ਯੈੱਸ ਪੰਜਾਬ
ਚੰਡੀਗੜ੍ਹ, 28 ਦਸੰਬਰ, 2021:
ਸ਼੍ਰੋਮਣੀ ਅਕਾਲੀ ਦਲ ਨੇ ਅਕਾਲੀ ਦਲ ਟਕਸਾਲੀ ਬਣਾਉਣ ਅਤੇ ਫ਼ਿਰ ਅਕਾਲੀ ਦਲ ਸੰਯੁਕਤ ਵਿੱਚ ਗੇੜੀ ਕੱਢ ਕੇ ਮੁੜੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ‘ਘਰ ਵਾਪਸੀ’ ਦਾ ਮੁੱਲ ਪਾਉਂਦਿਆਂ ਸ:ਸੁਖ਼ਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨਿਆ ਹੈ।
ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ: ਦਲਜੀਤ ਸਿੰਘ ਚੀਮਾ ਨੇ ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਹੈ ਕਿ ਸ: ਰਣਜੀਤ ਸਿੰਘ ਬ੍ਰਹਮਪੁਰਾ 2022 ਪੰਜਾਬ ਵਿਧਾਨ ਸਭਾ ਚੋਣਾਂ ਲਈ ਵਿਧਾਨ ਸਭਾ ਹਲਕਾ ਖ਼ਡੂਰ ਸਾਹਿਬ ਤੋਂ ਪਾਰਟੀ ਦੇ ਉਮੀਦਵਾਰ ਹੋਣਗੇ।
ਡਾ: ਚੀਮਾ ਅਨੁਸਾਰ ਇਸ ਤਰ੍ਹਾਂ ਪਾਰਟੀ ਨੇ ਹੁਣ ਆਪਣੇ ਵੱਲੋਂ ਐਲਾਨੇ ਜਾਣ ਵਾਲੇ 97 ਉਮੀਦਵਾਰਾਂ ਵਿੱਚੋਂ 93 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਅਕਾਲੀ ਦਲ ਵੱਲੋਂ ਬਸਪਾ ਨਾਲ ਕੀਤੇ ਚੋਣ ਸਮਝੌਤੇ ਤਹਿਤ ਅਕਾਲੀ ਦਲ 97 ਅਤੇ ਬਸਪਾ 20 ਵਿਧਾਨ ਸਭਾ ਸੀਟਾਂ ’ਤੇ ਚੋਣ ਲੜੇਗੀ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ