36.1 C
Delhi
Friday, March 29, 2024
spot_img
spot_img

ਜਲੰਧਰ ’ਚ ਕੋਰੋਨਾ ਵਾਇਰਸ ਦੇ 78 ਪ੍ਰਤੀਸ਼ਤ ਸੈਂਪਲ ਪਾਏ ਗਏ ਨੈਗੇਟਿਵ

ਜਲੰਧਰ, 10 ਮਈ, 2020:

ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਜਲੰਧਰ ਵਿਚ ਹੁਣ ਤੱਕ ਗਲੇ ਰਾਹੀਂ ਲਏ ਗਏ 5085 ਟੈਸਟਾਂ ਵਿਚੋਂ 3975 ਟੈਸਟ ਜੋ ਕਿ 78 ਪ੍ਰਤੀਸ਼ਤ ਬਣਦੇ ਹਨ ਨੈਗੇਟਿਵ ਪਾਏ ਗਏ ਹਨ।

ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਗਲੇ ਰਾਹੀਂ ਲਏ ਗਏ 5085 ਟੈਸਟਾਂ ਵਿਚੋਂ 174 ਪਾਜ਼ੀਟਿਵ ਜਦਕਿ 3975 ਨੈਗੇਟਿਵ ਪਾਏ ਗਏ ਹਨ।

ਉਨ੍ਹਾਂ ਦੱਸਿਆ ਕਿ 793 ਮਰੀਜ਼ਾਂ ਦੀ ਰਿਪੋਰਟ ਆਉਣੀ ਬਾਕੀ ਹੈ ਤੇ 24 ਮਰੀਜ਼ਾ ਜੋ ਕੋਰੋਨਾ ਵਾਇਰਸ ਤੋਂ ਪੂਰੀ ਤਰ੍ਹਾਂ ਤੰਦਰੁਸਤ ਹੋ ਗਏ ਹਨ ਨੂੰ ਸਿਵਲ ਹਸਪਤਾਲ ਵਿਚੋਂ ਛੁੱਟੀ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸਿਵਲ ਹਸਪਤਾਲ ਵਿਖੇ 140 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ ਤੇ ਇਹ ਸਾਰਿਆਂ ਦੀ ਹਾਲਤ ਠੀਕ ਹੈ।

ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ 9865 ਘਰਾਂ ਵਿੱਚ ਜਾ ਕੇ 52192 ਲੋਕਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 8025 ਲੋਕਾਂ ਨੂੰ ਹੋਮ ਕੁਆਰੰਟੀਨ ਕੀਤਾ ਗਿਆ ਹੈ ਜਿਨਾਂ ਵਿਚੋਂ 6867 ਨੇ ਆਪਣਾ 14 ਦਿਨ ਦਾ ਸਮਾਂ ਪੂਰਾ ਕਰ ਲਿਆ ਹੈ ਅਤੇ 1147 ਲੋਕਾਂ ਦਾ ਕੁਆਰੰਟੀਨ ਸਮਾਂ ਚੱਲ ਰਿਹਾ ਹੈ।

ਦੋਵਾਂ ਅਧਿਕਾਰੀਆਂ ਨੇ ਲੋਕਾਂ ਨੂੰ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ ਹੈ ਜ਼ਿਲ੍ਹਾ ਪ੍ਰਸ਼ਾਸਨ ਕੋਰੋਲਾ ਵਾਇਰਸ ਖਿਲਾਫ਼ ਕਿਸੇ ਵੀ ਕੀਮਤ ’ਤੇ ਜੰਗ ਜਿੱਤਣ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ‘ਸੈਲਪ ਹੋਮ ਕੁਆਰੰਟੀਨ’ ਅਤੇ ਸਮਾਜਿਕ ਦੂਰੀ ਵਰਗੇ ਦੋ ਸੁਨਿਹਰੀ ਨਿਯਮਾਂ ਨੂੰ ਕੋਰੋਨਾ ਵਾਇਰਸ ਖਿਲਾਫ਼ ਜੰਗ ਜਿੱਤਣ ਲਈ ਅਪਣਾਇਆ ਜਾਵੇ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION