25.6 C
Delhi
Saturday, April 20, 2024
spot_img
spot_img

ਚੰਡੀਗੜ੍ਹ ’ਚ ਸਥਾਪਿਤ ਹੋਵੇਗਾ ਬੇਅੰਤ ਸਿੰਘ ਇੰਡੀਆ ਇੰਟਰਨੈਸ਼ਨਲ ਸੈਂਟਰ – ਬਦਨੌਰ ਅਤੇ ਕੈਪਟਨ ਨੇ ਦਿੱਤੀ ਸਿਧਾਂਤਕ ਪ੍ਰਵਾਨਗੀ

Amarinder Badnore IIC Meeting 2ਚੰਡੀਗੜ, 3 ਜੁਲਾਈ, 2019:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨਾਲ ਮਿਲ ਕੇ ਚੰਡੀਗੜ ਦੇ ਸੈਕਟਰ 42 ਸਥਿਤ ਬੇਅੰਤ ਸਿੰਘ ਯਾਦਗਾਰ ਅਤੇ ਚੰਡੀਗੜ ਸੈਂਟਰ ਆਫ਼ ਪਰਫਾਰਮਿੰਗ ਐਂਡ ਵਿਯੂਅਲ ਆਰਟਸ ਦੇ ਮੌਜੂਦਾ ਸਥਾਨ ਉੱਪਰ ਇੰਡੀਆ ਇੰਟਰਨੈਸ਼ਨਲ ਸੈਂਟਰ (ਆਈ.ਆਈ.ਸੀ.) ਸਥਾਪਤ ਕਰਨ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦੀ ਸਰਕਾਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਜਿਨਾਂ ਨੂੰ 1995 ਵਿੱਚ ਇਕ ਕਾਰ ਬੰਬ ਧਮਾਕੇ ਦੌਰਾਨ ਸ਼ਹੀਦ ਕਰ ਦਿੱਤਾ ਗਿਆ ਸੀ, ਦੇ ਪਰਿਵਾਰ ਨੂੰ ਇਸ ਪ੍ਰਸਤਾਵਿਤ ਸੈਂਟਰਾਂ ਬਾਰੇ ਕੋਈ ਵੀ ਇਤਰਾਜ਼ ਨਹੀਂ ਹੈ ਜੇ ਇਸ ਯਾਦਗਾਰ ਦੀ ਮਰਿਆਦਾ ਨੂੰ ਹਰ ਕੀਮਤ ’ਤੇ ਬਣਾਈ ਰੱਖਿਆ ਜਾਵੇ।

ਇਹ ਪ੍ਰਸਤਾਵਿਤ ਸੈਂਟਰ ਦਿੱਲੀ ਦੇ ਆਈ.ਆਈ.ਸੀ. ਦੀ ਤਰਜ਼ ’ਤੇ ਵਿਕਸਿਤ ਕੀਤਾ ਜਾਵੇਗਾ। ਇਸ ਨੂੰ ਸ. ਬੇਅੰਤ ਸਿੰਘ ਇੰਡੀਆ ਇੰਟਰਨੈਸ਼ਨਲ ਦਾ ਨਾਮ ਦਿੱਤਾ ਜਾਵੇਗਾ। ਇਸ ਪ੍ਰੋਜੈਕਟ ਨੂੰ ਪੰਜਾਬ ਸਰਕਾਰ ਅਤੇ ਯੂ.ਟੀ. ਪ੍ਰਸ਼ਾਸਨ ਵੱਲੋਂ ਬਰਾਬਰ ਹਿੱਸੇ ਦੀ ਲਾਗਤ ਨਾਲ ਉਸਾਰਿਆ ਜਾਵੇਗਾ।

ਇਹ ਫੈਸਲਾ ਬੇਅੰਤ ਸਿੰਘ ਯਾਦਗਾਰ ਸੁਸਾਇਟੀ ਅਤੇ ਚੰਡੀਗੜ ਸੈਂਟਰ ਫਾਰ ਪ੍ਰਫਾਰਮਿੰਗ ਐਂਡ ਵਿਯੂਅਲ ਆਰਟਸ ਦੀ ਮੀਟਿੰਗ ਦੌਰਾਨ ਲਿਆ ਗਿਆ ਜਿਸ ਵਿੱਚ ਪੰਜਾਬ ਅਤੇ ਚੰਡੀਗੜ ਦੇ ਹੋਰ ਨੁਮਾਇੰਦਿਆਂ ਦੇ ਨਾਲ ਰਾਜਪਾਲ ਅਤੇ ਮੁੱਖ ਮੰਤਰੀ ਵੀ ਸ਼ਾਮਲ ਹੋਏ।

ਰਾਜਪਾਲ ਨੇ ਸੁਝਾਅ ਦਿੱਤਾ ਕਿ ਪ੍ਰਸਤਾਵਿਤ ਸੈਂਟਰ ਦੋਵਾਂ ਪੰਜਾਬ ਅਤੇ ਚੰਡੀਗੜ ਦੀ ਸਰਕਾਰ/ਪ੍ਰਸ਼ਾਸਨ ਤੋਂ ਆਜ਼ਾਦ ਹੋਵੇ। ਉਨਾਂ ਕਿਹਾ ਕਿ ਇਸ ਦੀ ਮੈਂਬਰਸ਼ਿਪ ਮੁਹਿੰਮ ਛੇਤੀ ਹੀ ਸ਼ੁਰੂ ਕੀਤੀ ਜਾਵੇਗੀ।

ਚੰਡੀਗੜ ਇੰਡੀਆ ਇੰਟਰਨੈਸ਼ਨਲ ਸੈਂਟਰ, ਬੇਅੰਤ ਸਿੰਘ ਯਾਦਗਾਰ ਦੇ ਨਾਲ ਹੀ ਵਿਕਸਿਤ ਕਰਨ ਦਾ ਪ੍ਰਸਤਾਵ ਹੈ ਜਿਸ ਵਿੱਚ ਮੀਡੀਆ ਸੈਂਟਰ ਹੋਵੇਗਾ ਜਿਸ ਦਾ ਢਾਂਚਾ ਅਤੇ ਮੌਜੂਦਾ ਲਾਈਬ੍ਰੇਰੀ ਅਤੇ ਕਾਨਫਰੰਸ ਹਾਲ ਤਿਆਰ ਹੈ। ਮੀਡੀਆ ਸੈਂਟਰ ਦੀ ਇਮਾਰਤ ਦਾ ਮੁੜ ਨਾਮਕਰਨ ਕੀਤਾ ਜਾਵੇਗਾ ਜਿਸ ਵਿੱਚ ਇਕ ਰੈਸਟੋਰੈਂਟ ਅਤੇ ਕੈਫੇਟੇਰੀਆ ਤੋਂ ਇਲਾਵਾ ਇਕ ਕਨਵੈਂਸ਼ਨ ਸੈਂਟਰ ਹੋਵੇਗਾ। ਇਹ ਪ੍ਰਸਤਾਵਿਤ ਮੈਮੋਰੀਅਲ-ਕਮ-ਇੰਟਰਨੈਸ਼ਨਲ ਸੈਂਟਰ ਦਾ ਹਿੱਸਾ ਹੋਣਗੇ।

ਇਹ ਯਾਦਗਾਰ ਸਥਾਪਤ ਕਰਨ ਦਾ ਫੈਸਲਾ ਬੇਅੰਤ ਸਿੰਘ ਦੀ ਹੱਤਿਆ ਤੋਂ ਕੁਝ ਮਹੀਨੇ ਬਾਅਦ ਹੀ 1996 ਵਿੱਚ ਲਿਆ ਗਿਆ ਸੀ। ਇਸ ਨੂੰ ਸਵਰਗੀ ਬੇਅੰਤ ਸਿੰਘ ਦੀ ਯਾਦ ਵਿੱਚ ਵਿਕਸਿਤ ਕਰਨ ਦਾ ਫੈਸਲਾ ਕੀਤਾ ਸੀ। ਜਦਕਿ ਲੀ ਕੋਰਬੁਜ਼ਰ ਦੀ ਨੀਤੀ ਦੇ ਅਨੁਸਾਰ ਚੰਡੀਗੜ ਦੇ ਜਨਤਕ ਖੇਤਰ ਵਿੱਚ ਕਿਸੇ ਮਹੱਤਵਪੂਰਨ ਸ਼ਖਸੀਅਤ ਦਾ ਕੋਈ ਵੀ ਬੁੱਤ ਸਥਾਪਤ ਨਾ ਕਰਨਾ ਸੀ ਪਰ ਇਸ ਦੇ ਬਾਵਜੂਦ ਸਰਦਾਰ ਬੇਅੰਤ ਸਿੰਘ ਯਾਦਗਾਰ ਬਣਾਉਣ ਦਾ ਫੈਸਲਾ ਕੀਤਾ ਗਿਆ।

ਇਸੇ ਦੌਰਾਨ ਹੀ ਚੰਡੀਗੜ ਸੈਂਟਰ ਫਾਰ ਪਰਫਾਰਮਿੰਗ ਐਂਡ ਵੀਯੂਅਲ ਆਰਟਸ ਬਣਾਉਣ ਦੀ ਯੋਜਨਾ ਬਣਾਈ ਗਈ ਕਿਉਂਕਿ ਚੰਡੀਗੜ ਸ਼ਹਿਰ ਵਿੱਚ ਅਜਿਹੀ ਸੱਭਿਆਚਾਰਕ ਹੱਬ ਦੇ ਵਾਸਤੇ ਇਸ ਦੀ ਜ਼ਰੂਰਤ ਸੀ।

ਬੇਅੰਤ ਸਿੰਘ ਮੈਮੋਰੀਅਲ ਅਤੇ ਚੰਡੀਗੜ ਸੈਂਟਰ ਫਾਰ ਪਰਫਾਰਮਿੰਗ ਐਂਡ ਵੀਯੂਅਲ ਆਰਟਸ ਦੀ ਮੀਟਿੰਗ 12.10.1996 ਨੂੰ ਉਸ ਸਮੇਂ ਦੇ ਚੰਡੀਗੜ ਪ੍ਰਸ਼ਾਸਕ ਦੇ ਸਲਾਹਕਾਰ ਦੀ ਪ੍ਰਧਾਨਗੀ ਹੇਠ ਹੋਈ ਸੀ। ਇਸ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਸੀ ਕਿ ਦੋ ਸੁਸਾਈਟੀਆਂ (ਇਕ ਬੇਅੰਤ ਸਿੰਘ ਮੈਮੋਰੀਅਲ ਅਤੇ ਦੂਜੀ ਚੰਡੀਗੜ ਸੈਂਟਰ ਫਾਰ ਪਰਫਾਰਮਿੰਗ ਐਂਡ ਵੀਯੂਅਲ ਆਰਟਸ) ਦੀ ਥਾਂ ਇਕ ਹੀ ਸੁਸਾਈਟੀ ਬਣਾਈ ਜਾਵੇ ਕਿਉਂਕਿ ਸਰਦਾਰ ਬੇਅੰਤ ਸਿੰਘ ਪਰਫਾਰਮਿੰਗ ਐਂਡ ਵੀਯੂਅਲ ਆਰਟਸ ਦੇ ਮਹਾਨ ਸਰਪ੍ਰਸਤ ਸਨ।

ਇਸ ਦੇ ਅਨੁਸਾਰ ਇਕ ਸੁਸਾਇਟੀ ਸਰਦਾਰ ਬੇਅੰਤ ਸਿੰਘ ਮੈਮੋਰੀਅਲ ਐਂਡ ਚੰਡੀਗੜ ਸੈਂਟਰ ਫਾਰ ਪਰਫਾਰਮਿੰਗ ਐਂਡ ਵੀਯੂਅਲ ਆਰਟਸ ਸੁਸਾਇਟੀ 26.11.1996 ਨੂੰ ਰਜਿਸਟਰਡ ਕਰਾਈ ਗਈ।

ਇਸ ਪ੍ਰੋਜੈਕਟ ਦੇ ਪਹਿਲੇ ਪੜਾਅ ਦੌਰਾਨ 18.55 ਕਰੋੜ ਰੁਪਏ ਦੀ ਰਾਸ਼ੀ ਖਰਚ ਕੀਤੀ ਗਈ ਹੈ। ਪੰਜਾਬ ਸਰਕਾਰ ਦਾ ਕੁਲ ਯੋਗਦਾਨ ਤਕਰੀਬਨ ਅੱਠ ਕਰੋੜ ਰੁਪਏ ਹੈ ਜਦਕਿ ਚੰਡੀਗੜ ਪ੍ਰਸ਼ਾਸਨ ਨੇ 12.69 ਕਰੋੜ ਦਾ ਯੋਗਦਾਨ ਪਾਇਆ ਹੈ।

ਮੀਟਿੰਗ ਵਿਚ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪਰਿਵਾਰ ਦੇ ਮੈਂਬਰ ਐਮ.ਪੀ. ਲੁਧਿਆਣਾ ਰਵਨੀਤ ਬਿੱਟੂ, ਵਿਧਾਇਕ ਖੰਨਾ ਗੁਰਕੀਰਤ ਸਿੰਘ ਕੋਟਲੀ ਅਤੇ ਤੇਜ ਪ੍ਰਕਾਸ਼ ਸਿੰਘ ਸ਼ਾਮਲ ਸਨ।

ਉਨਾਂ ਤੋਂ ਇਲਾਵਾ ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਸਕੱਤਰ ਪੰਜਾਬ ਕਰਨ ਅਵਤਾਰ ਸਿੰਘ, ਪ੍ਰਮੁੱਖ ਸਕੱਤਰ ਮੁੱਖ ਮੰਤਰੀ ਤੇਜਵੀਰ ਸਿੰਘ, ਚੰਡੀਗੜ ਪ੍ਰਸ਼ਾਸਕ ਦੇ ਸਲਾਹਕਾਰ ਸ੍ਰੀ ਮਨੋਜ ਪਰਿਦਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕਿ੍ਰਪਾਲ ਸਿੰਘ, ਪ੍ਰਮੁੱਖ ਸਕੱਤਰ ਗ੍ਰਹਿ ਚੰਡੀਗੜ ਅਰੁਣ ਕੁਮਾਰ ਗੁਪਤਾ, ਵਿੱਤ ਸਕੱਤਰ ਚੰਡੀਗੜ ਪ੍ਰਸ਼ਾਸਨ ਅਜੋਏ ਸਿਨਹਾ, ਮੁੱਖ ਇੰਜੀਨੀਅਰ ਚੰਡੀਗੜ ਪ੍ਰਸ਼ਾਸਨ ਮੁਕੇਸ਼ ਆਨੰਦ, ਚੀਫ ਆਰਕੀਟੈਕਟ ਸ਼ਹਿਰੀ ਯੋਜਨਾਬੰਦੀ ਚੰਡੀਗੜ ਐਸ.ਕੇ ਸੇਤੀਆ, ਚੀਫ ਆਰਕੀਟੈਕਟ ਪੰਜਾਬ ਸਪਨਾ ਸ਼ਾਮਲ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION