ ਤੇ ਠੇਕਾ ਮੁਲਾਜ਼ਮਾਂ ਨੂੰ ਵਿਭਾਗੀ ਪੋਸਟਾਂ ‘ਤੇ ਰੈਗੂਲਰ ਕਰਵਾਉਣ, ਵੱਖ-ਵੱਖ ਵਿਭਾਗਾਂ ਅੰਦਰ ਕੰਮ ਕਰਦੇ ਮਾਣ ਭੱਤਾ ਵਰਕਰਾਂ ‘ਤੇ ਘੱਟੋ-ਘੱਟ ਉਜ਼ਰਤਾਂ ਕਾਨੂੰਨ ਲਾਗੂ ਕਰਵਾਉਣ, ਐੱਨ.ਪੀ.ਐੱਸ. ਮੁਲਾਜ਼ਮਾਂ ‘ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਵਾਉਣ, 17 ਜੁਲਾਈ 2020 ਤੋਂ ਬਾਅਦ ਵਾਲੇ ਮੁਲਾਜ਼ਮਾਂ ‘ਤੇ ਕੇੰਦਰੀ ਤਨਖਾਹ ਸਕੇਲਾਂ ਦੀ ਬਜਾਏ ਪੰਜਾਬ ਦੇ ਸਕੇਲ ਲਾਗੂ ਕਰਵਾਉਣ ਅਤੇ ਪੁਨਰਗਠਨ ਦੇ ਨਾਂ ਹੇਠ ਵੱਖ-ਵੱਖ ਵਿਭਾਗਾਂ ਅੰਦਰ ਕੀਤੇ ਜਾ ਰਹੇ ਅਸਾਮੀਆਂ ਦੇ ਖਾਤਮੇ ਨੂੰ ਰੁਕਵਾਉਣ ਲਈ ਸੰਘਰਸ਼ ਕਰ ਰਹੇ ਹਨ।

ਆਗੂਆਂ ਨੇ ਕਿਹਾ ਕਿ ਭਾਵੇਂ ਕੈਪਟਨ ਸਰਕਾਰ ਦੁਆਰਾ ਗਠਿਤ ਕੀਤੀ ਕੈਬਨਿਟ ਸਬ-ਕਮੇਟੀ ਨੇ ਪਿਛਲੇ ਦਿਨਾਂ ਦੌਰਾਨ ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਨਾਲ ਤਿੰਨ ਮੀਟਿੰਗਾਂ ਕੀਤੀਆਂ ਸਨ, ਪਰ ਇਸ ਕਮੇਟੀ ਨੇ ਮੁਲਾਜ਼ਮਾਂ ਦੀ ਕਿਸੇ ਵੀ ਮੰਗ ਨੂੰ ਪ੍ਰਵਾਨ ਨਾ ਕਰਕੇ ਇਹ ਸੰਦੇਸ਼ ਦਿੱਤਾ ਹੈ ਕਿ ਇਹ ਕਮੇਟੀ ਮੰਗਾਂ ਦੇ ਹੱਲ ਲਈ ਨਹੀਂ ਸਗੋਂ ਮੁਲਾਜ਼ਮਾ ਦੇ ਸੰਘਰਸਸ਼ਾਂ ਨੂੰ ਠੰਡਾ ਕਰ ਦੀ ਮਨਸ਼ਾ ਤਹਿਤ ਗਠਿਤ ਕੀਤੀ ਗਈ ਹੈ।

ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਗੱਲਬਾਤ ਨੂੰ ਸਿਰਫ਼ ਤਨਖਾਹ ਕਮਿਸ਼ਨ ਤੱਕ ਸੀਮਿਤ ਕਰ ਰਹੀ ਹੈ ਅਤੇ ਬਾਕੀ ਮੰਗਾਂ ਨੂੰ ਸੁਣਨ ਲਈ ਵੀ ਤਿਆਰ ਨਹੀਂ ਹੈ। ਜਿਸਤੋੰ ਸਪੱਸ਼ਟ ਹੈ ਕਿ ਕੈਪਟਨ ਸਰਕਾਰ ਕੱਚੇ ਅਤੇ ਠੇਕਾ ਮੁਲਾਜਮਾਂ ਨੂੰ ਪੱਕੇ ਕਰਨ, ਮਾਣ ਭੱਤਾ ਵਰਕਰਾਂ ‘ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਕਰਨ ਅਤੇ ਪੁਰਾਣੀ ਪੈਨਸ਼ਨ ਸਮੇਤ ਹੋਰ ਮੁਲਾਜ਼ਮ ਮੰਗਾਂ ਨੂੰ ਮੰਨਣ ਤੋਂ ਟਾਲਾ ਵੱਟ ਰਹੀ ਹੈ।

ਮੁਲਾਜ਼ਮ ਆਗੂਆਂ ਨੇ ਐਲਾਨ ਕਿ 20 ਅਗਸਤ ਨੂੰ ਕਾਂਗਰਸ ਪਾਰਟੀ ਦੇ ਮੰਤਰੀਆਂ, ਵਿਧਾਇਕਾਂ ਅਤੇ ਹੋਰ ਮਹੱਤਵਪੂਰਨ ਆਗੂਆਂ ਦੇ ਘਰਾਂ ਵੱਲ ਕੀਤੇ ਜਾਣ ਵਾਲੇ ਜਿਲ੍ਹਾ ਪੱਧਰੀ ਰੋਸ ਮਾਰਚਾਂ ਵਿੱਚ ਭਵਾਨੀਗੜ੍ਹ ਤਹਿਸੀਲ ਦੇ ਸੈਂਕੜੇ ਮੁਲਾਜ਼ਮਾਂ ਵੱਲੋਂ ਵੱਡੇ ਪੱਧਰ ਤੇ ਸ਼ਮੂਲੀਅਤ ਕੀਤੀ ਜਾਵੇਗੀ।

ਇਸ ਮੌਕੇ ਤੇ ਜਤਿੰਦਰ ਸੱਗੂ, ਪਵਨ ਕੁਮਾਰ, ਰਾਜੇਸ਼ ਕੁਮਾਰ ਦਾਨੀ, ਅਵਤਾਰ ਸਿੰਘ, ਗੁਰਪ੍ਰੀਤ ਸਿੰਘ, ਇੰਦਰਪਾਲ ਸਿੰਘ, ਬਲਜਿੰਦਰਜੀਤ ਸਿੰਘ, ਜਗਮੇਲ ਸਿੰਘ, ਸੁਖਪਾਲ ਸਫੀਪੁਰ, ਗੌਰਵਜੀਤ ਸਿੰਘ, ਜਰਨੈਲ ਸਿੰਘ, ਸਵਰਣ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਮੁਲਾਜ਼ਮ ਆਗੂ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION