35.6 C
Delhi
Wednesday, April 24, 2024
spot_img
spot_img

ਚਾਰ ਜ਼ਿਲ੍ਹਿਆਂ ਦੀ ਫ਼ੌਜ ਭਰਤੀ ਰੈਲੀ 7 ਅਪ੍ਰੈਲ ਤੋਂ

ਲੁਧਿਆਣਾ, 24 ਫਰਵਰੀ, 2020:

ਜ਼ਿਲ੍ਹਾ ਲੁਧਿਆਣਾ, ਮੋਗਾ, ਰੂਪਨਗਰ ਅਤੇ ਅਜੀਤਗੜ੍ਹ (ਮੋਹਾਲੀ) ਦੇ ਨੌਜਵਾਨਾਂ ਨੂੰ ਫੌਜ ਵਿੱਚ ਭਰਤੀ ਕਰਨ ਲਈ ਫੌਜ ਭਰਤੀ ਦਫ਼ਤਰ, ਢੋਲੇਵਾਲ ਕੰਪਲੈਕਸ, ਲੁਧਿਆਣਾ ਵੱਲੋਂ 7 ਅਪ੍ਰੈੱਲ ਤੋਂ 16 ਅਪ੍ਰੈੱਲ, 2020 ਤੱਕ ਭਰਤੀ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿੱਚ ਸਿਪਾਹੀ (ਜਨਰਲ ਡਿਊਟੀ), ਸਿਪਾਹੀ (ਕਲਰਕ/ਸਟੋਰ ਕੀਪਰ ਟੈਕਨੀਕਲ), ਸਿਪਾਹੀ ਨਰਸਿੰਗ ਸਹਾਇਕ ਅਤੇ ਸਿਪਾਹੀ ਤਕਨੀਕੀ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ।

ਇਸ ਸੰਬੰਧੀ ਡਾਇਰੈਕਟਰ ਰਿਕਰੂਟਿੰਗ ਕਰਨਲ ਸ੍ਰੀ ਸਜੀਵ ਐੱਨ ਨੇ ਦੱਸਿਆ ਕਿ ਇਸ ਭਰਤੀ ਵਿੱਚ ਹਿੱਸਾ ਲੈਣ ਦੇ ਇਛੁੱਕ ਨੌਜਵਾਨਾਂ ਨੂੰ ਪਹਿਲਾਂ ਮਿਤੀ 22 ਮਾਰਚ, 2020 ਤੱਕ ਫੌਜ ਦੀ ਵੈੱਬਸਾਈਟ www.joinindianarmy.nic.in ‘ਤੇ ਆਨਲਾਈਨ ਅਪਲਾਈ ਕਰਨਾ ਪਵੇਗਾ।

ਆਨਲਾਈਨ ਅਪਲਾਈ ਪ੍ਰਕਿਰਿਆ ਖ਼ਤਮ ਹੋਣ ‘ਤੇ ਯੋਗ ਉਮੀਦਵਾਰਾਂ ਨੂੰ ਅਗਾਊਂ ਭਰਤੀ ਪ੍ਰਕਿਰਿਆ ਬਾਰੇ ਸੂਚਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਭਰਤੀ ਉਪਰੋਕਤ ਜ਼ਿਲਿ੍ਹਆਂ ਵਿੱਚ ਪੈਂਦੀਆਂ ਤਹਿਸੀਲਾਂ ਮੁਤਾਬਿਕ ਕੀਤੀ ਜਾਵੇਗੀ।

ਸ੍ਰੀ ਸਜੀਵ ਐੱਨ ਨੇ ਇਛੁੱਕ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੈੱਬਸਾਈਟ www.joinindianarmy.nic.in ‘ਤੇ ਅਪਲਾਈ ਕਰਨ ਅਤੇ ਹੋਰ ਨੌਜਵਾਨਾਂ ਨੂੰ ਵੀ ਦੱਸਣ। ਉਨ੍ਹਾਂ ਕਿਹਾ ਕਿ ਇਹ ਭਰਤੀ ਪ੍ਰਕਿਰਿਆ ਪੂਰੀ ਤਰ੍ਹਾਂ ਕੰਪਿਊਟਰੀਕ੍ਰਿਤ ਹੈ ਅਤੇ ਨੌਜਵਾਨ ਦਲਾਲਾਂ ਦੇ ਝਾਂਸੇ ਵਿੱਚ ਨਾ ਆਉਣ। ਵਧੇਰੀ ਜਾਣਕਾਰੀ ਲਈ ਹੈੱਲਪਲਾਈਨ ਨੰਬਰ 01612412123 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION