30.6 C
Delhi
Sunday, April 28, 2024
spot_img
spot_img

ਜਲਿਆਂ ਵਾਲਾ ਬਾਗ ਦੀ 100 ਸਾਲਾ ਵਰ੍ਹੇਗੰਢ ਨੂੰ ਸਮਰਪਿਤ ਯਾਦਗਾਰ ਦਾ ਕੈਪਟਨ ਰੱਖਣਗੇ ਨੀਂਹ ਪੱਥਰ

ਯੈੱਸ ਪੰਜਾਬ
ਅੰਮਿ੍ਤਸਰ, 20 ਜਨਵਰੀ, 2021-
ਜਲਿਆਂ ਵਾਲਾ ਬਾਗ ਦੇ ਖੂਨੀ ਸਾਕੇ ਦੀ 100ਵੀਂ ਵਰੇਗੰਢ ਮੌਕੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਲਏ ਗਏ ਫੈਸਲੇ ਅਨੁਸਾਰ ਬਣਾਈ ਜਾਣ ਵਾਲੀ ਯਾਦਗਾਰ ਦਾ ਨੀਂਹ ਪੱਥਰ 25 ਜਨਵਰੀ ਨੂੰ ਰੱਖਿਆ ਜਾਵੇਗਾ। ਉਕਤ ਸਬਦਾਂ ਦਾ ਪ੍ਰਗਟਾਵਾ ਵਧੀਕ ਮੁੱਖ ਸਕੱਤਰ ਸੈਰ ਸਪਾਟਾ ਅਤੇ ਸਭਿਆਚਾਰ ਵਿਭਾਗ ਸ੍ਰੀ ਸੰਜੈ ਕੁਮਾਰ ਨੇ ਜਿਲ੍ਹਾ ਅਧਿਕਾਰੀਆਂ ਨਾਲ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਦੌਰਾਨ ਕੀਤਾ।

ਇਸ ਮੌਕੇ ਉਨਾਂ ਨਾਲ ਵਿਭਾਗ ਦੇ ਸਲਾਹਕਾਰ ਸ. ਸ਼ਿਵਦੁਲਾਰ ਸਿੰਘ ਢਿਲੋਂ, ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ, ਪੁਲਿਸ ਕਮਿਸ਼ਨਰ ਡਾ ਸੁਖਚੈਨ ਸਿੰਘ ਗਿੱਲ, ਚੇਅਰਮੈਨ ਇੰਪਰੂਵਮੈਂਟ ਟਰੱਸਟ ਸ੍ਰੀ ਦਿਨੇਸ਼ ਬੱਸੀ, ਕਮਿਸ਼ਨਰ ਕਾਰਨਪਰੋਸ਼ੇਨ ਸ੍ਰੀਮਤੀ ਕੋਮਲ ਮਿੱਤਲ ਵੀ ਨਾਲ ਸਨ।

ਉਨਾਂ ਦੱਸਿਆ ਕਿ ਸਾਕੇ ਵਿਚ ਸ਼ਹੀਦ ਹੋਏ ਯੋਧਿਆਂ ਦੀ ਯਾਦ ਵਿਚ ਉਸਾਰੇ ਜਾਣ ਵਾਲੇ ਇਸ ਸਮਾਰਕ ਵਿਚ ਸ਼ਹੀਦਾਂ ਦੇ ਘਰਾਂ ਅਤੇ ਪਿੰਡਾਂ ਦੀ ਮਿੱਟੀ ਨੂੰ ਸ਼ਾਮਿਲ ਕੀਤਾ ਜਾਵੇਗਾ ਅਤੇ ਇਸ ਲਈ ਹਰੇਕ ਸ਼ਹੀਦ ਦੇ ਘਰ ਤੋਂ ਉਨਾਂ ਦੇ ਪਰਿਵਾਰਕ ਮੈਂਬਰਾਂ ਜਾਂ ਪੰਚਾਇਤਾਂ ਵੱਲੋਂ ਮਿੱਟੀ ਵਿਸ਼ੇਸ ਤੌਰ ਉਤੇ ਨਾਲ ਲਿਆਂਦੀ ਜਾਵੇਗੀ, ਜੋ ਕਿ ਇਸ ਸਮਾਰਕ ਦਾ ਹਿੱਸਾ ਬਣੇਗੀ।

ਉਨਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਨੇ ਆਪਣੇ ਰਿਕਾਰਡ ਦੇ ਅਧਾਰ ਉਤੇ 492 ਸ਼ਹੀਦਾਂ ਦੀ ਸੂਚੀ ਜਾਰੀ ਕੀਤੀ ਹੈ ਪਰ ਜੇਕਰ ਕਿਸੇ ਹੋਰ ਵੀ ਪਰਿਵਾਰ ਦਾ ਦਾਅਵਾ ਹੋਵੇ ਤਾਂ ਉਹ ਕੱਲ੍ਹ ਤੱਕ ਸਬੂਤਾਂ ਸਮੇਤ ਡਿਪਟੀ ਕਮਿਸ਼ਨਰ ਦਫਤਰ ਪਹੁੰਚ ਕੇ ਦਰਜ ਕਰਵਾ ਸਕਦਾ ਹੈ। ਉਨਾਂ ਦੱਸਿਆ ਕਿ ਸਾਡੀ ਕੋਸ਼ਿਸ਼ ਹੈ ਕਿ ਹਰੇਕ ਸ਼ਹੀਦ ਦੇ ਪਰਿਵਾਰ, ਪਿੰਡ ਜਾਂ ਸ਼ਹਿਰ ਤੋਂ ਇਸ ਪ੍ਰੋਗਰਾਮ ਵਿਚ ਸ਼ਮੂਲੀਅਤ ਕੀਤੀ ਜਾਵੇ ਅਤੇ ਇਸ ਲਈ ਅਸੀਂ ਲਗਾਤਾਰ ਕੋਸ਼ਿਸ਼ ਕਰ ਰਹੇ ਹਾਂ।

ਸ੍ਰੀ ਸੰਜੈ ਕੁਮਾਰ ਨੇ ਦੱਸਿਆ ਕਿ ਸਮਾਗਮ ਨੂੰ ਸਦੀਵੀਂ ਯਾਦਗਾਰ ਬਨਾਉਣ ਲਈ ਜਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਮਿਹਨਤ ਕਰ ਰਹੇ ਹਨ ਅਤੇ ਆਸ ਹੈ ਕਿ ਇਹ ਪ੍ਰੋਗਰਾਮ ਇਸ ਯਾਦਗਾਰ ਵਾਂਗ ਸਦਾ ਲਈ ਸਾਡੇ ਚੇਤਿਆਂ ਵਿਚ ਵੱਸਿਆ ਰਹੇਗਾ। ਉਨਾਂ ਦੱਸਿਆ ਕਿ ਸਮਾਗਮ ਦੀ ਪ੍ਰਧਾਨਗੀ ਸੈਰ ਸਪਾਟਾ ਅਤੇ ਸਭਿਆਚਾਰਕ ਵਿਭਾਗ ਦੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਕਰਨਗੇ।

ਇਸ ਮੌਕੇ ਡਿਪਟੀ ਕਮਿਸ਼ਨਰ ਸ. ਖਹਿਰਾ ਨੇ ਪ੍ਰੋਗਰਾਮ ਦੀ ਤਿਆਰੀ ਬਾਰੇ ਰੂਪ ਰੇਖਾ ਦੱਸਦੇ ਕਿਹਾ ਕਿ ਸਾਰੇ ਕੰਮਾਂ ਲਈ ਵੱਖ-ਵੱਖ ਕਮੇਟੀਆਂ ਬਣਾ ਦਿੱਤੀਆਂ ਗਈਆਂ ਹਨ ਅਤੇ ਹਰੇਕ ਕੰਮ ਦੇ ਨੋਡਲ ਅਧਿਕਾਰੀ ਲਗਾਏ ਜਾ ਚੁੱਕੇ ਹਨ। ਉਨਾਂ ਦੱਸਿਆ ਕਿ ਸਮਾਗਮ ਰਣਜੀਤ ਐਵੀਨਿਊ ਵਿਖੇ ਅੰਮਿ੍ਰਤ ਆਨੰਦ ਪਾਰਕ, ਜਿੱਥੇ ਕਿ ਇਹ ਸਮਾਰਕ ਬਣਨੀ ਹੈ, ਵਿਖੇ ਹੀ ਕਰਵਾਇਆ ਜਾ ਰਿਹਾ ਹੈ, ਜੋ ਕਿ ਸਵੇਰੇ 10 ਵਜੇ ਤੋਂ ਕਰੀਬ ਇਕ ਵਜੇ ਤੱਕ ਚੱਲੇਗਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਿਮਾਸ਼ੂੰ ਅਗਰਵਾਲ, ਸੀ ਈ ਓ ਪੁੱਡਾ ਸ੍ਰੀਮਤੀ ਪਲਵੀ ਚੌਧਰੀ, ਵਧੀਕ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ, ਐਸ ਡੀ ਐਮ ਸ੍ਰੀ ਵਿਕਾਸ ਹੀਰਾ, ਐਸ ਡੀ ਐਮ ਸ੍ਰੀਮਤੀ ਅਨਾਇਤ ਗੁਪਤਾ, ਐਸ ਡੀ ਐਮ ਸ੍ਰੀ ਦੀਪਕ ਭਾਟੀਆ, ਜੀ ਏ ਸ੍ਰੀਮਤੀ ਅਨਮਜੋਤ ਕੌਰ, ਡਿਪਟੀ ਡਾਇਰੈਕਟਰ ਸ੍ਰੀ ਰਜਤ ਉਬਰਾਏ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION