29.1 C
Delhi
Saturday, April 27, 2024
spot_img
spot_img

ਚੋਟੀ ਦੀਆਂ ਕਬੱਡੀ ਟੀਮਾਂ 1 ਮਾਰਚ ਨੂੰ 9ਵੇਂ ਬਲਦੇਵ ਸਿੰਘ ਖੱਟੜਾ ਯਾਦਗਾਰੀ ਕਬੱਡੀ ਕੱਪ ਵਿੱਚ ਭਿੜਨਗੀਆਂ

ਖੱਟੜਾ (ਖੰਨਾ), 29 ਫ਼ਰਵਰੀ, 2020 –

ਖੱਟੜਾ ਵਿਖੇ 1 ਮਾਰਚ ਨੂੰ ਹੋਣ ਵਾਲੇ 9ਵੇਂ ਬਲਦੇਵ ਸਿੰਘ ਖੱਟੜਾ ਯਾਦਗਾਰੀ ਕਬੱਡੀ ਕੱਪ ਵਿੱਚ ਪੰਜਾਬ ਦੀਆਂ ਚੋਟੀ ਦੀਆਂ ਅੱਠ ਕਬੱਡੀ ਟੀਮਾਂ ਆਹਮੋ-ਸਾਹਮਣੇ ਹੋਣਗੀਆਂ ਜਿਸ ਦੇ ਫਸਵੇਂ ਮੁਕਾਬਲੇ ਦੇਖਣ ਨੂੰ ਮਿਲਣਗੇ। ਕਬੱਡੀ ਕੱਪ ਨੂੰ ਲੈ ਕੇ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਇਹ ਖੁਲਾਸਾ ਕਬੱਡੀ ਕੱਪ ਦੇ ਮੁੱਖ ਪ੍ਰਬੰਧਕ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਸ ਦਲਮੇਘ ਸਿੰਘ ਖੱਟੜਾ ਨੇ ਕੀਤਾ।

ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਸ ਦਲਮੇਘ ਸਿੰਘ ਨੇ ਕਿਹਾ ਕਿ ਹਰਮਨ ਖੱਟੜਾ ਸਪੋਰਟਸ ਕਲੱਬ ਖੱਟੜਾ ਵੱਲੋਂ ਪਿਛਲੇ ਇਕ ਦਹਾਕੇ ਤੋਂ ਨਿਰੰਤਰ ਕਰਵਾਏ ਜਾ ਰਹੇ ਬਲਦੇਵ ਸਿੰਘ ਖੱਟੜਾ ਯਾਦਗਾਰੀ ਕਬੱਡੀ ਕੱਪ ਦਾ 9ਵਾਂ ਐਡੀਸ਼ਨ 1 ਮਾਰਚ ਨੂੰ ਪਿੰਡ ਖੱਟੜਾ ਵਿਖੇ ਕਰਵਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਅੱਠ ਸਿਖਰਲੀਆਂ ਕਬੱਡੀ ਟੀਮਾਂ ਇਸ ਕੱਪ ਲਈ ਭਿੜਨਗੀਆਂ। ਜੇਤੂ ਟੀਮ ਨੂੰ 1.25 ਲੱਖ ਰੁਪਏ ਦਾ ਨਗਦ ਇਨਾਮ ਤੇ ਟਰਾਫੀ ਅਤੇ ਉਪ ਜੇਤੂ ਟੀਮ ਨੂੰ 1 ਲੱਖ ਰੁਪਏ ਦਾ ਇਨਾਮ ਤੇ ਟਰਾਫੀ ਮਿਲੇਗੀ। ਇਸ ਤੋਂ ਇਲਾਵਾ ਸਰਵੋਤਮ ਰੇਡਰ ਤੇ ਜਾਫੀ ਵੀ ਐਲਾਨਿਆ ਜਾਵੇਗਾ ਜਿਨ੍ਹਾਂ ਨੂੰ 11-11 ਹਜ਼ਾਰ ਰੁਪਏ ਦਾ ਵਿਅਕਤੀਗਤ ਨਗਦ ਇਨਾਮ ਦਿੱਤਾ ਜਾਵੇਗਾ।

ਸ ਦਲਮੇਘ ਸਿੰਘ ਨੇ ਦੱਸਿਆ ਕਿ ਕਬੱਡੀ ਕੱਪ ਦੇ ਮੁੱਖ ਮਹਿਮਾਨ ਪੰਜਾਬ ਦੇ ਏਡੀਜੀਪੀ (ਜੇਲ੍ਹਾਂ) ਸ੍ਰੀ ਪਰਵੀਨ ਕੁਮਾਰ ਸਿਨਹਾ ਤੇ ਵਿਸ਼ੇਸ਼ ਮਹਿਮਾਨ ਡੀਆਈਜੀ ਰਣਬੀਰ ਸਿੰਘ ਖੱਟੜਾ ਹੋਣਗੇ। ਇਸ ਤੋਂ ਇਲਾਵਾ ਸਾਬਕਾ ਮੰਤਰੀ ਸ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਸਾਬਕਾ ਲੋਕ ਸਭਾ ਮੈਂਬਰ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਵੀ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਉਚੇਚੇ ਤੌਰ ਉਤੇ ਪੁੱਜਣਗੇ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION