25.1 C
Delhi
Thursday, May 2, 2024
spot_img
spot_img

ਘੱਟ ਗਿਣਤੀ ਵਰਗਾਂ ਲਈ ਸਿੱਖਿਆ ਅਤੇ ਰੁਜ਼ਗਾਰ ਲਈ ਭਲਾਈ ਸਕੀਮਾਂ ਨੂੰ ਉਤਸ਼ਾਹਿਤ ਕਰਨ ਦੀ ਲੋੜ: ਇਕਬਾਲ ਸਿੰਘ ਲਾਲਪੁਰਾ

ਯੈੱਸ ਪੰਜਾਬ
ਕਪੂਰਥਲਾ, 27 ਨਵੰਬਰ, 2021 –
ਚੇਅਰਮੈਨ ਦਿਸ਼ਾ (ਜ਼ਿਲ੍ਹਾ ਪੱਧਰੀ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ) ਅਤੇ ਕੇਂਦਰੀ ਮੰਤਰੀ ਸ੍ਰੀ ਓਮ ਪ੍ਰਕਾਸ਼ ਵਲੋਂ ਅੱਜ ਕੋ-ਚੇਅਰਮੈਨ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਡਿੰਪਾ ਨਾਲ ਲੋਕ ਸਭਾ ਹਲਕਾ ਹੁਸ਼ਿਆਰਪੁਰ ਅਤੇ ਖਡੂਰ ਸਾਹਿਬ ਵਿਖੇ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਵਿਕਾਸ ਪ੍ਰੋਜੈਕਟਾਂ ਅਤੇ ਭਲਾਈ ਸਕੀਮਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਤਕਨੀਕੀ ਸਿੱਖਿਆ ਅਤੇ ਜਲ ਸੰਭਾਲ ਮੰਤਰੀ ਸ.ਰਾਣਾ ਗੁਰਜੀਤ ਸਿੰਘ ਵੀ ਮੌਜੂਦ ਸਨ।

ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਨੀਤੀਆਂ ਬਣਾਉਂਦੇ ਸਮੇਂ ਆਮ ਆਦਮੀ ਦਾ ਪੂਰਾ ਧਿਆਨ ਰੱਖਣਾ ਚਾਹੀਦਾ ਹੈ।

ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਵੀ ਅਧਿਕਾਰੀਆਂ ਨੂੰ ਕਿਹਾ ਕਿ ਵੱਖ-ਵੱਖ ਭਲਾਈ ਸਕੀਮਾਂ ਤਹਿਤ ਲੋੜਵੰਦ ਲੋਕਾਂ ਤੱਕ ਅਨਾਜ ਨੂੰ ਸਮੇਂ ਸਿਰ ਵੰਡਣ ਨੂੰ ਯਕੀਨੀ ਬਣਾਉਣ ਕਿਉਂਕਿ ਕਈ ਸਾਰੇ ਮਾਮਲਿਆਂ ਵਿੱਚ ਲੋਕਾਂ ਵਲੋਂ ਕਣਕ ਨਾ ਮਿਲਣ ਸਬੰਧੀ ਸ਼ਿਕਾਇਤਾਂ ਕੀਤੀਆਂ ਜਾਂਦੀਆਂ ਹਨ।

ਕੇਂਦਰੀ ਮੰਤਰੀ ਤੇ ਸੰਸਦ ਮੈਂਬਰ ਨੇ ਕਿਹਾ ਕਿ ਲੋਕ ਸਭਾ ਹਲਕਾ ਹੁਸ਼ਿਆਰਪੁਰ ਅਤੇ ਖਡੂਰ ਸਾਹਿਬ ਦੇ ਸਰਵਪੱਖੀ ਵਿਕਾਸ ਲਈ ਨੀਤੀਆਂ ਦੇ ਨਿਰਮਾਣ ਅਤੇ ਵਿਕਾਸ ਪ੍ਰੋਜੈਕਟਾਂ ਨੁੂੰ ਲਾਗੂ ਕਰਨ ਕੇਂਦਰੀ ਲਈ ਸੰਸਦ ਮੈਂਬਰਾਂ ਦੇ ਨੁਮਾਇੰਦਿਆਂ ਨੂੰ ਸ਼ਾਮਿਲ ਕੀਤਾ ਜਾਵੇ ਤਾਂ ਜੋ ਇਨ੍ਹਾਂ ਸਕੀਮਾਂ ਅਤੇ ਵਿਕਾਸ ਪ੍ਰੋਜੈਕਟਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਇਆ ਜਾ ਸਕੇ।

ਕੋਵਿਡ-19 ਮਹਾਂਮਾਰੀ ਵਿਰੁੱਧ ਲੜਾਈ ਵਿੱਚ ਸਿਹਤ ਅਤੇ ਹੋਰਨਾਂ ਵਿਭਾਗਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਕੋਵਿਡ ਟੀਕਾਕਰਨ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਵਾਧਾ ਕਰਨ ਤੋਂ ਇਲਾਵਾ ਪ੍ਰਸਾਸ਼ਨ ਨੂੰ ਕੋਵਿਡ ਦੇ ਨਵੇਂ ਸਾਊਥ ਅਫਰੀਕਨ ਵੈਰੀਐਂਟ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਚੌਕਸ ਰਹਿਣਾ ਚਾਹੀਦਾ ਹੈ ।

ਕੈਬਨਿਟ ਮੰਤਰੀ ਅਤੇ ਸੰਸਦ ਮੈਂਬਰ ਵਲੋਂ ਸੜਕੀ ਪ੍ਰੋਜੈਕਟਾਂ ਵਿੱਚ ਹੋਰ ਰਹੀ ਦੇਰੀ ਨੂੰ ਗੰਭੀਰਤਾ ਨਾਲ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਕੰਮ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਨਿੱਜੀ ਤੌਰ ’ਤੇ ਪ੍ਰਗਤੀ ਦੀ ਨਿਗਰਾਨੀ ਕਰਨ ।

ਉਨ੍ਹਾਂ ਸਿਵਲ ਸਰਜਨ ਨੂੰ ਸਿਵਲ ਹਸਪਤਾਲ ਫਗਵਾੜਾ ਵਿਖੇ ਮੋਬਾਇਲ ਮੈਡੀਕਲ ਯੂਨਿਟਸ ਅਤੇ ਸਕੈਨਿੰਗ ਮਸ਼ੀਨ ਨੂੰ ਯਕੀਨੀ ਬਣਾਉਣ ਦੀ ਹਦਾਹਿਤ ਕੀਤੀ ਗਈ।

ਦੋਵਾਂ ਵਲੋਂ ਸਿਹਤ ਵਿਭਾਗ ਦੁਆਰਾ ਗਰਭਵਤੀ ਔਰਤਾਂ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ, ਕਪੂਰਥਲਾ ਅਤੇ ਫਗਵਾੜਾ ਨਗਰ ਨਿਗਮਾਂ ਦੇ ਕੰਮਾਂ, ਵਿਦਿਆਰਥੀਆਂ ਨੂੰ ਵਰਦੀਆਂ ਦੀ ਵੰਡ, ਕੇਂਦਰੀ ਪ੍ਰਯੋਜਿਤ ਸਕੀਮਾਂ ਅਧੀਨ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਕਰਜ਼ਾ ਸਕੀਮ, ਬਾਲ ਭਲਾਈ ਸਕੀਮਾ, ਪੀਐਮਕੇਵੀ-4 ਤਹਿਤ ਲੋੜਵੰਦ ਲੋਕਾਂ ਨੂੰ ਅਨਾਜ ਦੀ ਵੰਡ ਆਦਿ ਦਾ ਜਾਇਜ਼ਾ ਲਿਆ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਵਲੋਂ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਸਬੰਧੀ ਹੋਈ ਪ੍ਰਗਤੀ ਬਾਰੇ ਸਟੇਟਸ ਰਿਪੋਰਟ ਪੇਸ਼ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਕੋਵਿਡ ਦੇ ਨਵੇਂ ਦੱਖਣੀ ਅਫਰੀਕਾ ਵੈਰੀਅੇਂਟ ਦੀ ਰੋਕਥਾਮ ਲਈ ਪੂਰੀ ਤਰ੍ਹਾਂ ਸੁਚੇਤ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਪੂਰਥਲਾ, ਸੁਲਤਾਨਪੁਰ ਲੋਧੀ ਅਤੇ ਫਗਵਾੜਾ ਵਿਖੇ ਪ੍ਰਵਾਨਤ ਤਿੰਨੋ ਆਕਸੀਜਨ ਪਲਾਂਟ ਕੰਮ ਕਰ ਰਹੇ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਦਿਸ਼ਾ ਕਮੇਟੀ ਦੇ ਗੈਰ-ਸਰਕਾਰੀ ਮੈਂਬਰ, ਐਸ.ਐਸ.ਪੀ. ਹਰਕਮਵਲਪ੍ਰੀਤ ਸਿੰਘ ਖੱਖ, ਵਧੀਕ ਡਿਪਟੀ ਕਮਿਸ਼ਨਰ ਡੀ.ਐਸ.ਪੀ. ਆਂਗਰਾ, ਕਮਿਸ਼ਨਰ ਫਗਵਾੜਾ ਨਗਰ ਨਿਗਮ ਚਰਨਦੀਪ ਸਿੰਘ, ਕਮਿਸ਼ਨਰ,ਕਪੂਰਥਲਾ ਨਗਰ ਨਿਗਮ ਅਦਿੱਤਿਆ ਉਪਲ, ਸਮੂਹ ਐਸ.ਡੀ.ਐਮਜ਼ ਤੋਂ ਇਲਾਵਾ ਸਾਰੇ ਸਰਕਾਰੀ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION