ਯੈੱਸ ਪੰਜਾਬ
ਚੰਡੀਗੜ੍ਹ, 12 ਅਪ੍ਰੈਲ, 2020:
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਇੰਸਟੀਚਿਊਟ ਆਫ਼ ਫ਼ਾਰਮਾਸਿਟੀਕਲ ਸਾਇੰਸਿਜ਼ ਦੇ ਇਕ 40 ਸਾਲਾ ਪ੍ਰੋਫ਼ੈਸਰ ਦੇ ਪਾਜ਼ਿਟਿਵ ਪਾਏ ਜਾਣ ਮਗਰੋਂ ਅੱਜ ਉਸ ਦੇ ਦੋ ਪਰਿਵਾਰਕ ਮੈਂਬਰਾਂ ਦੀ ਰਿਪੋਰਟ ਵੀ ਪਾਜ਼ਿਟਿਵ ਆਈ ਹੈ ਜਿਸ ਨਾਲ ਚੰਡੀਗੜ੍ਹ ਵਿਚ ਪਾਜ਼ਿਟਿਵ ਕੇਸਾਂ ਦੀ ਗਿਣਤੀ 21 ਹੋ ਗਈ ਹੈ।
ਅੱਜ ਪਾਜ਼ਿਟਿਵ ਪਾਏ ਗਏ ਦੋ ਕੇਸਾਂ ਵਿਚ ਪ੍ਰੋਫ਼ੈਸਰ ਦੀ 8 ਸਾਲਾ ਬੇਟੀ ਅਤੇ ਉਨ੍ਹਾਂ ਦੀ 55 ਸਾਲਾ ਸੱਸ ਸ਼ਾਮਿਲ ਹਨ। ਪ੍ਰੋਫ਼ੈਸਰ ਦੀ ਕੇਵਲ 24 ਦਿਨਾਂ ਦੀ ਬੱਚੀ ਦੀ ਰਿਪੋਰਟ ਨੈਗੇਟਿਵ ਆਈ ਹੈ ਜਦਕਿ ਉਨ੍ਹਾਂ ਦੀ 32 ਸਾਲਾ ਪਤਨੀ ਦੀ ਰਿਪੋਰਟ ਅਜੇ ਆਉਣੀ ਹੈ।
ਜ਼ਿਕਰਯੋਗ ਹੈ ਕਿ ਪ੍ਰੋਫ਼ੈਸਰ ਸਾਹਿਬ ਦੀ ਨਾ ਤਾਂ ਕੋਈ ‘ਟਰੈਵਲ ਹਿਸਟਰੀ’ ਹੈ ਅਤੇ ਨਾ ਹੀ ਉਨ੍ਹਾਂ ਦੇ ਕਿਸੇ ਪਾਜ਼ਿਟਿਵ ਵਿਅਕਤੀ ਦੇ ਸੰਪਰਕ ਵਿਚ ਆਏ ਹੋਣ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਦੇ ਪਾਜ਼ਿਟਿਵ ਪਾਏ ਜਾਣ ਮਗਰੋਂ ਉਨ੍ਹਾਂ ਦੇ 70 ਸੰਪਰਕਾਂ ਦੀ ਪਛਾਣ ਕੀਤੀ ਗਈ ਸੀ ਜਿਨ੍ਹਾਂ ਦੇ ਸੈਂਪਲ ਲਏ ਜਾ ਰਹੇ ਹਨ।
ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ