35.1 C
Delhi
Thursday, March 28, 2024
spot_img
spot_img

ਜਲੰਧਰ ’ਚ ਗੁਰੂ ਰਵਿਦਾਸ ਪ੍ਰਕਾਸ਼ ਪੁਰਬ ਸ਼ੋਭਾ ਯਾਤਰਾ – ਐਮ.ਪੀ., ਵਿਧਾਇਕਾਂ, ਡੀ.ਸੀ. ਅਤੇ ਪੁਲਿਸ ਕਮਿਸ਼ਨਰ ਨੇ ਕੀਤੀ ਸ਼ਿਰਕਤ

ਜਲੰਧਰ 8 ਫਰਵਰੀ, 2020:

ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਵਿਧਾਇਕ ਸ੍ਰੀ ਸ਼ੁਸ਼ੀਲ ਕੁਮਾਰ ਰਿੰਕੂ ਅਤੇ ਚੌਧਰੀ ਸੁਰਿੰਦਰ ਸਿੰਘ , ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਕੱਢੀ ਗਈ ਸ਼ੋਭਾ ਯਾਤਰਾ ਵਿੱਚ ਸ਼ਿਰਕਤ ਕੀਤੀ ਗਈ।

ਇਸ ਮੌਕੇ ਮੈਂਬਰ ਪਾਰਲੀਮੈਂਟ, ਵਿਧਾਇਕਾਂ, ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਵਲੋਂ ਲੋਕਾਂ ਨੂੰ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆਂ ਉਨਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵਲੋਂ ਦਿਖਾਏ ਰਾਸਤੇ ’ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਮਨੁੱਖਤਾ ਨੂੰ ਸਮਾਜ ਦੀ ਭਲਾਈ ਲਈ ਹਮੇਸ਼ਾ ਪ੍ਰੇਰਦੀਆਂ ਰਹਿਣਗੀਆਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਇਕ ਧਾਰਮਿਕ ਰਹਿਬਰ ਦੇ ਨਾਲ ਨਾਲ ਗਰੀਬ ਤੇ ਕਮਜ਼ੋਰ ਵਰਗਾਂ ਦੇ ਮਸੀਹਾ ਸਨ ਜਿਨਾਂ ਨੇ ਸਮੁੱਚੀ ਮਾਨਵਤਾ ਨੂੰ ਨੇਕ ਨੀਤੀ ਨਾਲ ਜੀਵਨ ਬਤੀਤ ਕਰਨਾ ਸਿਖਾਇਆ।

ਸੰਸਦ ਮੈਂਬਰ , ਵਿਧਾਇਕਾਂ, ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪ੍ਰਕਾਸ਼ ਉਤਸਵ ਸਾਨੂੰ ਆਪਣੇ ਆਪ ਨੂੰ ਸਮਾਜ ਦੀ ਭਲਾਈ ਲਈ ਸਮਰਪਿਤ ਕਰਨ ਲਈ ਪ੍ਰੇਰਿਤ ਕਰਦਾ ਹੈ ਜਿਸ ਨਾਲ ਹਰ ਕੋਈ ਬਿਨਾਂ ਕਿਸੇ ਭੇਦਭਾਵ ਦੇ ਪੂਰੇ ਆਤਮ ਸਨਮਾਨ ਨਾਲ ਜੀਵਨ ਬਿਤਾ ਸਕੇ। ਉਨ੍ਹਾਂ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਪ੍ਰਕਾਸ਼ ਉਤਸਵ ਪੂਰੇ ਉਤਸ਼ਾਹ ਨਾਲ ਅਤੇ ਜਾਤ-ਪਾਤ, ਰੰਗ ਭੇਦ ਅਤੇ ਧਾਰਮਿਕ ਵਲਗਣਾ ਤੋਂ ਉਪਰ ਉੱਠ ਕੇ ਮਨਾਉਣ ਦਾ ਸੱਦਾ ਦਿੱਤਾ।

ਸੰਸਦ ਮੈਂਬਰ, ਵਿਧਾਇਕਾਂ, ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼ ਸਮੁੱਚੀ ਮਾਨਵਤਾ ਲਈ ਗਿਆਨ ਅਤੇ ਸੋਜੀ ਪ੍ਰਦਾਨ ਕਰਦਾ ਹੈ ।

ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਸਾਨੂੰ ਸਭ ਨੂੰ ਮਾਨਵਤਾ ਭਲਾਈ ਜਿਥੇ ਸਮਾਜਿਕ ਬਰਾਬਰੀ ਅਤੇ ਹਰ ਕੋਈ ਬਿਨਾਂ ਕਿਸੇ ਰੰਗ-ਨਸਲ, ਜਾਤ ਪਾਤ, Çਲੰਗ ਅਤੇ ਧਾਰਮਿਕ ਵਲਗਣਾ ਤੋਂ ਉਪਰ ਉਠ ਕੇ ਸਨਮਾਨਪੁਰਵਕ ਜੀਵਨ ਨਿਰਭਾਅ ਕਰਨ ਲਈ ਪ੍ਰੇਰਦੀਆਂ ਰਹਿਣਗੀਆਂ।

ਉਨ੍ਹਾਂ ਅੱਗੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵਲੋਂ ਪਿਆਰ ਅਤੇ ਬਰਾਬਰਤਾ ਦਾ ਦਿੱਤਾ ਗਿਆ ਸੁਨੇਹਾ ਸਾਨੂੰ ਭਵਿੱਖ ਵਿੱਚ ਵੀ ਮਨੁੱਖਤਾ ਦੀ ਭਲਾਈ ਲਈ ਪੂਰੀ ਲਗਨ ਤੇ ਮਿਹਨਤ ਨਾਲ ਕਰਨ ਕਰਨ ਲਈ ਪ੍ਰੇਰਦਾ ਰਹੇਗਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਸ਼੍ਰੀ ਹਰਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਪੁਲਿਸ ਸ਼੍ਰੀ ਐਚ.ਐਸ ਭੱਲਾ ਅਤੇ ਹੋਰ ਵੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION