39 C
Delhi
Friday, April 26, 2024
spot_img
spot_img

ਜਲੰਧਰ ’ਚ ਮਹਿਲਾਵਾਂ ਦੀਆਂ ਸ਼ਿਕਾਇਤਾਂ ਪ੍ਰਾਪਤ ਕਰਨ ਲਈ ਸ਼ਹਿਰ ਦੀਆਂ 5 ਪ੍ਰਮੁੱਖ ਥਾਵਾਂ ’ਤੇ ਲਗਾਏ ਜਾਣਗੇ ‘ਸ਼ੀ ਬਾਕਸ’: ਵਰਿੰਦਰ ਸ਼ਰਮਾ

ਜਲੰਧਰ 22 ਦਸੰਬਰ 2019:

ਮਹਿਲਾਵਾਂ ਵਿੱਚ ਸੁਰੱਖਿਆ ਪ੍ਰਤੀ ਆਤਮ ਵਿਸ਼ਵਾਸ ਨੂੰ ਹੋਰ ਮਜਬੂਤ ਕਰਨ ਅਤੇ ਉਨ੍ਹਾਂ ਨੂੰ ਆਪਣੀਆਂ ਸ਼ਿਕਾਇਤਾਂ ਨੂੰ ਅਸਾਨੀ ਨਾਲ ਪਹੁੰਚਾਉਣ ਨੂੰ ਅਸਾਨ ਬਣਾਉਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹਿਰ ਦੀਆਂ ਪ੍ਰਮੁੱਖ ਥਾਵਾਂ ’ਤੇ ਮਹਿਲਾਵਾਂ ਦੀਆਂ ਸ਼ਿਕਾਇਤਾਂ ਪ੍ਰਾਪਤ ਕਰਨ ਲਈ ‘ ਸ਼ੀ ਬਾਕਸ’ ਲਗਾਏ ਜਾਣਗੇ।

ਇਹ ‘ਸ਼ੀ ਬਾਕਸ’ ਸ਼ਹਿਰ ਦੇ ਹਰ ਰੇਲਵੇ ਸਟੇਸ਼ਨ, ਕਨਟੋਨਮੈਂਟ ਰੇਲਵੇ ਸਟੇਸ਼ਨ, ਸ਼ਹੀਦ ਭਗਤ ਸਿੰਘ ਇੰਟਰ ਬੱਸ ਸਟੈਂਡ, ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਅਤੇ ਨਗਰ ਨਿਗਮ ਕੰਪਲੈਕਸ ਵਿਖੇ ਇਕ-ਇਕ ਲਗਾਏ ਜਾਣਗੇ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਵਨ ਸਟਾਪ-ਸਖੀ ਸੈਂਟਰ ਦੀਆਂ ਗਠਿਤ ਕੀਤੀਆਂ ਗਈਆਂ ਪੰਜ ਟੀਮਾਂ ਵਲੋਂ ਨਿਰਧਾਰਿਤ ਸਮੇਂ ’ਤੇ ਇਨਾਂ ਡੱਬਿਆਂ ਨੂੰ ਖੋਲਿ੍ਹਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਾਂ ਪ੍ਰਾਪਤ ਕਰਨ ਉਪਰੰਤ ਟੀਮਾਂ ਵਲੋਂ ਸ਼ਿਕਾਇਤਕਰਤਾ ਨਾਲ ਸੰਪਰਕ ਕਰਕੇ ਅਤੇ ਤੱਥਾਂ ਦੀ ਚੰਗੀ ਤਰ੍ਹਾਂ ਪੜਤਾਲ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਮਹਿਲਾਵਾਂ ਦਾ ਸਸ਼ਕਤੀਕਰਨ ਕਰਨਾ ਸਮੇਂ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਮਹਿਲਾਵਾਂ ਦੇ ਮਾਣ ਸਨਮਾਨ ਦੀ ਰਾਖੀ ਕਰਨਾ ਪਹਿਲੀ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ‘ਸ਼ੀ ਬਾਕਸ’ ਲਗਾਉਣ ਦਾ ਮੁੱਖ ਉਦੇਸ਼ ਮਹਿਲਾਵਾਂ ਵਿੱਚ ਆਤਮ ਵਿਸ਼ਵਾਸ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਕੇ ਉਨਾ ਨੂੰ ਸੁਰੱਖਿਅਤ ਮਹਿਸੂਸ ਕਰਵਾਉਣਾ ਹੈ।

ਉਨ੍ਹਾਂ ਕਿਹਾ ਕਿ ਇਸ ਨਿਵੇਕਲੀ ਪਹਿਲ ਨਾਲ ਪ੍ਰਭਾਵਿਤ ਮਹਿਲਾਵਾਂ ਦੇ ਹੱਕਾਂ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸੰਸਥਾਵਾਂ ਨਾਲ ਤਾਲਮੇਲ ਕਰਕੇ ਉਨਾਂ ਨੂੰ ਨਿਆਂ ਦੁਆਉਣ ਨੂੰ ਯਕੀਨੀ ਬਣਾਉਣਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਕੀਮਤ ’ਤੇ ਮਹਿਲਾਵਾਂ ਦੇ ਮਾਣ ਸਨਮਾਨ ਦੀ ਰੱਖਿਆ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਟੀਮਾ ਵਲੋਂ ਸਮੇਂ ਸਿਰ ਸ਼ਿਕਾਇਤਕਰਤਾ ਨੂੰ ਸਹਾਇਤਾ ਪਹੁੰਚਾ ਕੇ ਦੋਸ਼ੀਆਂ ਨੂੰ ਸਲਾਖਾਂ ਪਿਛੇ ਲਿਆਂਦਾ ਜਾਵੇਗਾ।

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਲੰਧਰ ਅਮਰਜੀਤ ਸਿੰਘ ਭੁੱਲਰ ਨੇ ਕਿਹਾ ਕਿ ਸ਼ਹਿਰ ਵਿੱਚ ‘ਸ਼ੀ ਬਾਕਸ’ ਲਗਾਉਣ ਦੀ ਪ੍ਰਕਿਰਿਆ ਅਗਲੇ ਮਹੀਨੇ ਤੋਂ ਸ਼ੁਰੂ ਕੀਤੀ ਜਾਵੇਗੀ ਅਤੇ ਜਲਦ ਹੀ ਇਸ ਨੂੰ ਜ਼ਿਲ੍ਹੇ ਦੀਆਂ ਸਾਰੀਆਂ ਸਬ ਡਵੀਜ਼ਨਾਂ ਵਿੱਚ ਅਪਣਾਇਆ ਜਾਵੇਗਾ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION