38.1 C
Delhi
Friday, May 31, 2024
spot_img
spot_img
spot_img

ਚੋਣ ਪ੍ਰਕ੍ਰਿਆ ‘ਚ ਲਗਾਏ ਕਰਮਚਾਰੀ ਤੇ ਅਧਿਕਾਰੀ ਡਿਊਟੀ ਕਟਵਾਉਣ ਲਈ ਜ਼ੋਰ ਅਜ਼ਮਾਈ ਨਾ ਕਰਨ: ਜ਼ਿਲ੍ਹਾ ਚੋਣ ਅਫ਼ਸਰ ਸੰਯਮ ਅਗਰਵਾਲ

ਯੈੱਸ ਪੰਜਾਬ
ਮਾਲੇਰਕੋਟਲਾ, 04 ਜੂਨ, 2022 –
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਸ੍ਰੀ ਸੰਯਮ ਅਗਰਵਾਲ ਨੇ ਕਿਹਾ ਹੈ ਕਿ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਵਿੱਚ ਜ਼ਿਲ੍ਹੇ ਮਾਲੇਰਕੋਟਲਾ ਦਾ ਕੇਵਲ ਇੱਕ ਹੀ ਹਲਕਾ ਮਾਲੇਰਕੋਟਲਾ -105 ਆਉਂਦਾ ਹੈ, ਜਿਸ ਦੀ 23 ਜੂਨ 2022 (ਦਿਨ ਵੀਰਵਾਰ) ਨੂੰ ਹੋਣ ਵਾਲੀਆਂ ਜ਼ਿਮਨੀ ਲੋਕ ਚੋਣਾਂ ਲਈ ਚੋਣ ਅਮਲੇ ਦੀਆਂ ਡਿਊਟੀਆਂ ਲੱਗ ਚੁੱਕੀਆਂ ਹਨ ਇਸ ਲਈ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਆਪਣੀ ਚੋਣ ਡਿਊਟੀ ਕਟਵਾਉਣ ਲਈ ਜ਼ੋਰ ਅਜ਼ਮਾਈ ਨਾ ਕਰੇ।

ਉਨ੍ਹਾਂ ਹੋਰ ਕਿਹਾ ਕਿ ਬਿਨਾਂ ਕਿਸੀ ਵੈਲਿਡ ਰੀਜ਼ਨ ਤੋਂ ਡਿਊਟੀ ਤੋਂ ਛੋਟ ਨਹੀਂ ਦਿੱਤੀ ਜਾਵੇਗੀ। ਇਸ ਲਈ ਆਪਣੀ ਚੋਣ ਡਿਊਟੀ ਕਟਵਾਉਣ ਲਈ ਕਿਸੇ ਵੀ ਤਰ੍ਹਾਂ ਦੀ ਸਿਫ਼ਾਰਸ਼ ਨਾ ਕੀਤੀ ਜਾਵੇ ਅਤੇ ਜੇ ਕੋਈ ਅਧਿਕਾਰੀ ਕਰਮਚਾਰੀ ਬਿਨਾਂ ਕਿਸੇ ਵੈਲਿਡ ਰੀਜਨ ਤੋਂ ਸਿਫ਼ਾਰਿਸ਼ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕਦੀ ਹੈ।

ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਨੇ ਕਿਹਾ ਕਿ ਚੋਣਾਂ, ਭਾਰਤ ਦੇ ਲੋਕਤੰਤਰ ਦਾ ਸਭ ਤੋਂ ਵੱਡਾ ਤਿਉਹਾਰ ਹਨ, ਇਸ ਲਈ ਚੋਣ ਪ੍ਰਕ੍ਰਿਆ ਨੂੰ ਪੂਰਾ ਕਰਨ ਲਈ ਤਾਇਨਾਤ ਕੀਤੇ ਜਾਂਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਇਹ ਨੈਤਿਕ ਫ਼ਰਜ਼ ਹੈ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ।

ਉਨ੍ਹਾਂ ਨੇ ਚੋਣ ਪ੍ਰਕ੍ਰਿਆ ਨੂੰ ਨਿਰਵਿਘਨ, ਨਿਰਪੱਖ ਅਤੇ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਦੇ ਮਕਸਦ ਨਾਲ ਤਾਇਨਾਤ ਕੀਤੇ ਚੋਣ ਅਮਲੇ ‘ਚ ਸ਼ਾਮਲ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ, ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ, ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਲਗਾਈ ਆਪਣੀ ਡਿਊਟੀ ਨੂੰ ਪੂਰੀ ਪ੍ਰਤੀਬੱਧਤਾ ਨਾਲ ਨਿਭਾਉਣ।

ਉਨ੍ਹਾਂ ਕਿਹਾ ਕਿ ਚੋਣ ਡਿਊਟੀ ਕੁਲ ਚਾਰ ਦਿਨਾਂ ਦੀ ਹੁੰਦੀ ਹੈ, ਦੋ ਦਿਨ ਦੀ ਰਿਹਰਸਲ, ਇਕ ਦਿਨ ਡਿਸਪੈਚ ਤੇ ਇੱਕ ਦਿਨ ਵੋਟਾਂ ਪੁਆਉਣ ਲਈ, ਇਸ ਲਈ ਕੋਈ ਵੀ ਵਿਭਾਗੀ ਮੁਖੀ, ਆਪਣੇ ਮਾਤਹਿਤ ਕਰਮਚਾਰੀਆਂ ਦੀ ਡਿਊਟੀ ਇਹ ਕਹਿ ਕੇ, ਨਾ ਕਟਵਾਏ ਕਿ ਉਨ੍ਹਾਂ ਦਾ ਦਫ਼ਤਰੀ ਕੰਮ ਪ੍ਰਭਾਵਿਤ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਚੋਣ ਡਿਊਟੀਆਂ ਕਟਵਾਉਣ ਲਈ ਕਿਸੇ ਤਰ੍ਹਾਂ ਦੀ ਸਿਫ਼ਾਰਸ਼ ਕਰਵਾਉਣ ਦੇ ਅਮਲ ਨੂੰ ਸਿਵਲ ਸੇਵਾਵਾਂ ਨਿਯਮਾਂ ਦੀ ਉਲੰਘਣਾ ਮੰਨਦੇ ਹੋਏ ਅਜਿਹੇ ਕਰਮਚਾਰੀ ਜਾਂ ਅਧਿਕਾਰੀ ਵਿਰੁੱਧ ਨਿਯਮਾਂ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਸ੍ਰੀ ਅਗਰਵਾਲ ਨੇ ਚੋਣ ਅਮਲੇ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਚੋਣਾਂ ਸਬੰਧੀ 05 ਜੂਨ ਨੂੰ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਰੱਖੀ ਪਹਿਲੀ ਰਿਹਰਸਲ ‘ਚ ਤੈਅਸ਼ੁਦਾ ਸਮੇਂ ਮੁਤਾਬਕ ਪੁੱਜੇਕੇ ਰਿਹਰਸਲ ਦੌਰਾਨ ਦਿੱਤੀਆਂ ਹਦਾਇਤਾਂ, ਨਿਯਮਾਂ ਅਤੇ ਨਸੀਹਤਾਂ ਦੀ ਪਾਲਣਾ ਕਰਨੀ ਵੀ ਯਕੀਨੀ ਬਣਾਉਣ।

ਪਰੰਤੂ ਜੇਕਰ ਕੋਈ ਕਰਮਚਾਰੀ ਜਾਂ ਅਧਿਕਾਰੀ ਵੱਲੋਂ ਹੁਕਮ ਅਦੂਲੀ ਕੀਤੀ ਜਾਂਦੀ ਹੈ ਤਾਂ ਉਸ ਦੇ ਖ਼ਿਲਾਫ਼ ਅਨੁਸ਼ਾਸਨਹੀਣਤਾ ਕਾਰਵਾਈ ਉਲੀਕੀ ਜਾ ਸਕਦੀ ਹੈ । ਇਸ ਲਈ ਸਮੂਹ ਅਮਲਾ ਆਪਣੀ ਡਿਊਟੀ ਇਮਾਨਦਾਰੀ ,ਤਨਦੇਹੀ ਨਾਲ ਨਿਭਾਉਣ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

spot_img

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION