22.1 C
Delhi
Friday, March 29, 2024
spot_img
spot_img

ਚੰਨੀ ਵੱਲੋਂ ਕੇਂਦਰ ਨੂੰ ਗੁਰੂ ਨਾਨਕ ਦੇਵ ਦੇ550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ ਲਈ 100 ਕਰੋੜ ਰੁਪਏ ਦੇਣ ਦੀ ਅਪੀਲ

ਚੰਡੀਗੜ੍ਹ/ਨਵੀਂ ਦਿੱਲੀ: 18 ਜੁਲਾਈ, 2019:
ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰੀ ਸੈਰ-ਸਪਾਟਾ ਤੇ ਸਭਿਆਚਾਰ ਮੰਤਰੀ ਸ੍ਰੀ ਪ੍ਰਹਲਾਦ ਸਿੰਘ ਪਟੇਲ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨ ਸਮਾਗਮਾਂ ਲਈ 100 ਕਰੋੜ ਰੁਪਏ ਦੇਣ ਦੀ ਅਪੀਲ ਕੀਤੀ। ਇਨ੍ਹਾਂ ਜਿਸ ਵਿੱਚ ਦੁਨੀਆਂ ਦੇ ਵੱਖ-ਵੱਖ ਮੁਲਕਾਂ ਤੋਂ ਸ਼ਰਧਾਲੂ ਸ਼ਿਰਕਤ ਕਰਨ ਜਾ ਰਹੇ ਹਨ।

ਸ੍ਰੀ ਚੰਨੀ, ਜਿਨ੍ਹਾਂ ਨੇ ਅੱਜ ਸ੍ਰੀ ਪਟੇਲ ਨਾਲ ਉਨ੍ਹਾਂ ਦੇ ਟਰਾਂਸਪੋਰਟ ਭਵਨ ਨਵੀਂ ਦਿੱਲੀ ਵਿਖੇ ਸਥਿਤ ਦਫਤਰ ‘ਚ ਮੁਲਾਕਾਤ ਕੀਤੀ, ਨੇ ਕਿਹਾ ਕਿ ਭਾਰਤ ਅਤੇ ਵਿਦੇਸ਼ਾਂ ਵਿੱਚ ਵਸਦੇ ਗੁਰੂ ਨਾਨਕ ਨਾਮ ਲੇਵਾ ਸ਼ਰਧਾਲੂ ਅਤੇ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਨੂੰ ਸਤਿਕਾਰ ਦੇਣ ਵਾਲੇ ਲੋਕ ਇਨ੍ਹਾਂ ਸਮਾਗਮਾਂ ਦਾ ਹਿੱਸਾ ਬਣਨ ਲਈ ਉਤਸੁਕ ਹਨ।

ਉਨ੍ਹਾਂ ਕਿਹਾ ਕਿ ਇਸ ਦੇ ਮੱਦੇਨਜ਼ਰ ਕੇਂਦਰ ਸਰਕਾਰ ਪਹਿਲ ਦੇ ਆਧਾਰ ‘ਤੇ ਫੰਡ ਰਿਲੀਜ਼ ਕਰਨੇ ਚਾਹੀਦੇ ਹਨ ਤਾਂ ਜੋ ਸਮੇਂ ਅਨੁਸਾਰ ਇਨ੍ਹਾਂ ਸਮਾਗਮਾਂ ਸਬੰਧੀ ਤਿਆਰੀਆਂ ਨੇਪਰੇ ਚੜ੍ਹਾਈਆਂ ਜਾ ਸਕਣ। ਸ੍ਰੀ ਚੰਨੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਇਨਾਂ ਸਮਾਰੋਹਾਂ ਵਿੱਚ ਸ਼ਾਮਲ ਹੋਣ ਲਈ ਸ੍ਰੀ ਪਟੇਲ ਨੂੰ ਸੱਦਾ ਵੀ ਦਿੱਤਾ।

ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰ ਮਾਮਲੇ ਬਾਰੇ ਮੰਤਰੀ ਨੇ ਪੰਜਾਬ ਦੇ ਡੇਰਾ ਬਾਬਾ ਨਾਨਕ ਅਤੇ ਬਟਾਲਾ ਸ਼ਹਿਰ ਨੂੰ ਵਿਰਾਸਤੀ ਸ਼ਹਿਰ ਐਲਾਨਣ ਦੀ ਮੰਗ ਵੀ ਰੱਖੀ ਕਿਉਂ ਕਿ ਇਨ੍ਹਾਂ ਸ਼ਹਿਰਾਂ ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਪਣੇ ਜੀਵਨ ਦਾ ਕਾਫੀ ਸਮਾਂ ਗੁਜ਼ਾਰਿਆ ਹੈ ਜਿਸ ਕਰਕੇ ਸੁਲਤਾਨਪੁਰ ਲੋਧੀ ਅਤੇ ਸ੍ਰੀ ਕਰਤਾਰਪੁਰ ਸਾਹਿਬ ਵਾਂਗ ਹੀ ਲੋਕਾਂ ਦੇ ਸਤਿਕਾਰ ਦੇ ਪਾਤਰ ਹਨ। ਉਨ੍ਹਾਂ ਨੇ ਇਨ੍ਹਾਂ ਦੋਵਾਂ ਇਤਿਹਾਸਕ ਪੱਖੋਂ ਮਹੱਤਵਪੂਰਨ ਸ਼ਹਿਰਾਂ ਨੂੰ ਵਿਕਸਿਤ ਕਰਨ ਲਈ 400 ਕਰੋੜ ਰੁਪਏ ਦੀ ਮੰਗ ਵੀ ਕੀਤੀ।

ਸ੍ਰੀ ਚੰਨੀ ਨੇ ਸੁਝਾਇਆ ਕਿ ਸਮਾਗਮਾਂ ਨੂੰ ਮਨਾਉਣ ਸੁਹਜ ਤੇ ਸੰਜੀਦਾ ਤਰੀਕੇ ਨਾਲ ਮਨਾਉਣ ਲਈ ਕੇਂਦਰੀ ਸਾਹਿਤ ਅਕਾਦਮੀ ਸੂਬਾ ਸਰਕਾਰ ਨਾਲ ਮਿਲਕੇ ਆਪਣਾ ਯੋਗਦਾਨ ਪਾਏ ਤਾਂ ਜੋ ਗੁਰੂ ਜੀ ਦੇ ਆਲਮੀ ਭਾਈਚਾਰੇ , ਸਹਿਣਸ਼ੀਲਤਾ ਅਤੇ ਦਿਆਲਤਾ ਦੇ ਸੁਨੇਹੇ ਨੂੰ ਵਿਸ਼ਵ ਦੇ ਕੋਨੇ-ਕੋਨੇ ਵਿੱਚ ਫੈਲਾਇਆ ਜਾ ਸਕੇ।

ਸ੍ਰੀ ਪਟੇਲ ਨੇ ਦੱਸਿਆ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਭਾਰਤ ਦੀਆਂ ਹੋਰ ਖੇਤਰੀ ਭਾਸ਼ਾਵਾਂ ਵਿੱਚ ਉਲੱਥਾ ਕਰਨ ਦਾ ਕੰਮ ਨੈਸ਼ਨਲ ਬੁੱਕ ਟਰੱਸਟ ਵੱਲੋਂ ਪਹਿਲਾਂ ਹੀ ਪ੍ਰਕਿਰਿਆ ਅਧੀਨ ਹੈ। ਕੇਂਦਰੀ ਮੰਤਰੀ ਨੇ ਸ੍ਰੀ ਚੰਨੀ ਨੂੰ ਕੇਂਦਰ ਵੱਲੋਂ ਹਰ ਕਿਸਮ ਦੇ ਸਹਿਯੋਗ ਦਾ ਭਰੋਸਾ ਦਿਵਾਇਆ ਅਤੇ ਪ੍ਰਸਤਾਵਾਂ ਨੂੰ ਪਹਿਲ ਦੇ ਅਧਾਰ ‘ਤੇ ਵਿਚਾਰਨ ਦੀ ਗੱਲ ਆਖੀ।

ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਸੈਰ-ਸਪਾਟਾ ਤੇ ਸਭਿਆਚਾਰਕ ਮਾਮਲੇ ਪੰਜਾਬ ਸ੍ਰੀ ਵਿਕਾਸ ਪ੍ਰਤਾਪ, ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਸੈਰ-ਸਪਾਟਾ ਤੇ ਸਭਿਆਚਾਰ ਮਾਮਲੇ ਸ੍ਰੀ ਮਲਵਿੰਦਰ ਸਿੰਘ ਜੱਗੀ ,ਕੇਂਦਰੀ ਸਕੱਤਰ ਸੈਰ-ਸਪਾਟਾ ਸ੍ਰੀ ਯੋਗਿੰਦਰ ਤ੍ਰਿਪਾਠੀ, ਡਾਇਰੈਕਟਰ ਜਨਰਲ ਸੈਰ-ਸਪਾਟਾ ਮੀਨਾਕਸ਼ੀ ਸ਼ਰਮਾ ਅਤੇ ਸੰਯੁਕਤ ਸਕੱਤਰ ਸੈਰ-ਸਪਾਟਾ ਸ੍ਰੀ ਸੁਮਨ ਬਿੱਲਾ ਵੱਲੋਂ ਵੀ ਸ਼ਿਰਕਤ ਕੀਤੀ ਗਈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION