39 C
Delhi
Saturday, May 4, 2024
spot_img
spot_img

ਚੰਡੀਗੜ ਯੂਨੀਵਰਸਿਟੀ ਮਾਮਲਾ: ਪੰਜਾਬ ਪੁਲਿਸ ਨੇ ਅਰੁਣਾਚਲ ਪ੍ਰਦੇਸ਼ ਤੋਂ ਇੱਕ ਫੌਜੀ ਨੂੰ ਕੀਤਾ ਗ੍ਰਿਫਤਾਰ

ਯੈੱਸ ਪੰਜਾਬ
ਚੰਡੀਗੜ/ਐਸ.ਏ.ਐਸ.ਨਗਰ, 24 ਸਤੰਬਰ, 2022:
ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਇੱਥੇ ਦੱਸਿਆ ਕਿ ਚੰਡੀਗੜ ਯੂਨੀਵਰਸਿਟੀ ਮਾਮਲੇ ਵਿੱਚ ਚੌਥੀ ਗਿ੍ਰਫਤਾਰੀ ਕਰਦੇ ਹੋਏ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਅਰੁਣਾਚਲ ਪ੍ਰਦੇਸ਼ ਵਿੱਚ ਤਾਇਨਾਤ ਇੱਕ ਫੌਜੀ ਜਵਾਨ ਨੂੰ ਗਿ੍ਰਫਤਾਰ ਕੀਤਾ ਹੈ।

ਗਿ੍ਰਫਤਾਰ ਕੀਤੇ ਗਏ ਮੁਲਜਮ ਦੀ ਪਛਾਣ ਸੰਜੀਵ ਸਿੰਘ ਵਜੋਂ ਹੋਈ ਹੈ, ਜਿਸ ’ਤੇ ਮੁਲਜਮ ਵਿਦਿਆਰਥਣ ਨੂੰ ਬਲੈਕਮੇਲ ਕਰਨ ਦਾ ਸ਼ੱਕ ਹੈ।

ਇਹ ਕਾਰਵਾਈ , ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਲਈ , ਏਡੀਜੀਪੀ ਕਮਿਊਨਿਟੀ ਅਫੇਅਰਜ ਡਿਵੀਜਨ ਅਤੇ ਮਹਿਲਾ ਮਾਮਲਿਆਂ ਬਾਰੇ ਗੁਰਪ੍ਰੀਤ ਕੌਰ ਦਿਓ ਦੀ ਸਮੁੱਚੀ ਨਿਗਰਾਨੀ ਹੇਠ ਤਿੰਨ ਮੈਂਬਰੀ ਆਲ ਵੂਮੈਨ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸ.ਆਈ.ਟੀ.) ਦੇ ਗਠਨ, ਦੇ ਹੁਕਮ ਦਿੱਤੇ ਜਾਣ ਤੋਂ ਕੁਝ ਦਿਨ ਬਾਅਦ ਸਾਹਮਣੇ ਆਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫੋਰੈਂਸਿਕ ਅਤੇ ਡਿਜੀਟਲ ਸਬੂਤਾਂ ਦੇ ਆਧਾਰ ‘ਤੇ ਐਸ.ਏ.ਐਸ.ਨਗਰ ਤੋਂ ਪੁਲਿਸ ਟੀਮ ਨੂੰ ਦੋਸ਼ੀ ਨੂੰ ਗਿ੍ਰਫਤਾਰ ਕਰਨ ਲਈ ਅਰੁਣਾਚਲ ਪ੍ਰਦੇਸ਼ ਰਵਾਨਾ ਕੀਤਾ ਗਿਆ ਸੀ।

ਉਨਾਂ ਦੱਸਿਆ ਕਿ ਦੋਸ਼ੀ ਫੌਜੀ ਜਵਾਨ ਨੂੰ ਅਰੁਣਾਚਲ ਪ੍ਰਦੇਸ਼ ਪੁਲਿਸ, ਅਸਾਮ ਪੁਲਿਸ ਅਤੇ ਅਰੁਣਾਚਲ ਪ੍ਰਦੇਸ਼ ਦੇ ਆਰਮੀ ਅਧਿਕਾਰੀਆਂ ਦੇ ਸਹਿਯੋਗ ਨਾਲ ਅਰੁਣਾਚਲ ਪ੍ਰਦੇਸ਼ ਦੇ ਸੇਲਾ ਪਾਸ ਤੋਂ ਗਿ੍ਰਫਤਾਰ ਕੀਤਾ ਗਿਆ । ਉਨਾਂ ਦੱਸਿਆ ਕਿ ਐਸ.ਏ.ਐਸ.ਨਗਰ ਪੁਲਿਸ ਨੇ ਮੁਲਜਮ ਨੂੰ ਐਸ.ਏ.ਐਸ ਨਗਰ ਦੇ ਮੈਜਿਸਟ੍ਰੇਟ ਸਾਹਮਣੇ ਪੇਸ਼ ਕਰਨ ਲਈ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ (ਸੀਜੇਐਮ) ਬੋਮਡੀਲਾ ਦੀ ਅਦਾਲਤ ਤੋਂ ਦੋ ਦਿਨ ਦਾ ਟਰਾਂਜਜਿਟ ਰਿਮਾਂਡ ਵੀ ਹਾਸਲ ਕਰ ਲਿਆ ਹੈ।

ਐਸ.ਏ.ਐਸ.ਨਗਰ ਪੁਲਿਸ ਨੇ ਪਹਿਲਾਂ ਹੀ ਵਿਦਿਆਰਥਣ ਸਣੇ ਤਿੰਨ ਅਤੇ ਹਿਮਾਚਲ ਪ੍ਰਦੇਸ਼ ਤੋਂ ਦੋ ਹੋਰ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਹੈ ਅਤੇ ਉਨਾਂ ਦੇ ਕਬਜੇ ਵਿੱਚੋਂ ਕੁਝ ਇਲੈਕਟ੍ਰਾਨਿਕ ਯੰਤਰ ਬਰਾਮਦ ਕੀਤੇ ਗਏ ਹਨ।

ਜਿਕਰਯੋਗ ਹੈ ਕਿ ਐਸ.ਪੀ ਕਾਊਂਟਰ ਇੰਟੈਲੀਜੈਂਸ ਲੁਧਿਆਣਾ ਰੁਪਿੰਦਰ ਕੌਰ ਭੱਟੀ ਦੀ ਅਗਵਾਈ ਵਾਲੀ ਐਸ.ਆਈ.ਟੀ. ਵੱਲੋਂ ਦੋ ਮੈਂਬਰਾਂ ਡੀ.ਐਸ.ਪੀ. ਖਰੜ-1 ਰੁਪਿੰਦਰ ਕੌਰ ਅਤੇ ਡੀਐਸਪੀ ਏਜੀਟੀਐਫ ਦੀਪਿਕਾ ਸਿੰਘ ਦੇ ਸਹਿਯੋਗ ਨਾਲ ਮਾਮਲੇ ਦੀ ਤੇਜੀ ਨਾਲ ਜਾਂਚ ਕੀਤੀ ਜਾ ਰਹੀ ਹੈ। ਡੀਜੀਪੀ ਪੰਜਾਬ ਨੇ ਕਿਹਾ ਕਿ ਇਸ ਮਾਮਲੇ ਵਿੱਚ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਨਸਾਫ ਹੋਵੇਗਾ।

ਦੱਸਣਯੋਗ ਹੈ ਕਿ ਐਫਆਈਆਰ ਨੰਬਰ 194 ਮਿਤੀ 18.09.20 22 ਨੂੰ ਆਈਪੀਸੀ ਦੀ ਧਾਰਾ 354 ਸੀ ਅਤੇ ਆਈ.ਟੀ ਐਕਟ ਦੀ ਧਾਰਾ 66 ਈ ਦੇ ਤਹਿਤ ਥਾਣਾ ਸਦਰ ਖਰੜ, ਐਸ.ਏ.ਐਸ.ਨਗਰ ਵਿਖੇ ਦਰਜ ਕੀਤਾ ਗਿਆ ਸੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION