28.1 C
Delhi
Thursday, April 25, 2024
spot_img
spot_img

ਜਗਤਾਰ ਸਿੰਘ ਬੁਰਜ ਨੇ ਜ਼ਿਲ੍ਹਾ ਯੋਜਨਾ ਕਮੇਟੀ ਤਰਨ ਤਾਰਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਤਰਨ ਤਾਰਨ, 30 ਦਸੰਬਰ, 2019:
ਨਵ-ਨਿਯੁਕਤ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਤਰਨ ਤਾਰਨ ਸ੍ਰ. ਜਗਤਾਰ ਸਿੰਘ ਬੁਰਜ ਨੇ ਅੱਜ ਪੇਂਡੂ ਵਿਕਾਸ ਭਵਨ ਤਰਨ ਤਾਰਨ ਵਿਖੇ, ਸੰਸਦ ਮੈਂਬਰ ਲੋਕ ਸਭਾ ਹਲਕਾ ਖਡੂਰ ਸਾਹਿਬ ਸ੍ਰੀ ਜਸਬੀਰ ਸਿੰਘ ਡਿੰਪਾ, ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ, ਹਲਕਾ ਵਿਧਾਇਕ ਪੱਟੀ ਸ੍ਰ. ਹਰਮਿੰਦਰ ਸਿੰਘ ਗਿੱਲ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਦੀ ਹਾਜ਼ਰੀ ਵਿੱਚ ਆਪਣਾ ਅਹੁਦਾ ਸੰਭਾਲਿਆ।

ਇਸ ਮੌਕੇ ਸੰਬੋਧਨ ਕਰਦਿਆਂ ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਡਿੰਪਾ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਦੀ ਦੂਰ-ਅੰਦੇਸ਼ੀ ਸੋਚ ਸਦਕਾ ਜੀ ਅੱਜ ਕਾਂਗਰਸੀ ਵਰਕਰ ਸ੍ਰ. ਜਗਤਾਰ ਸਿੰਘ ਬੁਰਜ ਨੂੰ ਇਸ ਅਹੁਦੇ ਨਾਲ ਨਿਵਾਜਿਆ ਗਿਆ ਹੈ।

ਉਹਨਾਂ ਕਿਹਾ ਕਿ ਜ਼ਿਲ੍ਹਾ ਯੋਜਨਾ ਕਮੇਟੀ ਇੱਕ ਅਹਿਮ ਅਦਾਰਾ ਹੈ, ਜਿਸ ਨੇ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਅਗਾਂਊ ਖਾਕਾ ਤਿਆਰ ਕਰਨਾ ਹੁੰਦਾ ਹੈ।ਉਹਨਾਂ ਕਿਹਾ ਕਿ ਚੇਅਰਮੈਨ ਸ੍ਰ. ਜਗਤਾਰ ਸਿੰਘ ਬੁਰਜ ਦੀ ਅਗਵਾਈ ਵਿੱਚ ਜ਼ਿਲ੍ਹਾ ਤਰਨ ਤਾਰਨ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਨੂੰ ਛੋਹੇਗਾ।

ਉਹਨਾਂ ਆਸ ਪ੍ਰਗਟ ਕੀਤੀ ਕਿ ਚੇਅਰਮੈਨ ਸ੍ਰ. ਜਗਤਾਰ ਸਿੰਘ ਬੁਰਜ ਆਪਣੇ ਅਹੁਦੇ ਦੀ ਮਾਣ ਮਰਿਯਾਦਾ ਨੂੰ ਕਾਇਮ ਰੱਖਦੇ ਹੋਏ ਆਪਣੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।ਉਹਨਾਂ ਕਿਹਾ ਜ਼ਿਲ੍ਹਾ ਯੋਜਨਾ ਕਮੇਟੀ ਨੂੰ ਹੋਰ ਅਸਰਦਾਰ ਬਣਾਇਆ ਜਾਵੇ ਅਤੇ ਇਸ ਵਿੱਚ ਵੱਖ-ਵੱਖ ਖੇਤਰਾਂ ਦੇ ਮਾਹਿਰਾਂ ਨੂੰ ਵਿਸ਼ੇਸ ਇਨਵਾਇਟੀ ਦੇ ਤੌਰ `ਤੇ ਬੁਲਾ ਕੇ ਜ਼ਿਲ੍ਹੇ ਦੇ ਪਿੰਡਾਂ ਦੇ ਸ਼ਹਿਰਾਂ ਦੇ ਬਹੁ-ਮੁਖੀ ਵਿਕਾਸ ਲਈ ਨਵੀਆਂ ਯੋਜਨਾਵਾਂ ਉਲੀਕੀਆਂ ਜਾਣ।

ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਅਤੇ ਹਲਕਾ ਵਿਧਾਇਕ ਪੱਟੀ ਸ੍ਰ. ਹਰਮਿੰਦਰ ਸਿੰਘ ਗਿੱਲ ਨੇ ਕਿ ਸ੍ਰ. ਜਗਤਾਰ ਸਿੰਘ ਬੁਰਜ ਦੀ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਤਰਨ ਤਾਰਨ ਵਜੋਂ ਨਿਯੁਕਤੀ ਕਰਨ `ਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ।

ਇਸ ਮੌਕੇ ਚੇਅਰਮੈਨ ਸ੍ਰ. ਜਗਤਾਰ ਸਿੰਘ ਬੁਰਜ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਸੰਸਦ ਮੈਂਬਰ ਸ੍ਰੀ ਜਸਬੀਰ ਸਿੰਘ ਡਿੰਪਾ, ਹਲਕਾ ਵਿਧਾਇਕ ਤਰਨ ਤਾਰਨ ਡਾ. ਧਰਮਬੀਰ ਅਗਨੀਹੋਤਰੀ ਅਤੇ ਹਲਕਾ ਵਿਧਾਇਕ ਪੱਟੀ ਸ੍ਰ. ਹਰਮਿੰਦਰ ਸਿੰਘ ਗਿੱਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਪਣੀ ਇਸ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਕਿਹਾ ਕਿ ਜ਼ਿਲ੍ਹਾ ਯੋਜਨਾ ਕਮੇਟੀ ਤਰਨ ਤਾਰਨ ਦੇ ਚੇਅਰਮੈਨ ਸਮੇਤ 24 ਮੈਂਬਰ ਹੋਣਗੇ, ਜਿੰਨ੍ਹਾਂ ਵਿੱਚ 17 ਮੈਂਬਰ ਜ਼ਿਲ੍ਹਾ ਪ੍ਰੀਸ਼ਦ ਦੇ ਚੁਣੇ ਹੋਏ ਮੈਂਬਰ, 2 ਮੈਂਬਰ ਨਗਰ ਕੌਸ਼ਲਾਂ ਵਿੱਚੋਂ ਅਤੇ 5 ਮੈਂਬਰ ਨਾਮਜ਼ਦ ਹੋਣਗੇ।ਉਹਨਾਂ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ਦੇ ਸਮੁੱਚੇ ਵਿਕਾਸ ਲਈ ਪੂਰੇ ਜ਼ਿਲ੍ਹੇ ਦਾ ਪਲਾਨ ਬਣਾਇਆ ਜਾਵੇਗਾ ਅਤੇ ਨਵੇਂ ਪ੍ਰੋਜੈਕਟ ਤਿਆਰ ਕੀਤੇ ਜਾਣਗੇ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION