ਯੈੱਸ ਪੰਜਾਬ
ਬਠਿੰਡਾ, 11 ਜਨਵਰੀ, 2022 –
ਜ਼ਿਲ੍ਹਾ ਪੁਲੀਸ ਮੁਖੀ ਸ੍ਰੀ ਅਜੈ ਮਲੂਜਾ ਯੋਗ ਅਗਵਾਈ ਹੇਠ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵਲੋਂ ਫ਼ਲੈਗ ਮਾਰਚ ਕੱਢਿਆ ਗਿਆ। ਇਸ ਫ਼ਲੈਗ ਮਾਰਚ ਵਿਚ ਚੋਣਾਂ ਦੌਰਾਨ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਅੰਦਰ ਤਾਇਨਾਤ ਕੀਤੀਆਂ ਗਈਆਂ ਸੀਆਰਪੀਐਫ ਦੀਆਂ ਤਿੰਨ ਟੁਕੜੀਆਂ ਵਲੋਂ ਵੀ ਸ਼ਮੂਲੀਅਤ ਕੀਤੀ ਗਈ।
ਇਸ ਮੌਕੇ ਐੱਸ.ਐੱਸ.ਪੀ ਸ਼੍ਰੀ ਅਜੈ ਮਲੂਜਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ-2022 ਨੂੰ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਫ਼ਲੈਗ ਮਾਰਚ ਕੱਢਿਆ ਗਿਆ ਹੈ। ਫ਼ਲੈਗ ਮਾਰਚ ਦਾ ਮੁੱਖ ਮੰਤਵ ਆਮ ਲੋਕਾਂ ਤੱਕ ਇਹ ਸੁਨੇਹਾ ਪਹੁੰਚਾਉਣਾ ਹੈ ਕਿ ਵਿਧਾਨ ਸਭਾ ਚੋਣਾਂ ਦੌਰਾਨ ਬਿਨਾਂ ਕਿਸੇ ਡਰ-ਭੈਅ ਦੇ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਅਤੇ ਪੁਲਿਸ ਤੇ ਪੈਰਾਮਿਲਟਰੀ ਉਨ੍ਹਾਂ ਦੀ ਸੁਰੱਖਿਆ ਲਈ ਹਰ ਸਮੇਂ ਤਿਆਰ-ਬਰ-ਤਿਆਰ ਹੈ।
ਇਹ ਫਲੈਗ ਮਾਰਚ ਪੁਲਿਸ ਲਾਇਨ ਤੋਂ ਸ਼ੁਰੂ ਹੋ ਕੇ ਨਵਾਂ ਬੱਸ ਸਟੈਂਡ, ਪੁਰਾਣਾ ਬੱਸ ਸਟੈਂਡ, ਫ਼ੌਜੀ ਚੌਕ, ਹਨੂੰਮਾਨ ਚੌਂਕ, ਮਾਲ ਰੋਡ, ਧੋਬੀ ਬਜ਼ਾਰ, ਪੋਸਟ ਆਫ਼ਿਸ ਬਾਜਾਰ, ਰੇਲਵੇ ਸਟੇਸ਼ਨ, ਗੋਲ ਡਿੱਗੀ ਤੋਂ ਅਮਰੀਕ ਸਿੰਘ ਰੋਡ ਹੁੰਦਾ ਹੋਇਆ ਵਾਪਸ ਪੁਲਿਸ ਲਾਇਨ ਵਿਖੇ ਸਮਾਮਤ ਹੋਇਆ।
ਫਲੈਗ ਮਾਰਚ ਦੌਰਾਨ ਐੱਸ.ਪੀ ਸ. ਰਾਜਵੀਰ ਸਿੰਘ ਬੋਪਾਰਾਏ, ਡੀ.ਐੱਸ.ਪੀ ਸ਼੍ਰੀ ਸੰਜੀਵ ਸਿੰਗਲਾ ਤੋ ਇਲਾਵਾ ਹੋਰ ਪੁਲਿਸ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ