31.1 C
Delhi
Thursday, March 28, 2024
spot_img
spot_img

ਜਮਹੂਰੀ ਕਿਸਾਨ ਸਭਾ ਪੰਜਾਬ ਪਹਿਲੀ ਅਕਤੂਬਰ ਤੋਂ ਕੀਤੇ ਜਾ ਰਹੇੇ ‘ਰੇਲ ਰੋਕੋ ਸੰਘਰਸ਼’ ਵਿੱਚ ਸ਼ਮੂਲੀਅਤ ਕਰੇਗੀ

ਜਲੰਧਰ, 28 ਸਤੰਬਰ, 2020:
ਸੂਬਾ ਪ੍ਰਧਾਨ ਡਾਕਟਰ ਸਤਨਾਮ ਸਿੰਘ ਅਜਨਾਲਾ ਦੀ ਪ?ਧਾਨਗੀ ਹੇਠ ਹੋਈ ਸਭਾ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਦੇ ਫੈਸਲੇ ਜਾਰੀ ਕਰਦਿਆਂ, ਸੂਬਾਈ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਉਕਤ ਜਾਣਕਾਰੀ ਦਿੱਤੀ।

ਮੀਟਿੰਗ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਪੰਜਾਬ ਦੇ ਸਮੂਹ ਵਰਗਾਂ ਵੱਲੋ ਦਿੱਤੀ ਪੂਰਨ ਹਮਾਇਤ ਲਈ ਸਮੂਹ ਪੰਜਾਬੀਆਂ ਦਾ ਅਤੇ ਪੰਜਾਬ ਬੰਦ ਨੂੰ ਭਾਰਤ ਬੰਦ ਵਿੱਚ ਤਬਦੀਲ ਕਰਨ ਲਈ ਦੇਸ਼ ਦੀਆਂ ਕਿਸਾਨ ਜੱਥੇਬੰਦੀਆਂ ਅਤੇ ਲੋਕ ਹਿੱਤੂ ਤਾਕਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਅਤੇ ਸਮੂਹ ਕਿਸਾਨ ਜੱਥੇਬੰਦੀਆਂ ਨੂੰ ਪੰਜਾਬੀਆਂ ਦੀਆਂ ਭਾਵਨਾਵਾਂ ਮੁਤਾਬਕ ਏਕਤਾ ਨੂੰ ਮਜਬੂਤ ਕਰਕੇ ਦਿੱਲੀ ਸਰਕਾਰ ਦੇ ਕਿਸਾਨ ਵਿਰੋਧੀ ਫੈਸਲਿਆ ਨੂੰ ਹਰਾਉਣ ਦਾ ਸੱਦਾ ਦਿੱਤਾ।

ਮੀਟਿੰਗ ਵੱਲੋਂ ਕਾਰਪੋਰੇਟ ਘਰਾਣਿਆ ਦੀਆਂ ਹਮਾਇਤੀ ਕੁਝ ਰਾਜਸੀ ਤਾਕਤਾਂ ਵੱਲੋਬ ਸੰਘਰਸ਼ ਨੂੰ ਅਗਵਾ ਕਰਨ ਦੀਆਂ ਕੋਸ਼ਿਸ਼ਾਂ ਦਾ ਗੰਭੀਰ ਨੋਟਿਸ ਲੈਂਦਿਆਂ ਸੰਘਰਸ਼ੀ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਗਿਆ ਕਿ ਸਥਾਪਤੀ ਪੱਖੀ ਧਿਰਾਂ ਕਿਸਾਨੀ ਸੰਘਰਸ਼ ਨੂੰ ਲੀਹੋਂ ਲਾਹ ਕੇ ਰਾਜਸੀ ਲਾਭ ਲੈਣ ਦੇ ਯਤਨ ਵਿੱਚ ਹਨ।

ਮੀਟਿੰਗ ਵਿੱਚ ਨੋਟ ਕੀਤਾ ਗਿਆ ਕਿ ਕਿਸਾਨ ਸੰਘਰਸ਼ ਦੇ ਦਬਾਅ ਸਦਕਾ ਝੋਨੇ ਦੀ ਸਰਕਾਰੀ ਖਰੀਦ ਦਾ 26 ਸਤੰਬਰ ਤੋ ਸ਼ੁਰੂ ਕਰਨ ਦਾ ਸਰਕਾਰੀ ਐਲਾਨ ਹੋਇਆ ਹੈ ਜੋ ਕਿ ਆਮ ਤੌਰ ‘ਤੇ ਹਰ ਸਾਲ 1ਅਕਤੂਬਰ ਨੂੰ ਸ਼ੁਰੂ ਹੁੰਦੀ ਸੀ।

ਜਿਕਰਯੋਗ ਹੈ ਕਿ ਕਿਸਾਨ ਜੱਥੇਬੰਦੀਆਂ ਇਸ ਸਰਕਾਰੀ ਖਰੀਦ ਦੇ ਪਰਬੰਧ ਨੂੰ ਹਰ ਹਾਲਤ ਵਿੱਚ ਬਰਕਰਾਰ ਰੱਖਣਾ ਚਾਹੁੰਦੀਆਂ ਹਨ ਜਦਕਿ ਮੋਦੀ ਸਰਕਾਰ ਇਸ ਨੂੰ ਤੋੜਨ ਲਈ ਕਨੂੰਨ ਬਣਾ ਚੁੱਕੀ ਹੈ।

ਮੀਟਿੰਗ ਵਿੱਚ ਹਾਜਰ ਆਗੂਆਂ ਦੀ ਸਰਵਸੰਮਤ ਰਾਇ ਅਨੁਸਾਰ ਮੋਦੀ ਸਰਕਾਰ ਅਤੇ ਕੁਝ ਹੋਰ ਰਾਜਸੀ ਧਿਰਾਂ ਕਿਸਾਨਾਂ ਨੂੰ ਗੁਮਰਾਹ ਕਰਨ ਦਾ ਯਤਨ ਕਰਨਗੀਆਂ ਪ੍ਰੰਤੂ ਪੰਜਾਬ ਦੇ ਜਾਗਰੂਕ ਤੇ ਮਹਾਨ ਵਿਰਸੇ ਦੇ ਮਾਲਕ ਲੋਕ ਇਹਨਾਂ ਭੈੜੇ ਮਨਸੂਬਿਆਂ ਨੂੰ ਕਾਮਯਾਬ ਨਹੀ ਹੋਣ ਦੇਣਗੇ।

ਮੀਟਿੰਗ ਵੱਲੋਂ ਕਿਸਾਨਾਂ ਨੂੰ ਹਰ ਸਾਜ਼ਿਸ਼ ਦਾ ਮੁਕਾਬਲਾ ਕਰਦਿਆਂ 1 ਅਕਤੂਬਰ ਦੇ ਰੇਲ ਰੋਕੋ ਅੰਦੋਲਨ ਵਿੱਚ ਵੱਡੀ ਗਿਣਤੀ ਵਿੱਚ ਪੁੱਜਣ ਦਾ ਸੱਦਾ ਦਿੱਤਾ ਗਿਆ ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਰਘਬੀਰ ਸਿੰਘ ਪਕੀਵਾਂ,ਪਰਗਟ ਸਿੰਘ ਜਾਮਾਰਾਏ,ਮੋਹਣ ਸਿੰਘ ਧਮਾਣਾ, ਭੀਮ ਸਿਘ ਆਲਮਪੁਰ,ਬਲਵਿੰਦਰ ਸਿੰਘ ਰਵਾਲ,ਮੁਖਤਾਰ ਸਿੰਘ ਮੱਲਾ, ਜਸਵਿੰਦਰ ਸਿੰਘ ਢੇਸੀ, ਮਨੋਹਰ ਸਿੰਘ ਗਿੱਲ, ਗੁਰਮੇਜ ਸਿੰਘ ਤਿੰਮੋਵਾਲ, ਸ਼ੀਤਲ ਸਿੰਘ ਤਲਵੰਡੀ ਹਾਜਰ ਸਨ।Yes Punjab Gall Punjab Di 1


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION