26.1 C
Delhi
Wednesday, April 24, 2024
spot_img
spot_img

ਘਰ-ਘਰ ਰੁਜ਼ਗਾਰ ਦਾ ਨਾਅਰਾ ਦੇਣ ਵਾਲੀ ਕਾਂਗਰਸ ਨੂੰ ਸਰਕਾਰ ਬਣਨ ਮਗਰੋਂ ਸਿਰਫ਼ ਆਪਣੇ ਹੀ ਟੱਬਰਾਂ ਦੇ ਜੀਅ ਬੇਰੁਜ਼ਗਾਰ ਦਿਖਾਈ ਦੇ ਰਹੇ ਹਨ: ਮਨਪ੍ਰੀਤ ਸਿੰਘ ਤਲਵੰਡੀ

ਯੈੱਸ ਪੰਜਾਬ
ਚੰਡੀਗੜ੍ਹ, 3 ਦਸੰਬਰ, 2021:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਯੂਥ ਵਿੰਗ ਦੇ ਕਨਵੀਨਰ ਸ: ਮਨਪ੍ਰੀਤ ਸਿੰਘ ਤਲਵੰਡੀ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ `ਤੇ ਆਪਣੇ ਚਹੇਤੇ ਵਿਧਾਇਕਾਂ ਦੇ ਪਰਿਵਾਰਾਂ ਨੂੰ ਮਲਾਈਦਾਰ ਅਹੁਦਿਆਂ `ਤੇ ਨਿਯੁਕਤ ਕਰਨ ਦਾ ਗੰਭੀਰ ਨੋਟਿਸ ਲੈਂਦਿਆਂ ਇਨ੍ਹਾਂ ਨਿਯੁਕਤੀਆਂ ਦਾ ਜ਼ੋਰਦਾਰ ਸ਼ਬਦਾਂ ਵਿੱਚ ਵਿਰੋਧ ਕੀਤਾ ਹੈ।

ਸ: ਮਨਪ੍ਰੀਤ ਸਿੰਘ ਤਲਵੰਡੀ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਆਪਣੇ ਵਿਧਾਇਕਾਂ, ਮੰਤਰੀਆਂ ਅਤੇ ਆਗੂਆਂ ਦੇ ਧੀਆਂ ਪੁੱਤ ਪੋਤਰੇ ਹੀ ਕਾਬਲ ਦਿਖਾਈ ਦਿੰਦੇ ਹਨ ਜਦਕਿ ਆਮ ਘਰਾਂ ਦੇ ਪੜ੍ਹੇ-ਲਿਖੇ ਹੋਣਹਾਰ ਅਤੇ ਕਾਬਲ ਧੀਆਂ-ਪੁੱਤਰ ਚਰਨਜੀਤ ਸਿੰਘ ਚੰਨੀ ਦੇ ਏਜੰਡੇ ਵਿੱਚ ਹੀ ਨਹੀ ਹਨ।

ਉਨ੍ਹਾਂ ਕਿਹਾ ਕਿ ਅੱਜ ਪੜ੍ਹੇ-ਲਿਖੇ ਧੀਆਂ-ਪੁੱਤਰ ਟੈਂਕੀਆਂ `ਤੇ ਚੜ੍ਹ ਕੇ ਰੁਜ਼ਗਾਰ ਪ੍ਰਾਪਤੀ ਦੀ ਮੰਗ ਕਰ ਰਹੇ ਹਨ ਅਤੇ ਦੂਜੇ ਪਾਸੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇਨ੍ਹਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਥਾਂ `ਤੇ ਪਰਚੇ ਦਰਜ ਕਰਨ ਦੀਆਂ ਧਮਕੀਆਂ ਦੇ ਰਹੇ ਹਨ

ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਵੀ ਚੋਣਾਂ ਤੋਂ ਪਹਿਲਾਂ ਆਪਣੇ ਵਿਧਾਇਕਾਂ ਨੂੰ ਖੁਸ਼ ਕਰਨ ਵਿੱਚ ਲੱਗੇ ਹੋਏ ਹਨ। ਜਿਸ ਦੀ ਸ਼ੁਰੂਆਤ ਬੀਤੇ ਦਿਨੀ ਕੈਬਿਨੇਟ ਵਜ਼ੀਰ ਰਜ਼ੀਆ ਸੁਲਤਾਨਾ ਦੀ ਨੂੰਹ ਨੂੰ ਪੰਜਾਬ ਵਕਫ਼ ਬੋਰਡ ਦਾ ਚੇਅਰਮੈਨ ਲਗਾ ਕੇ ਕੀਤੀ ਗਈ ਅਤੇ ਹੁਣ ਫਿ਼ਰ ਵਿਧਾਇਕਾਂ ਦੇ ਪਰਿਵਾਰਾਂ `ਤੇ ਮਿਹਰਬਾਨ ਹੁੰਦਿਆਂ ਚਰਨਜੀਤ ਸਿੰਘ ਚੰਨੀ ਨੇ ਆਪਣੇ ਚਹੇਤੇ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਪੁੱਤਰ ਅਤੇ ਵਿਧਾਇਕ ਅਮਰੀਕ ਸਿੰਘ ਸਮਰਾਲਾ ਦੇ ਪੋਤਰੇ ਨੂੰ ਪਾਵਰਕਾਮ `ਚ ਡਾਇਰੈਕਟ ਨਿਯੁਕਤ ਕੀਤਾ ਹੈ।

ਉਨ੍ਹਾਂ ਕਿਹਾ ਵਿਧਾਇਕਾਂ, ਸੰਸਦ ਮੈਂਬਰਾਂ ਦੇ ਪਰਿਵਾਰਕ ਜੀਆਂ ਨੂੰ ਸਰਕਾਰ `ਚ ਐਡਜਸਟ ਕਰਨਾ ਕੋਈ ਨਵੀਂ ਗੱਲ ਨਹੀ ਹੈ ਕਾਂਗਰਸ ਸਰਕਾਰ ਵੱਲੋਂ ਸਭ ਤੋਂ ਪਹਿਲਾਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਭਰਾ ਨੂੰ ਡੀਐੱਸਪੀ ਭਰਤੀ ਕੀਤੀ ਗਿਆ ਸੀ।ਇਸ ਮਗਰੋਂ ਵਿਧਾਇਕ ਰਾਕੇਸ਼ ਪਾਂਡੇ ਦੇ ਪੁੱਤਰ ਨੂੰ ਤਹਿਸੀਲਦਾਰ ਅਤੇ ਵਿਧਾਇਕ ਫ਼ਤਿਹਜੰਗ ਸਿੰਘ ਬਾਜਵਾ ਦੇ ਪੁੱਤਰ ਨੂੰ ਪੰਜਾਬ ਪੁਲਿਸ ਵਿੱਚ ਇੰਸਪੈਕਟਰ ਭਰਤੀ ਕਰਨ `ਤੇ ਮੋਹਰ ਲਗਾਈ ਗਈ ਸੀ।

ਇਸ ਤੋਂ ਇਲਾਵਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਨੂੰ ਵਧੀਕ ਐਡਵੋਕੇਟ ਜਨਰਲ ਲਾਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵਿੱਚ ਭਾਈ ਭਤੀਜਾਵਾਦ ਨੂੰ ਉਤਸਾਹਤ ਕਰਨ ਦੀਆਂ ਅਨੇਕਾਂ ਮਿਸਾਲਾਂ ਹਨ।

ਸ: ਤਲਵੰਡੀ ਨੇ ਮੰਗ ਕੀਤੀ ਕਿ ਕਾਂਗਰਸ ਸਰਕਾਰ ਭਾਈ ਭਤੀਜਾਵਾਦ ਤਿਆਗ ਕੇ ਆਪਣੇ ਚੋਣ ਵਾਅਦੇ ਮੁਤਾਬਕ ਘਰ-ਘਰ ਰੁਜ਼ਗਾਰ ਮੁਹਈਆ ਕਰਵਾਏ।ਮਨਪ੍ਰੀਤ ਸਿੰਘ ਤਲਵੰਡੀ ਨੇ ਭਰੋਸਾ ਦਿੱਤਾ ਕਿ 2022 ਵਿੱਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਸਰਕਾਰ ਬਣਨ ਉਪਰੰਤ ਮੈਰਿਟ ਅਤੇ ਪਾਰਦਰਸ਼ਤਾ ਨਾਲ ਵੱਡੇ ਪੱਧਰ `ਤੇ ਰੁਜ਼ਗਾਰ ਮੁਹਈਆ ਕਰਵਾਇਆ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION