26.1 C
Delhi
Saturday, April 20, 2024
spot_img
spot_img

ਛੀਨਾ ਨੇ ਸਿੱਧੂ ਨੂੰ ਪ੍ਰਧਾਨ ਮੰਤਰੀ ਦੀ ਸੁਰੱਖ਼ਿਆ ਦੇ ਮੁੱਦੇ ’ਤੇ ਲਤਾੜਿਆ, ਕਿਹਾ ਚੰਨੀ, ਸਿੱਧੂ ਸਮੇਤ ਪੂਰੀ ਕੈਬਨਿਟ ਨੈਤਿਕਤਾ ਦੇ ਆਧਾਰ ’ਤੇ ਦੇਵੇ ਅਸਤੀਫ਼ਾ

ਯੈੱਸ ਪੰਜਾਬ
ਅੰਮ੍ਰਿਤਸਰ, 8 ਜਨਵਰੀ, 2022 –
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਉਲੰਘਣਾ ਦੇ ਗੰਭੀਰ ਮੁੱਦੇ ’ਤੇ ਕੀਤੇ ਜਾ ਰਹੇ ‘ਗੁੰਮਰਾਹਕੁੰਨ’ ਬਿਆਨਾਂ ’ਤੇ ਲਤਾੜਦਿਆਂ ਉਸ ਨੂੰ ਪੈਦਾ ਹੋਏ ਹਾਲਾਤਾਂ ਨੂੰ ਸਮਝਣ ਦਾ ਮਸ਼ਵਰਾ ਦਿੱਤਾ। ਸਿੱਧੂ ਨੂੰ ‘ਮਾਸਟਰ ਮਿਸਲੀਡਰ’ ਕਰਾਰ ਦਿੰਦਿਆਂ ਸ: ਛੀਨਾ ਨੇ ਕਿਹਾ ਕਿ ਹਕੀਕਤ ਇਹ ਹੈ ਕਿ ਕਾਂਗਰਸ ਸਰਕਾਰ ਨਾ ਸਿਰਫ਼ ਪ੍ਰਧਾਨ ਮੰਤਰੀ ਦੀ ਸੁਰੱਖਿਆ ਬਰਕਰਾਰ ਰੱਖਣ ’ਚ ਬੁਰੀ ਤਰ੍ਹਾਂ ਨਾਕਾਮ ਰਹੀ, ਸਗੋਂਂ ਉਨ੍ਹਾਂ ਦੀ ਜਾਨ ਨੂੰ ਗੰਭੀਰ ਜ਼ੋਖ਼ਮ ’ਚ ਪਾਉਣ ਦੀ ਸਾਜ਼ਿਸ਼ ਵੀ ਰਚੀ ਹੈ।

ਇੱਥੇ ਜਾਰੀ ਇਕ ਪ੍ਰੈਸ ਬਿਆਨ ’ਚ ਸ: ਛੀਨਾ ਨੇ ਪ੍ਰਧਾਨ ਮੰਤਰੀ ਦੀ ‘ਸੁਰੱਖਿਆ ਉਲੰਘਣਾ’ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਨ੍ਹਾਂ ਦੀ ਪੂਰੀ ਕੈਬਨਿਟ ਤੋਂਂ ਅਸਤੀਫ਼ੇ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਮੌਜ਼ੂਦਾ ਕਾਂਗਰਸ ਸਰਕਾਰ ਕੋਲ ਸੱਤਾ ’ਚ ਰਹਿਣ ਦਾ ਕੋਈ ਨੈਤਿਕ ਜਾਂ ਕਾਨੂੰਨੀ ਆਧਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਪੂਰੀ ਤਰ੍ਹਾਂ ਢਾਹ ਲੱਗੀ ਹੋਈ ਹੈ। ਉਨ੍ਹਾਂ ਮੌਜ਼ੂਦਾ ਸਰਕਾਰ ਤੋਂ ਪੁੱਛਿਆ ਕਿ ਜਦ ਪ੍ਰਧਾਨ ਮੰਤਰੀ ਸੁਰੱਖਿਅਤ ਨਹੀਂ ਹੈ ਤਾਂ ਮੌਜੂਦਾ ਸਰਕਾਰ ’ਚ ਹੋਰ ਕੌਣ ਸੁਰੱਖਿਅਤ ਹੋ ਸਕਦਾ?

ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਅਤੇ ਪੰਜਾਬੀਅਤ ਦਾ ਰਾਖਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬੀ ਸੱਭਿਆਚਾਰ ਅਤੇ ਸਦਭਾਵਨਾ ਦਾ ਹਰੇਕ ਪਾਸੇ ਸਤਿਕਾਰ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਬਹਾਦਰ ਪੰਜਾਬੀਆਂਂ ਅਤੇ ਸਿੱਖਾਂ ਲਈ ਵਿਸ਼ੇਸ਼ ਸਤਿਕਾਰ ਰੱਖਦੇ ਹਨ ਅਤੇ ਦੂਜੇ ਪਾਸੇ ਸਿੱਧੂ ਅਤੇ ਚੰਨੀ ਸਮੇਤ ਕਾਂਗਰਸ ਦੀ ਨਾਪਾਕ ਲੀਡਰਸ਼ਿਪ ਪੰਜਾਬ ਅਤੇ ਪੰਜਾਬੀਅਤ ਨੂੰ ਸਭ ਤੋਂਂ ਵੱਧ ਖ਼ਤਰੇ ’ਚ ਪਾ ਰਹੀ ਹੈ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਐਲਾਨ ਕਰਨਾ ਸੀ ਪਰ ਸੌੜੀ ਸੋਚ ਕਾਰਨ ਕਾਂਗਰਸ ਸਰਕਾਰ ਦੇ ਰਾਜ ’ਚ ਪੰਜਾਬ ਨੇ ਖੁਸ਼ਹਾਲੀ ਦੇ ਨਵੇਂਂ ਅਧਿਆਏ ਦੀ ਸ਼ੁਰੂਆਤ ਕਰਨ ਦਾ ਸੁਨਹਿਰੀ ਮੌਕਾ ਗਵਾ ਲਿਆ ਹੈ। ਇਸ ਨਾਲ ਪੰਜਾਬ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਸ: ਛੀਨਾ ਨੇ ਕਿਹਾ ਕਿ ਸਿੱਧੂ ਨੇ ਕਾਂਗਰਸ ਹਾਈਕਮਾਂਡ ਤੇ ਗਾਂਧੀ ਪਰਿਵਾਰ ਨੂੰ ਖੁਸ਼ ਕਰਨ ਲਈ ਪੰਜਾਬ ਦੇ ਹਿੱਤਾਂ ਨੂੰ ਖ਼ਤਰੇ ’ਚ ਪਾ ਦਿੱਤਾ ਹੈ ਅਤੇ ਜਨਤਾ ਦੇ ਹੱਕਾਂ ਨੂੰ ਦਰਕਿਨਾਰ ਕਰਨ ਦੀ ਸੌੜੀ ਖੇਡ ਖੇਡੀ ਹੈ ਅਤੇ ਹੁਣ ਗੁੰਮਰਾਹਕੁੰਨ ਬਿਆਨਬਾਜ਼ੀ ਕਰ ਰਿਹਾ ਹੈ ਪਰ ਲੋਕ ਸਮਝਦਾਰ ਹਨ ਅਤੇ ਜਾਣਦੇ ਹਨ ਕਿ ਪ੍ਰਧਾਨ ਮੰਤਰੀ ਨੂੰ ਖਤਰੇ ’ਚ ਪਾਉਣ ਦੀ ਸਾਜ਼ਿਸ਼ ਕੀ ਅਤੇ ਕਿਸ ਨੇ ਰਚੀ ਸੀ?

ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂ ਕਦਮ-ਕਦਮ ’ਤੇ ਨਿੱਤ ਦਿਨ ਆਪਣੇ ਬਿਆਨ ਬਦਲ ਰਹੇ ਹਨ। ਇਸ ਸਭ ਦੇ ਬਜਾਏ ਕਾਂਗਰਸ ਆਪਣੀ ਜਿੰਮੇਵਾਰੀ ਨਿਭਾਏ ਅਤੇ ਫਰਜ਼ ਤੋਂ ਭੱਜਦਿਆਂ ਗਲਤੀ ਕਰਨ ਵਾਲੇ ਅਧਿਕਾਰੀਆਂਂ ਖਿਲਾਫ ਕਾਰਵਾਈ ਕਰੇ। ਉਨ੍ਹਾਂ ਸਿੱਧੂ ਨੂੰ ਕਿਹਾ ਕਿ ਉਹ ਗਾਂਧੀ ਪਰਿਵਾਰ ਨੂੰ ਖੁਸ਼ ਕਰਨ ਲਈ ਮੀਡੀਆ ’ਚ ‘ਵਿਰੋਧੀ’ ਬਿਆਨ ਦੇਣਾ ਬੰਦ ਕਰੇ, ਕਿਉਂਂਕਿ ਉਹ ਨਾਸਮਝੀ ’ਚ ਪੰਜਾਬ ਅਤੇ ਪੰਜਾਬੀਅਤ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾ ਰਹੇ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION