35.1 C
Delhi
Friday, March 29, 2024
spot_img
spot_img

ਜਥੇਦਾਰ ਹਵਾਰਾ ਕਮੇਟੀ ਅਤੇ ਵਰਲਡ ਸਿੱਖ ਪਾਰਲੀਮੈਂਟ ਵੱਲੋਂ ਲੋੜਵੰਦਾਂ ਨੂੰ ਕੰਬਲ ਵੰਡੇ ਗਏ

ਜਲੰਧਰ, 5 ਜਨਵਰੀ, 2020:

ਸਰਬੱਤ ਖਾਲਸਾ ਵੱਲੋਂ ਥਾਪੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਸਰਪ੍ਰਸਤੀ ਹੇਠ ਕਾਰਜਸ਼ੀਲ ਕਮੇਟੀ ਅਤੇ ਵਰਲਡ ਸਿੱਖ ਪਾਰਲੀਮੈਂਟ ਦੀ ਵੈੱਲਫੇਅਰ ਕੌਂਸਲ ਵੱਲੋਂ ਸਾਂਝੇ ਰੂਪ ਵਿੱਚ ਲੋਕ ਭਲਾਈ ਪ੍ਰੋਜੈਕਟ ਅਧੀਨ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਪਿੰਡ ਧਾਲੀਵਾਲ ਕਾਦੀਆਂ ਵਿਖੇ ਕੜਾਕੇ ਦੀ ਠੰਡ ਤੋਂ ਬਚਣ ਲਈ 200 ਕੰਬਲ ਲੋੜਵੰਦ ਲੋਕਾਂ ਨੂੰ ਵੰਡੇ ਗਏ।

ਇਸ ਮੌਕੇ ਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਧਰਮ ਪਿਤਾ ਬਾਪੂ ਗੁਰਚਰਨ ਸਿੰਘ ਨੇ ਦੱਸਿਆ ਕਿ ਲੋਕ ਭਲਾਈ ਦੇ ਕਾਰਜ ਹਵਾਰਾ ਕਮੇਟੀ ਅਤੇ ਵਰਲਡ ਸਿੱਖ ਪਾਰਲੀਮੈਂਟ ਵਲੋਂ ਸਾਂਝੇ ਤੌਰ ਤੇ ਭਵਿੱਖ ਵਿੱਚ ਨਿਰੰਤਰ ਜਾਰੀ ਰਹਿਣਗੇ।

ਮੁੱਖ ਬੁਲਾਰੇ ਪ੍ਰੋਫੈਸਰ ਬਲਜਿੰਦਰ ਸਿੰਘ ਨੇ ਕਿਹਾ ਕਿ ਪਿੰਡ ਧਾਰੀਵਾਲ ਕਾਦੀਆਂ ਵਿਖੇ ਅਗਲੇ ਮਹੀਨੇ ਗੁਰਮਤਿ ਪ੍ਰਚਾਰ ਲਹਿਰ ਦੇ ਅਧੀਨ ਗੁਰਮਤਿ ਕੈਂਪ ਲਗਾਇਆ ਜਾਵੇਗਾ ਅਤੇ ਸਿੱਖ ਧਰਮ ਤੋਂ ਦੂਰ ਜਾ ਚੁੱਕੇ ਨੌਜਵਾਨਾਂ ਦੇ ਸਿਰਾਂ ਤੇ ਦਸਤਾਰ ਸਜਾ ਕੇ ਘਰ ਵਾਪਸੀ ਕੀਤੀ ਜਾਵੇਗੀ। ਐਡਵੋਕੇਟ ਅਮਰ ਸਿੰਘ ਚਾਹਲ ਨੇ ਕਿਹਾ ਕਿ ਪੰਜਾਬ ਨੂੰ ਬਚਾਉਣ ਲਾਈ ਸਿੱਖਾਂ ਨੂੰ ਆਪਣੇ ਵਿਰਸੇ ਨਾਲ ਜੋੜਨਾ ਜ਼ਰੂਰੀ ਹੈ।

ਇਸ ਮੌਕੇ ਤੇ ਵੈਲਫੇਅਰ ਕੌਂਸਲ ਵਰਲਡ ਸਿੱਖ ਪਾਰਲੀਮੈਂਟ ਦੇ ਸੰਤੋਖ ਸਿੰਘ, ਗੁਰਮਿੰਦਰ ਸਿੰਘ ਧਾਲੀਵਾਲ, ਬਾਪੂ ਕਰਨੈਲ ਸਿੰਘ ਅਤੇ ਹਿੰਮਤ ਸਿੰਘ ਕੁਆਰਡੀਨੇਟਰ ਦਾ ਸਰਪੰਚ ਮਨਦੀਪ ਕੁਮਾਰ ਨੇ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਤੇ ਐਡਵੋਕੇਟ ਦਿਲਸ਼ੇਰ ਸਿੰਘ, ਕੁਲਦੀਪ ਸਿੰਘ ਫ਼ਤਹਿਗੜ੍ਹ ਸਾਹਿਬ, ਬਗ਼ੀਚਾ ਸਿੰਘ, ਮਹਾਂਬੀਰ ਸਿੰਘ ਸੁਲਤਾਨਵਿੰਡ, ਜਸਪਾਲ ਸਿੰਘ ਅੰਮ੍ਰਿਤਸਰ, ਜਗਦੀਸ਼ ਸਿੰਘ, ਪਿਆਰਾ ਸਿੰਘ, ਸਰਪੰਚ ਮਨਦੀਪ ਕੁਮਾਰ ਅਤੇ ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION