29 C
Delhi
Saturday, April 20, 2024
spot_img
spot_img

ਚੰਡੀਗੜ੍ਹ ਦੇ ਸਕੂਲ ’ਚ ਪ੍ਰੀਖ਼ਿਆ ਦੌਰਾਨ ਸਿੱਖ ਬੱਚਿਆਂ ਦੇ ਕੜੇ ਉਤਾਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਹੋਵੇ: ਲੌਂਗੋਵਾਲ

ਅੰਮ੍ਰਿਤਸਰ, 15 ਮਾਰਚ, 2020:
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਚੰਡੀਗੜ੍ਹ ਵਿਖੇ ਐਸ.ਐਸ. ਬੋਰਡ ਦੀ ਪ੍ਰੀਖਿਆ ਦੌਰਾਨ ਚੰਡੀਗੜ੍ਹ ਦੇ ਇਕ ਸਕੂਲ ਵੱਲੋਂ ਸਿੱਖ ਬੱਚਿਆਂ ਦੇ ਕੜੇ ਉਤਾਰ ਕੇ ਪ੍ਰੀਖਿਆ ਵਿਚ ਬੈਠਣ ਲਈ ਮਜ਼ਬੂਰ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।

ਉਨ੍ਹਾਂ ਕਿਹਾ ਕਿ ਜਾਣਕਾਰੀ ਅਨੁਸਾਰ ਚੰਡੀਗੜ੍ਹ ਸਥਿਤ ਸੇਂਟ ਜੋਸਫ ਨਾਂ ਦੇ ਸਕੂਲ ਵਿਚ ਪ੍ਰੀਖਿਆ ਦੌਰਾਨ ਬੱਚਿਆਂ ਦੇ ਕੜੇ ਉਤਾਰੇ ਗਏ ਹਨ। ਭਾਈ ਲੌਂਗੋਵਾਲ ਨੇ ਕਿਹਾ ਕਿ ਇਹ ਸਿੱਖ ਰਵਾਇਤਾਂ ਦੀ ਘੋਰ ਉਲੰਘਣਾ ਹੈ, ਜਿਸ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਕਾਰ ਸਿੱਖਾਂ ਦੇ ਜੀਵਨ ਦਾ ਅਹਿਮ ਅੰਗ ਹਨ, ਜਿਸ ਦਾ ਹਿੱਸਾ ਕੜਾ ਵੀ ਹੈ। ਪ੍ਰੀਖਿਆਵਾਂ ਸਮੇਂ ਜਾਣ-ਬੁਝ ਕੇ ਸਿੱਖ ਬੱਚਿਆਂ ਨੂੰ ਉਨ੍ਹਾਂ ਦੇ ਧਾਰਮਿਕ ਚਿੰਨ੍ਹਾਂ ਤੋਂ ਦੂਰ ਕਰਨਾ ਮੰਦਭਾਗਾ ਹੈ।

ਭਾਈ ਲੌਂਗੋਵਾਲ ਨੇ ਪੰਜਾਬ ਸਰਕਾਰ, ਐਸ.ਐਸ. ਬੋਰਡ ਅਤੇ ਚੰਡੀਗੜ੍ਹ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਕਿ ਇਸ ਘਟੀਆ ਹਰਕਤ ਕਰਨ ਵਾਲਿਆਂ ਖਿਲਾਫ਼ ਕਰੜੀ ਕਰਵਾਈ ਕੀਤੀ ਜਾਵੇ। ਸਿੱਖ ਅਜਿਹੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕਰ ਸਕਦੇ। ਇਸੇ ਦੌਰਾਨ ਭਾਈ ਲੌਂਗੋਵਾਲ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਘਰਾਂ ਅੰਦਰ ਆਉਣ ਵਾਲੀਆਂ ਸੰਗਤਾਂ ਲਈ ਪ੍ਰਬੰਧਕੀ ਨਿਰਦੇਸ਼ ਜਾਰੀ ਕੀਤੇ ਗਏ ਹਨ। ਹਰ ਤਰ੍ਹਾਂ ਸਾਫ਼ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

ਉਨ੍ਹਾਂ ਆਖਿਆ ਕਿ ਗੁਰੂ ਘਰ ਕਿਉਂਕਿ ਸੰਗਤਾਂ ਦੀ ਸ਼ਰਧਾ ਨਾਲ ਜੁੜੇ ਹੋਏ ਹਨ ਅਤੇ ਇਥੇ ਸੰਗਤਾਂ ਆਪਣੀਆਂ ਅਰਦਾਸਾਂ ਲੈ ਕੇ ਪੁੱਜਦੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਵੀ ਸਰਕਾਰਾਂ ਨੂੰ ਸੰਗਤ ਦੀ ਸ਼ਰਧਾ ਨੂੰ ਸਾਹਮਣੇ ਰੱਖ ਕੇ ਹੀ ਵਿਚਾਰ ਕਰਨੀ ਚਾਹੀਦੀ ਹੈ। ਇਸ ਲਾਂਘੇ ਨਾਲ ਵੀ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION