33.1 C
Delhi
Wednesday, April 24, 2024
spot_img
spot_img

ਜਲੰਧਰ ਦੀ ਬਹਾਦਰ ਲੜਕੀ ਕੁਸੁਮ ਲਈ ਮੁੱਖ ਮੰਤਰੀ ਦਫ਼ਤਰ ਵਲੋਂ 2 ਲੱਖ ਦੀ ਸਹਾਇਤਾ ਰਾਸ਼ੀ ਜਾਰੀ

ਯੈੱਸ ਪੰਜਾਬ
ਜਲੰਧਰ 29 ਅਕਤੂਬਰ 2020 –
ਮੁੱਖ ਮੰਤਰੀ ਦਫ਼ਤਰ ਪੰਜਾਬ ਵਲੋਂ 15 ਸਾਲਾ ਲੜਕੀ ਕੁਸੁਮ ਜੋ ਕਿ ਸਥਾਨਕ ਦੀਨ ਦਿਆਲ ਉਪਾਧਿਆਏ ਨਗਰ ਵਿਖੇ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਹਮਲੇ ਦੌਰਾਨ ਗੰਭੀਰ ਜਖ਼ਮੀ ਹੋਣ ਦੇ ਬਾਵਜੂਦ ਹੌਸਲੇ ਤੇ ਹਿੰਮਤ ਨਾਲ ਲੁਟੇਰਿਆਂ ਦਾ ਸਾਹਮਣਾ ਕੀਤਾ ਜਿਸ ਸਦਕਾ ਇਕ ਲੁਟੇਰਾ ਕਾਬੂ ਕਰ ਲਿਆ ਗਿਆ ਸੀ ਲਈ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਮੁੱਖ ਮੰਤਰੀ ਦਫ਼ਤਰ ਵਲੋਂ 2 ਲੱਖ ਰੁਪਏ ਦੀ ਰਾਸ਼ੀ ਦਾ ਚੈਕ ਪ੍ਰਾਪਤ ਕਰ ਲਿਆ ਗਿਆ ਹੈ ਅਤੇ ਕੁਸੁਮ ਨੂੰ ਸ਼ੁੱਕਰਵਾਰ ਨੂੰ ਉਸ ਵਲੋਂ ਦਿਖਾਈ ਗਈ ਬੇਮਿਸਾਲ ਬਹਾਦਰੀ ਬਦਲੇ ਸੌਂਪਿਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੁਸੁਮ ਦੇ ਬਹਾਦਰੀ ਭਰੇ ਕਾਰਨਾਮੇ ’ਤੇ ਪੰਜਾਬ ਅਤੇ ਜਲੰਧਰ ਨੂੰ ਬਹੁਤ ਮਾਣ ਹੈ ਅਤੇ ਇਹ ਉਸ ਵਲੋਂ ਦਿਖਾਏ ਗਏ ਬੇਮਿਸਾਲ ਹੌਸਲੇ ਦੀ ਪ੍ਰਸ਼ੰਸਾ ਹੈ ਜਿਸ ਨੇ ਲੁਟੇਰਿਆਂ ਦੇ ਮਨਸੂਬੇ ’ਤੇ ਪਾਣੀ ਫੇਰ ਦਿੱਤਾ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਪਹਿਲਾਂ ਹੀ ਕੁਸੁਮ ਦੇ ਨਾਮ ਦੀ ਕੌਮੀ ਅਤੇ ਰਾਜ ਬਹਾਦਰੀ ਐਵਾਰਡ ਲਈ ਸਿਫ਼ਾਰਸ਼ ਕੀਤੀ ਜਾ ਚੁੱਕੀ ਹੈ।

ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਵਲੋਂ ਖੁਦ 10 ਸਤੰਬਰ ਨੂੰ ਕੁਸੁਮ ਨੂੰ ਇਕ ਲੱਖ ਰੁਪਏ ਦਾ ਚੈਕ ਸੌਂਪਿਆ ਗਿਆ ਹੈ। ਕੁਸੁਮ ਲਾਲਾ ਜਗਤ ਨਰਾਇਣ ਡੀ.ਏ.ਵੀ. ਮਾਡਲ ਸਕੂਲ ਦੀ 8ਵੀਂ ਜਮਾਤ ਦੀ ਵਿਦਿਆਰਥਣ ਹੈ ਅਤੇ 30 ਅਗਸਤ 2020 ਨੂੰ ਦੋ ਮੋਟਰ ਸਾਈਕਲ ਸਵਾਰ ਲੁਟੇਰਿਆਂ ਵਲੋਂ ਉਸ ਦਾ ਮੋਬਾਇਲ ਫੋਨ ਖੋਹਣ ਦੀ ਕੋਸ਼ਿਸ਼ ਕੀਤੀ ਗਈ ਸੀ ਜਿਸ ਨੂੰ ਉਸ ਦੇ ਭਰਾ ਨੇ ਉਸ ਨੂੰ ਆਨ ਲਾਈਨ ਕਲਾਸਾਂ ਲਗਾਉਣ ਲਈ ਦਿੱਤਾ ਗਿਆ ਸੀ।

ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਕੁਸੁਮ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਜਿਸ ਕਾਰਨ ਉਸ ਦੇ ਗੁੱਟ ’ਤੇ ਗੰਭੀਰ ਸੱਟ ਲੱਗੀ। ਕੁਸੁਮ ਵਲੋਂ ਗੰਭੀਰ ਸੱਟ ਲੱਗਣ ਦੇ ਬਾਵਜੂਦ ਇਕ ਲੁਟੇਰੇ ਨੂੰ ਮੋਟਰਸਾਈਕਲ ਤੋਂ ਖਿੱਚ ਕੇ ਹੇਠਾਂ ਸੁੱਟ ਲਿਆ ਗਿਆ।


Click here to Like us on Facebook


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION