30.1 C
Delhi
Saturday, April 27, 2024
spot_img
spot_img

ਚੋਣ ਪ੍ਰਚਾਰ ਜਾਰੀ, ਠੇਕੇ ਖੁੱਲੇ ਸਕੂਲ-ਕਾਲਜ ਬੰਦ ਕਿਉਂ? – ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਸਕੂਲ ਕਾਲਜ ਬੰਦ ਕਰਨ ਖ਼ਿਲਾਫ਼ ਰੋਸ ਮਾਰਚ

ਯੈੱਸ ਪੰਜਾਬ
ਬਾਘਾਪੁਰਾਣਾ, 18 ਜਨਵਰੀ, 2022 (ਦਲਜੀਤ ਕੌਰ ਭਵਾਨੀਗੜ੍ਹ)
ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਕਰੋਨਾ ਦੀ ਆੜ ਹੇਠ ਸਕੂਲ ਕਾਲਜ ਬੰਦ ਕਰਨ ਖ਼ਿਲਾਫ਼ ਬਾਘਾਪੁਰਾਣਾ ਨਹਿਰੂ ਮੰਡੀ ਤੋਂ ਇਕੱਠੇ ਹੋ ਕੇ ਸ਼ਹਿਰ ਵਿੱਚ ਮਾਰਚ ਕੀਤਾ ਗਿਆ ਅਤੇ ਐਸ ਡੀ ਐਮ ਬਾਘਾਪੁਰਾਣਾ ਨੂੰ ਮੰਗ ਪੱਤਰ ਸੌਂਪਿਆ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਜਿਲ੍ਹਾ ਪ੍ਰਧਾਨ ਮੋਹਨ ਸਿੰਘ ਔਲਖ ਅਤੇ ਕਮਲ ਬਾਘਾਪੁਰਾਣਾ ਨੇ ਕਿਹਾ ਕਿ ਕਰੋਨਾ ਬਾਰੇ ਬਿਨਾਂ ਕਿਸੇ ਵਿਗਿਆਨਕ ਸਮਝ ਦੇ ਸਰਕਾਰ ਵੱਲੋਂ ਕਰੋਨਾ ਦਾ ਬਹਾਨਾ ਲਾ ਕੇ ਵਿਦਿਅਕ ਸੰਸਥਾਵਾਂ ਬੰਦ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਕਰੋਨਾ ਇਕ ਸਧਾਰਨ ਫਲੂ ਹੈ ਜਿਸਦੀ ਮੌਤ ਦਰ ਸਿਰਫ਼ 1.5%ਹੈ, ਜਦਕਿ ਹੋਰ ਕਿੰਨੀਆਂ ਜਾਨਲੇਵਾ ਬਿਮਾਰੀਆਂ ਨੇ, ਜਿੰਨ੍ਹਾਂ ਨਾਲ ਸਾਡੇ ਦੇਸ਼ ਵਿਚ ਲੱਖਾਂ ਮੌਤਾਂ ਹੁੰਦੀਆਂ ਹਨ। ਐਸੇ ਵਿੱਚ ਸਰਕਾਰ ਨੂੰ ਚਾਹੀਦਾ ਤਾਂ ਇਹ ਹੈ ਕਿ ਸਿਹਤ ਸਹੂਲਤਾਂ ਵੱਲ ਧਿਆਨ ਦਿੱਤਾ ਜਾਵੇ ਤਾਂ ਜੋ ਇਸਦੇ ਨਾਲ ਨਾਲ ਹੋਰਾਂ ਬਿਮਾਰੀਆਂ ਨੂੰ ਵੀ ਰੋਕਿਆ ਜਾ ਸਕੇ, ਪਰ ਆਪਣੀ ਜ਼ਿੰਮੇਵਾਰੀ ਤੋਂ ਭੱਜਦਿਆਂ ਸਰਕਾਰ ਨੇ ਫਿਰ ਤੋਂ ਲਾੱਕਡਾਊਨ ਨੂੰ ਹੀ ਇਸਦਾ ਹੱਲ ਮੰਨਿਆ ਹੈ ਜਦਕਿ ਲਾਕਡਾਊਨ ਦੇ ਨਤੀਜੇ ਅਸੀਂ ਪਹਿਲਾਂ ਹੀ ਦੇਖ ਚੁੱਕੇ ਹਾਂ ਕਿ ਇਸ ਨਾਲ ਬਿਮਾਰੀ ਤਾਂ ਰੁਕੀ ਨਹੀਂ ਪਰ ਆਮ ਲੋਕਾਂ ਦੀਆਂ ਜੇਬਾਂ ਤੇ ਬੋਝ ਅਤੇ ਸਰਮਾਏਦਾਰਾਂ ਦਾ ਮੁਨਾਫ਼ਾ ਵਧਿਆ ਹੈ।

ਵਿਦਿਆਰਥੀਆਂ ਆਗੂਆਂ ਨੇ ਕਿਹਾ ਕਿ ਸਰਕਾਰ ਦੀ ਗੈਰ ਗੰਭੀਰਤਾ ਇਸ ਤੋਂ ਤੈਅ ਹੁੰਦੀ ਹੈ ਕਿ ਸਿਆਸੀ ਰੈਲੀਆਂ ਪੂਰੇ ਜੋਰ ਸ਼ੋਰ ਨਾਲ ਹੋ ਰਹੀਆਂ ਹਨ, ਸਿਨੇਮਾ ਮਾਲ ਅਤੇ ਠੇਕੇ ਵੀ ਖੁੱਲੇ ਹਨ ਪਰ ਸਿਰਫ ਵਿਦਿਅਕ ਸੰਸਥਾਵਾਂ ਬੰਦ ਹਨ। ਜਿਸ ਨਾਲ ਵਿਦਿਆਰਥੀਆਂ ਦੀ ਪੜਾਈ ਦਾ ਬਹੁਤ ਨੁਕਸਾਨ ਹੋਵੇਗਾ ਅਤੇ ਦੇਸ਼ ਕਈ ਸਾਲ ਪਿੱਛੇ ਨੂੰ ਧੱਕਿਆ ਜਾਵੇਗਾ।

ਆਗੂਆਂ ਨੇ ਕਿਹਾ ਕਿ ਵਿਦਿਆਰਥੀਆਂ ਦੀ ਪੜਾਈ ਦਾ ਦੋ ਸਾਲ ਸਕੂਲ ਕਾਲਜ ਬੰਦ ਰਹਿਣ ਕਾਰਨ ਪਹਿਲਾਂ ਹੀ ਬਹੁਤ ਨੁਕਸਾਨ ਹੋ ਚੁੱਕਾ ਹੈ ਜਿਸ ਨੂੰ ਪੂਰਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਅਸੀਂ ਇਹ ਮੰਗ ਕਰਦੇ ਹਾਂ ਕਿ ਕਰੋਨਾ ਨੂੰ ਰੋਕਣ ਲਈ ਸਰਕਾਰੀ ਸਿਹਤ ਸਹੂਲਤਾਂ ਨੂੰ ਦਰੁਸਤ ਕੀਤਾ ਜਾਵੇ, ਆਮ ਲੋਕਾਂ ਦੀ ਪਹੁੰਚ ਵਿੱਚ ਕੀਤਾ ਜਾਵੇ ਅਤੇ ਸਾਰੇ ਵਿੱਦਿਅਕ ਅਦਾਰੇ ਖੋਲ੍ਹੇ ਜਾਣ।

ਇਸ ਮੌਕੇ ਕੁਲਦੀਪ ਸਿੰਘ ਫੌਜੀ,ਰਹਿਮਤ ਕੌਰ, ਮਨਵੀਰ ਕੌਰ, ਬੇਅੰਤ ਕੌਰ ਕੁਲਦੀਪ ਸਿੰਘ, ਲਵਦੀਪ ਸਿੰਘ, ਅੰਮ੍ਰਿਤ ਸਿੰਘ, ਧਰਮ ਸਿੰਘ ਆਦਿ ਹਾਜਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION