39 C
Delhi
Sunday, May 5, 2024
spot_img
spot_img

ਚੇਅਰਮੈਨ ਜੋਗਿੰਦਰ ਸਿੰਘ ਮਾਨ ਵਲੋਂ ਪੰਜਾਬ ਐਗਰੋ ਦੇ ਦਫ਼ਤਰ ਦੀ ਅਚਨਚੇਤ ਜਾਂਚ

ਜਲੰਧਰ, 11 ਮਾਰਚ, 2020 –

ਚੇਅਰਮੈਨ ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ ਅਤੇ ਸਾਬਕਾ ਮੰਤਰੀ ਪੰਜਾਬ ਸ੍ਰ.ਜੋਗਿੰਦਰ ਸਿੰਘ ਮਾਨ ਵਲੋਂ ਅੱਜ ਸ਼ਹਿਰ ਵਿਖੇ ਕਾਰਪੋਰੇਸ਼ਨ ਦੇ ਦਫ਼ਤਰ ਦੀ ਅਚਨਚੇਤ ਜਾਂਚ ਕੀਤੀ ਗਈ।

ਚੇਅਰਮੈਨ ਸਵੇਰੇ 9 ਵਜੇ ਲਾਡੋਵਾਲੀ ਰੋਡ ’ਤੇ ਸਥਿਤ ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ ਦੇ ਦਫਤਰ ਵਿਖੇ ਪਹੁੰਚੇ ਅਤੇ ਜਲੰਧਰ ਤੇ ਕਪੂਰਥਲਾ ਦੇ ਅਮਲੇ ਦੀ ਹਾਜ਼ਰੀ ਦੀ ਜਾਂਚ ਕੀਤੀ । ਸ੍ਰ.ਮਾਨ ਨੇ ਦੱਸਿਆ ਕਿ ਇਥੇ ਕੁੱਲ 14 ਸਟਾਫ਼ ਮੈਂਬਰ ਹਨ ਜਿਨਾਂ ਵਿਚੋਂ 2 ਛੁੱਟੀ ਤੇ ਸਨ ਅਤੇ ਬਾਕੀ ਸਾਰੇ ਆਪਣੀ ਡਿਊਟੀ ’ਤੇ ਹਾਜ਼ਰ ਸਨ।

ਇਸ ਮੌਕੇ ਚੇਅਰਮੈਨ ਵਲੋਂ ਕਾਰਪੋਰੇਸ਼ਨ ਦੇ ਕੰਮ-ਕਾਜ ਦਾ ਜਾਇਜ਼ਾ ਲੈਣ ਲਈ ਹੋਰ ਰਜਿਸਟਰਾਂ ਦੀ ਜਾਂਚ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਕੰਮ ਵਿੱਚ ਸੁਧਾਰ ਲਿਆਉਣ ਲਈ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ।

ਸ੍ਰ.ਮਾਨ ਨੇ ਦੱਸਿਆ ਕਿ ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ ਵਿਭਾਗ ਵਲੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਖੇਤੀ ਅਧਾਰਿਤ ਉਦਯੋਗਾਂ ਨੂੰ ਹੋਰ ਉਤਸ਼ਾਹਿਤ ਕਰਕੇ ਕਿਸਾਨਾਂ ਦੀ ਬਦਲਵੀਂ ਆਮਦਨ ਵਧਾਉਣ ਲਈ ਅਹਿਮ ਯੋਜਨਾਵਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਖੇਤੀ ਸੰਕਟ ਵਿਚੋਂ ਬਾਹਰ ਕੱਢਣ ਲਈ ਖੇਤੀ ਅਧਾਰਿਤ ਉਦਯੋਗ ਨੂੰ ਪ੍ਰਫੁੁੱਲਿਤ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਖੇਤੀ ਅਧਾਰਿਤ ਉਦਯੋਗਾਂ ਨੂੰ ਹੋਰ ਉਤਸ਼ਾਹਿਤ ਕਰਨ ਨਾਲ ਜਿਥੇ ਕਿਸਾਨਾਂ ਨੂੰ ਖੇਤੀ ਸੰਕਟ ਵਿਚੋਂ ਬਾਹਰ ਕੱਢਿਆ ਜਾ ਸਕੇਗਾ ਉਥੇ ਹੀ ਸੂਬੇ ਦੇ ਆਰਥਿਕ ਵਿਕਾਸ ਨੂੰ ਵੀ ਹੋਰ ਹੁਲਾਰਾ ਮਿਲ ਸਕੇਗਾ।

ਸ੍ਰ.ਮਾਨ ਨੇ ਦੱਸਿਆ ਕਿ ਪੰਜਾਬ ਦੀ ਆਰਥਿਕਤਾ ਵੱਡੇ ਪੱਧਰ ’ਤੇ ਖੇਤੀ ਅਧਾਰਿਤ ਹੈ ਜਿਸ ਕਰਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਖੇਤੀ ਅਧਾਰਿਤ ਉਦਯੋਗਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤੀ ਅਧਾਰਿਤ ਉਦਯੋਗਾਂ ਨੂੰ ਹੋਰ ਬੜਾਵਾ ਦੇਣ ਲਈ ਅਨੇਕਾਂ ਪ੍ਰੋਜੈਕਟ ਵਿਚਾਰ ਅਧੀਨ ਹਨ ਜੋ ਕਿ ਸੂਬੇ ਦੇ ਕਿਸਾਨਾਂ ਅਤੇ ਖਾਸ ਕਰਕੇ ਨੌਜਵਾਨਾਂ ਦੀ ਕਿਸਮਤ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਸ ਖੇਤਰ ਨੂੰ ਨਵੀਆਂ ਬੁਲੰਦੀਆਂ ’ਤੇ ਲੈ ਕੇ ਜਾਣ ਲਈ ਪੂਰੇ ਉਤਸ਼ਾਹ ਤੇ ਲਗਨ ਨਾਲ ਡਿਊਟੀ ਨਿਭਾਉਣੀ ਚਾਹੀਦੀ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION