ਜਲੰਧਰ, 13 ਮਈ, 2020 –
ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਮੋਹਰਲੀਆਂ ਕਤਾਰਾਂ ਵਿੱਚ ਤਾਇਨਾਤ ਕੋਰੋਨਾ ਯੋਧਿਆਂ ਨੂੰ ਕੋਰੋਨਾ ਵਾਇਰਸ ਦਾ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਲੋੜੀਂਦਾ ਸਮਾਨ ਮੁਹੱਈਆ ਕਰਵਾਉਣ ਵਿੱਚ ਯੋਗਦਾਨ ਪਾਉਂਦਿਆਂ ਜਲੰਧਰ ਇੰਪਰੂਵਮੈਂਟ ਟਰੱਸਟ ਵਲੋਂ ਅੱਜ ਜਲੰਧਰ ਫਾਇਰ ਬ੍ਰਿਗੇਡ ਵਿੰਗ ਨੂੰ ਨਿੱਜੀ ਸੁਰੱਖਿਆ ਉਪਰਕਨ (ਪੀ.ਪੀ.ਈ.) ਕਿੱਟਾਂ ਭੇਟ ਕੀਤੀਆਂ ਗਈਆਂ।
ਜਲੰਧਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ੍ਰ.ਦਲਜੀਤ ਸਿੰਘ ਆਹਲੂਵਾਲੀਆ ਦੀਆਂ ਹਦਾਇਤਾਂ ’ਤੇ ਟਰੱਸਟ ਦੇ ਕਾਰਜਕਾਰੀ ਅਫ਼ਸਰ ਸ੍ਰੀ ਜਤਿੰਦਰ ਸਿੰਘ ਅਤੇ ਯੂਥ ਕਾਂਗਰਸੀ ਆਗੂ ਸ੍ਰੀ ਕਾਕੂ ਆਹਲੂਵਾਲੀਆਂ ਵਲੋੀ ਪੀ.ਪੀ.ਈ.ਕਿਟਾਂ ਏ.ਡੀ.ਐਫ.ਓ. ਸ੍ਰੀ ਸਤੀਸ਼ ਕੁਮਾਰ ਅਤੇ ਐਸ.ਐਫ.ਓ ਸ੍ਰੀ ਰਜਿੰਦਰ ਕੁਮਾਰ, ਐਲ਼.ਐਫ.ਐਮ. ਸ੍ਰੀ ਨਰੇਸ਼ ਕੁਮਾਰ ਅਤੇ ਚੇਤਨ ਕੁਮਾਰ ਨੂੰ ਸੌਂਪੀਆਂ ਗਈਆਂ।
ਇਸ ਮੌਕੇ ਕਾਰਜਕਾਰੀ ਅਫ਼ਸਰ ਅਤੇ ਯੂਥ ਕਾਂਗਰਸੀ ਆਗੂ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਖਿਲਾਫ਼ ਲੜਾਈ ਵਿੱਚ ਪਾਏ ਜਾ ਰਹੇ ਵੱਡਮੁੱਲੇ ਯੋਗਦਾਨ ਦੀ ਸ਼ਲਾਘਾ ਕੀਤੀ ਗਈ। ਉਨ੍ਹਾਂ ਕਿਹਾ ਕਿ ਫਾਇਰਮੈਨਾਂ ਵਲੋਂ ਵੀ ਮੋਹਰੀਆਂ ਕਤਾਰਾਂ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਖਿਲਾਫ਼ ਡਿਊਟੀ ਨਿਭਾਈ ਜਾ ਰਹੀ ਹੈ ਜਿਸ ਕਰਕੇ ਉਨ੍ਹਾਂ ਵਲੋਂ ਪੀ.ਪੀ.ਈ.ਕਿੱਟਾਂ ਦੇਣ ਦਾ ਫ਼ੈਸਲਾ ਲਿਆ ਗਿਆ।
ਯੈੱਸ ਪੰਜਾਬ ਦੀਆਂ ‘ਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ