28.1 C
Delhi
Friday, March 29, 2024
spot_img
spot_img

ਜਲੰਧਰ ਦਾ 350 ਬੈੱਡਾਂ ਵਾਲਾ ‘ਪਿਮਸ’ ਕੋਵਿਡ ਕੇਅਰ ਕੇਂਦਰ ’ਚ ਤਬਦੀਲ ਹੋਵੇਗਾ

ਜਲੰਧਰ, 06 ਮਈ, 2020 –
ਕੋਰੋਨਾ ਵਾਇਰਸ ਮਹਾਂਮਾਰੀ ਦਾ ਪੂਰੀ ਸਮਰੱਥਾ ਨਾਲ ਟਾਕਰਾ ਕਰਨ ਲਈ ਇਕ ਹੋਰ ਪਹਿਲ ਕਦਮੀ ਕਰਦਿਆਂ 350 ਬੈਡਾਂ ਵਾਲੇ ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਸ (ਪਿਮਸ) ਨੂੰ ਕਿਸੇ ਵੀ ਅਣਕਿਆਸੀ ਸਥਿਤੀ ਨਾਲ ਨਿਪਟਣ ਲਈ ਕੋਵਿਡ ਕੇਅਰ ਟਰੀਟਮੈਂਟ ਕੇਂਦਰ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ ਦਿੱਤੀ ਗਈ।

ਇਹ ਫ਼ੈਸਲਾ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਪਿਮਸ ਹਸਪਤਾਲ ਪ੍ਰਬੰਧਕਾਂ ਨਾਲ ਮੀਟਿੰਗ ਦੌਰਾਨ ਲਿਆ ਗਿਆ। ਮੀਟਿੰਗ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਥਿਤੀ ਪੈਦਾ ਹੋਣ ’ਤੇ ਪਿਮਸ ਹਸਪਤਾਲ ਨੂੰ ਕੋਵਿਡ ਕੇਅਰ ਟਰੀਟਮੈਂਟ ਲਈ ਵਰਤਣ ਲਈ ਪ੍ਰਵਾਨਗੀ ਦਿੱਤੀ ਗਈ ਅਤੇ ਇਸ ਸਬੰਧੀ ਆਉਣ ਵਾਲੇ ਦਿਨਾਂ ਦੌਰਾਨ ਜੇ ਲੋੜ ਪਈ ਤਾਂ ਰਸਮੀ ਤੌਰ ’ਤੇ ਸਮਝੌਤੇ ਸਹੀਬੱਧ ਕੀਤੇ ਜਾਣਗੇ।

ਪਿਮਸ ਨੂੰ ਪੰਜਾਬ ਸਰਕਾਰ ਵਲੋਂ ਸਮਝੌਤਾ ਸਹੀਬੱਧ ਕਰਨ ਉਪਰੰਤ ਕੋਵਿਡ ਆਈਸੋਲੇਸ਼ਨ ਸੈਂਟਰ ਐਲਾਨਿਆ ਜਾਵੇਗਾ।

ਹਸਪਤਾਲ ਦੀ ਅਥਾਰਟੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਮੌਜੂਦਾ ਸਥਿਤੀ ਦੌਰਾਨ ਸਮੁੱਚਾ ਵਿਸ਼ਵ ਕੋਵਿਡ-19 ਮਹਾਂਮਾਰੀ ਨਾਲ ਲੜ ਰਿਹਾ ਹੈ ਅਤੇ ਇਸ ਵਿੱਚ ਪਿਮਸ ਵਲੋਂ ਅਹਿਮ ਭੂਮਿਕਾ ਗਈ। ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜ ਹੋਣ ਕਰਕੇ ਹਸਪਤਾਲ ਵਿੱਚ ਮਹਾਂਮਾਰੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਟਾਕਰਾ ਕਰਨ ਲਈ ਲੋੜੀਂਦਾ ਬੁਨਿਆਦੀ ਢਾਂਚਾ ਮੌਜੂਦ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਕੋਰੋਨਾ ਵਾਇਰਸ ਮਹਾਂਮਾਰੀ ਦਾ ਟਾਕਰਾ ਕਰਨ ਲਈ ਦੂਰਦਰਸ਼ੀ ਸੋਚ ਤਹਿਤ ਆਪਸ ਵਿੱਚ ਮਿਲ ਕੇ ਕੰਮ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਪਾਸ ਮਹਾਂਮਾਰੀ ਦਾ ਟਾਕਰਾ ਕਰਨ ਲਈ ਫੰਡਾਂ ਅਤੇ ਮਨੁੱਖੀ ਸਰੋਤਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਵੱਲ ਖਾਸ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਇਸ ਲਈ ਸਾਨੂੰ ਸਭ ਨੂੰ ਇਕੱਠੇ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਸਾਡਾ ਨੈਤਿਕ ਫਰਜ਼ ਬਣਦਾ ਹੈ ਕਿ ਆਪਸ ਵਿੱਚ ਬਿਹਤਰ ਤਾਲਮੇਲ ਕਾਇਮ ਕਰਦਿਆਂ ਕੋਰੋਨਾ ਵਾਇਰਸ ਮਹਾਂਮਾਰੀ ਖਿਲਾਫ਼ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਸੀ.ਈ.ਓ. ਸਮਾਰਟ ਸਿਟੀ ਸ਼ੀਨਾ ਅਗਰਵਾਲ, ਉਪ ਮੰਡਲ ਮੈਜਿਸਟਰੇਟ ਰਾਹੁਲ ਸਿੰਧੂ ਅਤੇ ਹੋਰ ਵੀ ਹਾਜ਼ਰ ਸਨ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION