31.7 C
Delhi
Saturday, April 20, 2024
spot_img
spot_img

ਜਬਰੀ ਧਰਨਾ ਸਮਾਪਤ ਕਰਵਾਉਣ ਦੀ ਕੋਸ਼ਿਸ਼ ਕੀਤੀ ਤਾਂ ਟੈਂਕੀ ਤੋਂ ਛਾਲ ਮਾਰਨ ਤੋਂ ਨਹੀਂ ਕਰਾਂਗੇ ਗੁਰੇਜ਼: ਬੇਰੁਜ਼ਗਾਰ ਅਧਿਆਪਕ

ਖਰੜ, 22 ਦੰਸਬਰ, 2021 (ਦਲਜੀਤ ਕੌਰ ਭਵਾਨੀਗੜ੍ਹ )
ਪਿਛਲੇ ਲੰਮੇ ਸਮੇਂ ਤੋਂ ਆਪਣੇ ਹੱਕੀ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੂਬਾ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਕਰ ਰਹੇ ਈਟੀਟੀ ਟੈੱਟ ਪਾਸ ਅਧਿਆਪਕਾਂ ਦਾ ਖਰੜ ਵਿਖੇ ਧਰਨਾ ਜਾਰੀ ਹੈ। ਆਪਣੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਇੱਥੇ ਟੈਂਕੀ ਤੇ ਚੜ੍ਹੇ ਪਰਮ ਫ਼ਾਜ਼ਿਲਕਾ ਤੇ ਅਮਨ ਫ਼ਾਜ਼ਿਲਕਾ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਅੱਜ 63ਵੇਂ ਦਿਨ ਵੀ ਟੈਂਕੀ ਦੇ ਉੱਪਰ ਡਟੇ ਰਹੇ।

ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਪ੍ਰੈੱਸ ਸਕੱਤਰ ਦੀਪ ਬਨਾਰਸੀ ਨੇ ਦੱਸਿਆ ਕਿ ਅੱਜ ਦੇਰ ਸ਼ਾਮ ਕੁੱਝ ਕਾਂਗਰਸੀਆਂ ਅਤੇ ਪੁਲੀਸ ਪ੍ਰਸ਼ਾਸਨ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਦੇ ਧਰਨੇ ਉੱਪਰ ਪਹੁੰਚ ਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਧਮਕੀ ਦਿੱਤੀ ਗਈ ਕਿ ਜੇਕਰ ਉਨ੍ਹਾਂ ਵੱਲੋਂ ਭਲਕੇ ਤੱਕ ਆਪਣਾ ਧਰਨਾ ਸਮਾਪਤ ਨਾ ਕੀਤਾ ਗਿਆ ਤਾਂ ਉਨ੍ਹਾਂ ਵੱਲੋਂ ਜਬਰੀ ਉਨ੍ਹਾਂ ਦਾ ਧਰਨਾ ਸਮਾਪਤ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਉੱਧਰ ਟੈਂਕੀ ਤੇ ਬੈਠੇ ਬੇਰੁਜ਼ਗਾਰ ਅਧਿਆਪਕ ਪਰਮ ਫ਼ਾਜ਼ਿਲਕਾ ਤੇ ਅਮਨ ਫ਼ਾਜ਼ਿਲਕਾ ਵੱਲੋਂ ਧਮਕੀ ਦਿੱਤੀ ਗਈ ਕਿ ਜੇਕਰ ਕਾਂਗਰਸੀ ਗੁੰਡਿਆਂ ਵੱਲੋਂ ਜ਼ਬਰੀ ਧਰਨਾ ਚੁਕਾਇਆ ਜਾਂਦਾ ਹੈ ਤਾਂ ਬੇਰੁਜ਼ਗਾਰ ਅਧਿਆਪਕ ਟੈਂਕੀ ਤੋਂ ਛਾਲ ਮਾਰਨ ਮਾਰਨ ਦਾ ਤੋਂ ਗੁਰੇਜ਼ ਨਹੀਂ ਕਰਨਗੇ, ਜਿਸ ਦੌਰਾਨ ਜੋ ਵੀ ਜਾਨੀ ਮਾਲੀ ਨੁਕਸਾਨ ਉਸ ਦੀ ਜਿੰਮੇਵਾਰ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਹੋਵੇਗਾ।

ਇਸ ਮੌਕੇ ਮੌਜੂਦ ਨਿਰਮਲ ਜ਼ੀਰਾ, ਮਨੀ ਸੰਗਰੂਰ, ਬਲਵਿੰਦਰ ਕਾਕਾ, ਹਰੀਸ਼ ਫਾਜ਼ਿਲਕਾ, ਲਾਡੀ ਮਾਨਸਾ, ਦਾਨਿਸ਼ ਭੱਟੀ, ਪਰਗਟ ਬੋਹਾ, ਅਰਮਿੰਦਰ ਜੋਨੀ ਅਤੇ ਗੁਰਮੀਤ ਕੌਰ ਨੇ ਕਿਹਾ ਕਿ ਕਾਂਗਰਸ ਸਰਕਾਰ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਬੇਰੁਜ਼ਗਾਰ ਅਧਿਆਪਕਾਂ ਨੂੰ ਜਬਰੀ ਗੁੰਡਾ ਰਾਜ ਸਥਾਪਤ ਕਰ ਕੇ ਧਰਨਾ ਸਮਾਪਤ ਕਰਨ ਤੇ ਲੱਗੀ ਹੋਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਬੇਰੁਜ਼ਗਾਰ ਅਧਿਆਪਕਾਂ ਸਾਰੀ ਜਾਇਜ਼ ਮੰਗਾਂ ਨਹੀਂ ਮੰਨਦੀ, ਉਦੋਂ ਤੱਕ ਬੇਰੁਜ਼ਗਾਰ ਅਧਿਆਪਕਾਂ ਦਾ ਧਰਨਾ ਜਾਰੀ ਰਹੇਗਾ। ਬੇਰੁਜ਼ਗਾਰ ਅਧਿਆਪਕ ਕਿਸੇ ਵੀ ਕਾਂਗਰਸੀ ਜਾਂ ਪ੍ਰਸ਼ਾਸਨ ਦੀ ਧਮਕੀ ਤੋਂ ਡਰਨ ਵਾਲੇ ਨਹੀਂ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION