29 C
Delhi
Friday, April 19, 2024
spot_img
spot_img

ਜਥੇਦਾਰ ਤੋਤਾ ਸਿੰਘ ਦਾ ਸਦੀਵੀ ਵਿਛੌੜਾ ਅਸਹਿ ਅਤੇ ਅਕਿਹ, ਉਹ ਪਾਰਟੀ ਵਰਕਰਾ ਦੇ ਕਦਰਦਾਨ ਸਨ: ਕਰਨੈਲ ਸਿੰਘ ਪੀਰਮੁਹੰਮਦ

ਯੈੱਸ ਪੰਜਾਬ
ਚੰਡੀਗੜ੍ਹ, 21 ਮਈ, 2022:
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਮੀਤ ਪ੍ਰਧਾਨ, ਸਾਬਕਾ ਮੰਤਰੀ ਪੰਜਾਬ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜੱਥੇਦਾਰ ਤੋਤਾ ਸਿੰਘ ਜੀ ਦੇ ਅਕਾਲ ਚਲਾਣੇ ਦਾ ਮੈਂ ਸਮੂਹ ਪਰਿਵਾਰ ਤੇ ਪਾਰਟੀ ਨਾਲ ਦੁੱਖ ਸਾਂਝਾ ਕਰਦਾ ਹਾਂ। ਉਨ੍ਹਾਂ ਦੇ ਜਾਣ ਨਾਲ ਜਿੱਥੇ ਪੰਜਾਬ ਤੇ ਪਾਰਟੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉੱਥੇ ਹੀ ਮੈਨੂੰ ਵੀ ਨਿੱਜੀ ਤੌਰ ‘ਤੇ ਇੱਕ ਚੰਗੇ ਮਾਰਗਦਰਸ਼ਕ ਦੀ ਕਮੀ ਹਮੇਸ਼ਾ ਮਹਿਸੂਸ ਹੁੰਦੀ ਰਹੇਗੀ। ਜਥੇਦਾਰ ਤੋਤਾ ਟਕਸਾਲੀ ਸੋਚ ਵਾਲੇ ਅਕਾਲੀ ਸਨ ।

ਅਕਾਲ ਪੁਰਖ ਉਹਨਾ ਨੂੰ ਆਪਣੇ ਚਰਨਾ ਵਿੱਚ ਨਿਵਾਸ ਬਖਸਣ। ਇਹਨਾ ਵਿਚਾਰਾ ਦਾ ਪ੍ਰਗਟਾਵਾ ਕਰਦਿਆ ਸ੍ਰੌਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਬੁਲਾਰੇ ਸ੍ਰ ਕਰਨੈਲ ਸਿੰਘ ਪੀਰਮੁਹੰਮਦ ਅਤੇ ਸ੍ਰੌਮਣੀ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸ੍ਰ ਗੁਰਜੀਤ ਸਿੰਘ ਤਲਵੰਡੀ ਨੇ ਕਿਹਾ ਹੈ ਕਿ ਜਥੇਦਾਰ ਤੋਤਾ ਸਿੰਘ ਪੱਕੇ ਸੱਚੇ ਅਕਾਲੀ ਸਨ ।

ਉਹਨਾਂ ਨੇ ਪੁਰਾਣੇ ਅਕਾਲੀ ਲੀਡਰਾ ਸ੍ ਪ੍ਰਕਾਸ਼ ਸਿੰਘ ਬਾਦਲ,ਸਵਰਗਵਾਸੀ ਜਥੇਦਾਰ ਗੁਰਚਰਨ ਸਿੰਘ ਟੌਹੜਾ ,ਜਥੇਦਾਰ ਜਗਦੇਵ ਸਿੰਘ ਤਲਵੰਡੀ , ਸ੍ ਸੁਰਜੀਤ ਸਿੰਘ ਬਰਨਾਲਾ , ਵਰਗੇ ਸੀਨੀਅਰ ਆਗੂਆ ਨਾਲ ਜੇਲ ਕੱਟੀ । ਉਹਨਾਂ ਅਕਾਲੀ ਵਰਕਰਾ ਦੇ ਬੇਹੱਦ ਕਦਰਦਾਨ ਸਨ ।

ਇਸੇ ਦੌਰਾਨ ਸ੍ਰੌਮਣੀ ਅਕਾਲੀ ਦਲ ਦੇ ਸੀਨੀਅਰ ਆਗੂਆ ਡਾਕਟਰ ਕਾਰਜ ਸਿੰਘ ਧਰਮ ਸਿੰਘ ਵਾਲਾ , ਗੁਰਮੁੱਖ ਸਿੰਘ ਸੰਧੂ , ਸਰਕਲ ਜਥੇਦਾਰ ਸਰਪੰਚ ਸੁਰਜੀਤ ਸਿੰਘ ਰਾਮਗੜ੍ਹ, ਰਾਜਵਿੰਦਰ ਸਿੰਘ ਕੜਾਹੇਵਾਲਾ , ਫੈਡਰੇਸ਼ਨ ਆਗੂ ਗੁਰਬਖਸ਼ ਸਿੰਘ ਸੇਖੋ ਨੇ ਵੀ ਜਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਪਾਰਟੀ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਜਥੇਦਾਰ ਤੋਤਾ ਸਿੰਘ ਦੀ ਬੇਹੱਦ ਕਦਰ ਕਰਦੇ ਹਨ ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION