27.8 C
Delhi
Wednesday, May 1, 2024
spot_img
spot_img

ਜਲੰਧਰ ’ਚ ਕੋਵਿਡ-19 ਮਰੀਜ਼ਾਂ ਦੇ ਇਲਾਜ ਲਈ 14 ਪ੍ਰਾਈਵੇਟ ਹਸਪਤਾਲ ਅੱਗੇ ਆਏ

ਜਲੰਧਰ, 20 ਜੁਲਾਈ 2020:

ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਣਸ਼ਿਆਮ ਥੋਰੀ ਵਲੋਂ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਸਰਕਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ ਦੀ ਕੀਤੀ ਗਈ ਅਪੀਲ ਸਦਕਾ ਜਲੰਧਰ ਵਿਚ 14 ਨਿੱਜੀ ਹਸਪਤਾਲਾਂ ਵਲੋਂ 186 ਬੈਡ ਲੈਵਲ-2 ਅਤੇ 47 ਬੈਡ ਲੈਵਲ-3 ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਦੇਣ ਦੀ ਪੇਸ਼ਕਸ ਕੀਤੀ ਗਈ ਹੈ। ਇਸ ਤਰ੍ਹਾਂ ਹੁਣ ਜ਼ਿਲ੍ਹੇ ਵਿੱਚ ਪ੍ਰਾਈਵੇਟ ਹਸਪਤਾਲਾਂ ਵਿੱਚ ਲੈਵਲ-2 ਲਈ 211 ਅਤੇ ਲੈਵਲ-3 ਦੇ ਮਰੀਜ਼ਾਂ ਲਈ ਬੈਡਾਂ ਦੀ ਗਿਣਤੀ 57 ਹੋ ਗਈ ਹੈ।

ਪ੍ਰਾਈਵੇਟ ਹਸਪਤਾਲ ਪੰਜਾਬ ਸਰਕਾਰ ਵਲੋਂ ਨਿਰਧਾਰਿਤ ਕੀਤੇ ਗਏ ਰੇਟ ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਲਈ ਲੈ ਸਕਣਗੇ। ਮੌਜੂਦਾ ਸਮੇਂ ਵਿੱਚ ਆਈ.ਐਮ.ਏ ਫੈਕਲਟੀ ਸ਼ਾਹਕੋਟ ਵਲੋਂ ਲੈਵਲ-2 ਦੇ ਮਰੀਜ਼ਾਂ ਲਈ 25 ਅਤੇ ਲੈਵਲ-3 ਦੇ ਮਰੀਜ਼ਾਂ ਲਈ 10 ਬੈਡ ਪਹਿਲਾਂ ਹੀ ਮੁਹੱਈਆ ਕਰਵਾਏ ਜਾ ਚੁੱਕੇ ਹਨ।

ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਸ (ਪਿਮਸ) ਵਲੋਂ ਕੋਵਿਡ ਦੇ ਮਰੀਜ਼ਾਂ ਲਈ 23 ਜੁਲਾਈ ਤੋਂ ਇਲਾਜ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਲੈਵਲ-2 ਲਈ 110 ਤੇ ਲੈਵਲ-3 ਲਈ 10 ਬੈਡਾਂ ਦੀ ਪੇਸ਼ਕਸ ਕੀਤੀ ਗਈ ਹੈ।

ਇਸ ਤੋਂ ਇਲਾਵਾ ਆਈ.ਐਮ.ਏ.ਫੈਕਲਟੀ ਸ਼ਾਹਕੋਟ ਵਲੋਂ ਪਹਿਲਾਂ ਹੀ 25 ਬੈਡ ਲੈਵਲ-2 ਅਤੇ 10 ਬੈਡ ਲੈਵਲ-3 ਦੇ ਮਰੀਜ਼ਾਂ ਦੇ ਇਲਾਜ ਲਈ ਮੁਹੱਈਆ ਕਰਵਾਏ ਗਏ ਹਨ, ਇਸ ਤਰ੍ਹਾਂ ਹੁਣ ਜ਼ਿਲ੍ਹੇ ਵਿਚ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਲਈ ਲੈਵਲ-2 ਲਈ 211 ਅਤੇ ਲੈਵਲ-3 ਲਈ 57 ਬੈਡ ਨਿੱਜੀ ਹਸਪਤਾਲਾਂ ਵਿੱਚ ਉਪਲਬੱਧ ਹੋ ਗਏ ਹਨ। ਨਿੱਜੀ ਹਸਪਤਾਲ ਪੰਜਾਬ ਸਰਕਾਰ ਵਲੋਂ ਨਿਰਧਾਰਿਤ ਕੀਤੇ ਗਏ ਰੇਟ ਕੋਰੋਨਾ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਲੈ ਸਕਦੇ ਹਨ।

ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਣਸ਼ਿਆਮ ਥੋਰੀ ਨੇ ਦੱਸਿਆ ਕਿ ਇਸ ਦਾ ਮੁੱਖ ਮੰਤਵ ਵੱਧ ਰਹੇ ਕੋਵਿਡ-19 ਕੇਸਾਂ ਦਾ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਟਾਕਰਾ ਕਰਦੇ ਹੋਏ ਕੋਵਿਡ-19 ਦੇ ਮਰੀਜਾਂ ਨੂੰ ਵਧੀਆ ਇਲਾਜ ਸਹੂਲਤਾਂ ਮੁਹੱਈਆ ਕਰਵਾਉਣਾ ਹੈ।


ਇਸ ਨੂੰ ਵੀ ਪੜ੍ਹੋ:
ਮੀਡੀਆ ਨੂੰ ਮੂਸੇਵਾਲਾ ਦੀਆਂ ਧਮਕੀਆਂ – ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਐੱਚ.ਐੱਸ. ਬਾਵਾ ਦੀ ਚਿੱਠੀ


ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਘਣਸ਼ਿਆਮ ਥੋਰੀ ਨੇ ਦੱਸਿਆ ਕਿ ਪਿਮਸ ਵਲੋਂ 110 ਬੈਡ ਲੈਵਲ-2 ਅਤੇ 10 ਬੈਡ ਲੈਵਲ-3, ਨਿਊ ਰੂਬੀ ਹਸਪਤਾਲ , ਮਾਨ ਮੈਡੀਸਿਟੀ, ਗੁਲਾਬ ਦੇਰੀ ਹਸਪਤਾਲ ਅਤੇ ਜੋਸ਼ੀ ਹਸਪਤਾਲ ਵਲੋਂ 22 ਬੈਡ ਲੈਵਲ-2 ਅਤੇ ਗੁਲਾਬ ਦੇਵੀ ਹਸਪਤਾਲ ਵਿਖੇ ਅੱਠ ਬੈਡ ਲੈਵਲ-3 ਮਰੀਜ਼ਾਂ ਲਈ, ਕਿਡਨੀ ਹਸਪਤਾਲ ਅਤੇ ਅਰਮਾਨ ਹਸਪਤਾਲ ਵਿਖੇ ਛੇ ਬੈਡ ਲੈਵਲ-2 ਅਤੇ ਰਤਨ ਹਸਪਤਾਲ ਵਿੱਚ 10 ਬੈਡ ਲੈਵਲ-2 ਅਤੇ ਸੈਕਰਡ ਹਸਪਤਾਲ ਵਲੋਂ ਅੱਠ ਬੈਡਾਂ ਦੀ ਲੈਵਲ-3 ਦੇ ਮਰੀਜ਼ਾਂ ਲਈ ਦੇਣ ਦੀ ਪੇਸ਼ਕਸ ਕੀਤੀ ਗਈ ਹੈ।

ਸ਼੍ਰੀਮਨ ਹਸਪਤਾਲ ਵਲੋਂ ਚਾਰ ਬੈਡ ਲੈਵਲ-2 ਅਤੇ ਲੈਵਲ-3 ਮਰੀਜ਼ਾਂ ਲਈ, ਜੋਸ਼ੀ ਹਸਪਤਾਲ ਵਲੋਂ 10 ਬੈਡ ਲੈਵਲ-2 ਅਤੇ ਚਾਰ ਬੈਡ ਲੈਵਲ-3 ਲਈ, ਸਰਵੋਧਿਆ ਹਸਪਤਾਲ ਵਲੋਂ ਚਾਰ ਬੈਡ ਲੈਵਲ-2 ਅਤੇ ਪੰਜ ਬੈਡ ਲੈਵਲ-3, ਕੈਪੀਟੋਲ ਹਸਪਤਾਲ ਵਲੋਂ ਤਿੰਨ ਬੈਡ ਲੈਵਲ-2 ਅਤੇ ਲੈਵਲ-3 , ਪਟੇਲ ਹਸਪਤਾਲ ਵਲੋਂ 11 ਬੈਡ ਲੈਵਲ-2 ਅਤੇ ਪੰਜ ਬੈਡ ਲੈਵਲ-3 ਦੇ ਮਰੀਜ਼ਾਂ ਦੇ ਇਲਾਜ ਲਈ ਦੇਣ ਦੀ ਪੇਸ਼ਕਸ਼ ਕੀਤੀ ਗਈ ਹੈ।

ਸ੍ਰੀ ਥੋਰੀ ਨੇ ਕਿਹਾ ਕਿ ਜ਼ਿਆਦਾਤਰ ਹਸਪਤਾਲਾਂ ਵਲੋਂ ਅਗਸਤ ਮਹੀਨੇ ਦੇ ਪਹਿਲੇ ਹਫ਼ਤੇ ਤੋਂ ਮਰੀਜ਼ਾਂ ਨੂੰ ਦਾਖਲ ਕਰਕੇ ਇਲਾਜ ਕਰਨਾ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਹਸਪਤਾਲਾਂ ਵਲੋਂ ਬੈਡਾਂ ਤੱਕ ਪਾਈਪ ਰਾਹੀਂ ਮੁਹੱਈਆ ਕਰਵਾਈ ਗਈ ਆਕਸੀਜਨ ਅਤੇ ਵੈਂਟੀਲੇਟਰ ਸਬੰਧੀ ਮੁਕੰਮਲ ਜਾਣਕਾਰੀ ਮੁਹੱਈਆ ਕਰਵਾਈ ਗਈ ਹੈ ਜਿਸ ਨੂੰ ਗੰਭੀਰ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੇ ਇਲਾਜ ਲਈ ਵਰਤਣ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਨਿੱਜੀ ਹਸਪਤਾਲਾਂ ਵਲੋਂ ਲਏ ਜਾਣ ਵਾਲੇ ਰੇਟਾਂ ਨੂੰ ਪਹਿਲਾਂ ਹੀ ਨਿਰਧਾਰਿਤ ਕਰ ਦਿੱਤਾ ਗਿਆ ਹੈ।

ਸ੍ਰੀ ਥੋਰੀ ਨੇ ਕਿਹਾ ਕਿ ਬਜੁਰਗਾਂ ਅਤੇ ਸੰਵੇਦਨਸ਼ੀਨ ਲੋਕ ਜੋ ਦੂਸਰੀਆਂ ਬਿਮਾਰੀਆਂ ਤੋਂ ਪੀੜਤ ਹਨ, ਦੀ ਚੰਗੀ ਤਰ੍ਹਾਂ ਦੇਖਭਾਲ ਕਰਨ ਦੀ ਲੋੜ ਹੈ, ਕਿਉਂਕਿ ਇਨ੍ਹਾਂ ਨੂੰ ਬਿਮਾਰੀ ਲੱਗਣ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ-19 ਸਬੰਧੀ ਲੱਛਣਾਂ ਨੂੰ ਸਹਿਜ ਨਾ ਲੈਣ ਅਤੇ ਤੁਰੰਤ ਡਾਕਟਰ ਨਾਲ ਸੰਪਰਕ ਕੀਤਾ ਜਾਵੇ।

ਸ੍ਰੀ ਥੋਰੀ ਨੇ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਆਦਾ ਟੈਸਟ ਕਰਨ ਕਰਕੇ ਕੇਸ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਦੌਰਾਨ ਸਰਕਾਰੀ ਮੈਰੀਟੋਰੀਅਸ ਸਕੂਲ ਵਿਖੇ ਬਣਾਏ ਗਏ ਕੋਵਿਡ ਕੇਅਰ ਸੈਂਟਰ ਵਲੋਂ ਲੈਵਲ-1 ਅਤੇ ਸਿਵਲ ਹਸਪਤਾਲ ਵਿਖੇ ਲੈਵਲ-2 ਅਤੇ ਲੈਵਲ-3 ਦੇ ਮਰੀਜ਼ਾਂ ਦਾ ਸਰਕਾਰੀ ਸੰਸਥਾਵਾਂ ਵਿੱਚ ਅਤੇ ਆਈ.ਐਮ.ਏ.ਹਸਪਤਾਲ ਸ਼ਾਹਕੋਟ-ਮੋਗਾ ਰੋਡ ਵਲੋਂ ਨਿੱਜੀ ਫੈਕਲਟੀ ਦੇ ਤੌਰ ’ਤੇ ਜਲੰਧਰ ਵਿਖੇ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ।Gall 700x100 1


ਪੰਜਾਬੀ ਅਤੇ ਅੰਗਰੇਜ਼ੀ ਖ਼ਬਰਾਂ ਲਈ ਹੁਣ ਸਾਡੇ ਅੱਡ ਅੱਡ ਫ਼ੇਸਬੁੱਕ ਪੇਜ ਹਨ – ਲਾਈਕ ਤੇ ਸ਼ੇਅਰ ਕਰੋ
ਪੰਜਾਬੀ ਫ਼ੇਸਬੁੱਕ ਪੇਜ – https://www.facebook.com/yespunjabpunjabi/
ਅੰਗਰੇਜ਼ੀ ਫ਼ੇਸਬੁੱਕ ਪੇਜ – https://www.facebook.com/yespunjab/


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION