ਯੈੱਸ ਪੰਜਾਬ
ਮੋਹਾਲੀ, 28 ਅਕਤੂਬਰ, 2020 –
ਜਨਤਾ ਦਲ ਯੂਨਾਈਟਿਡ ਦੇ ਆਗੂਆ ਵੱਲੋਂ ਅੱਜ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਮੁੱਖ ਦਫ਼ਤਰ ਮੁਹਾਲੀ ਪਹੁੰਚ ਕੇ ਸੂਬੇ ਵਿੱਚ ਬਿਨਾਂ ਸ਼ਰਤ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਦਾ ਰਸਮੀ ਐਲਾਨ ਅੱਜ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਮੁਖੀ ਸ. ਸੁਖਦੇਵ ਸਿੰਘ ਢੀਂਡਸਾ ਅਤੇ ਜਨਤਾ ਦਲ (ਯੂਨਾਈਟਿਡ) ਪੰਜਾਬ ਦੇ ਪ੍ਰਧਾਨ ਮਾਲਵਿੰਦਰ ਸਿੰਘ ਬੈਨੀਪਾਲ ਨੇ ਦੋਵਾਂ ਪਾਰਟੀਆਂ ਦੇ ਆਗੂਆਂ ਦੀ ਹਾਜ਼ਰੀ ਵਿੱਚ ਕੀਤਾ।
ਇਸ ਮੌਕੇ ਬੋਲਦਿਆਂ ਸ. ਢੀਂਡਸਾ ਨੇ ਕਿਹਾ ਕਿ ਇਸ ਮੌਕੇ ਦੇਸ਼ ਦੇ ਸੰਘੀ ਢਾਂਚੇ ਨੂੰ ਬਚਾਉਣ ਲਈ ਸਾਰੇ ਦਲਾਂ ਨੂੰ ਇਕੱਠੇ ਹੋਣ ਦੀ ਲੋੜ ਹੈ ਤਾਂ ਜੋ ਸੂਬੇ ਦੇ ਹੱਕ ਸੁਰੱਖਿਅਤ ਰੱਖੇ ਜਾ ਸਕਣ। ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਸਰਕਾਰਾਂ ਹਮੇਸ਼ਾਂ ਹੀ ਪੰਜਾਬ ਸਮੇਤ ਸਾਰੇ ਸੂਬਿਆਂ ਦੇ ਹੱਕਾਂ ਉੱਤੇ ਡਾਕਾ ਮਾਰਦਿਆਂ ਰਹੀਆਂ ਹਨ ਪਰੰਤੂ ਖੇਤਰੀ ਪਾਰਟੀਆਂ ਨੇ ਹਮੇਸ਼ਾਂ ਹੀ ਸੂਬਿਆਂ ਨੂੰ ਵੱਧ ਅਧਿਕਾਰਾਂ ਦੀ ਗੱਲ ਕੀਤੀ ਹੈ।
ਮਾਲਵਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਇਸ ਸਮੇਂ ਦੇਸ਼ ਬੜੇ ਨਾਜ਼ੁਕ ਮੋੜ ਤੋਂ ਨਿਕਲ ਰਿਹਾ ਹੈ ਅਤੇ ਸਾਰੇ ਦਲ ਇਕੱਠੇ ਹੋ ਕੇ ਹੀ ਇਸ ਮਾੜੇ ਸਮੇਂ ਵਿੱਚੋਂ ਨਿਕਲ ਸਕਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਲੀ ਦਲ (ਡੈਮੋਕਰੈਟਿਕ) ਪੰਜਾਬ ਦੇ ਭਵਿੱਖ ਲਈ ਚਿੰਤਿਤ ਹੈ ਸੋ ਉਨ੍ਹਾਂ ਨੇ ਬਿਨਾਂ ਕਿਸੇ ਸ਼ਰਤ ਆਪਣੀ ਪਾਰਟੀ ਦਾ ਸਮਰਥਨ ਦਿੱਤਾ ਹੈ।
ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਜਗਦੀਸ਼ ਸਿੰਘ ਗਰਚਾ, ਕਵਰ ਹਰਬੀਰ ਸਿੰਘ ਢੀਂਡਸਾ, ਅਨੂਪ ਸਿੰਘ ਬਦਰੂ ਸਮੇਤ ਅਨੇਕਾਂ ਆਗੂ ਮੌਜੂਦ ਸਨ।
Click here to Like us on Facebook